ਰੱਖੜੀ ਬੰਨ੍ਹ ਕੇ ਵਾਪਸ ਜਾ ਰਹੀ ਭੈਣ ਤੇ ਉਸ ਦੇ ਪਤੀ ਦੀ ਹਾਦਸੇ ਦੌਰਾਨ ਹੋਈ ਮੌਤ, ਦੋ ਬੱਚੇ ਹੋਏ ਗੰਭੀਰ ਜ਼ਖ਼ਮੀ
ਰਿਪੋਰਟਰ_ਰੋਹਿਤ ਗੁਪਤਾ
ਗੁਰਦਾਸਪੁਰ, 12 ਅਗਸਤ 2022 - ਜਿੱਥੇ ਅੱਜ ਭੈਣਾਂ ਵੱਲੋਂ ਰੱਖੜੀ ਦਾ ਤਿਉਹਾਰ ਬੜੀ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ ਪਰ ਉੱਥੇ ਹੀ ਅੱਜ ਇੱਕ ਭਰਾ ਦੀਆਂ ਖੁਸ਼ੀਆਂ ਉਸ ਵੇਲੇ ਗ਼ਮ ਚ ਤਬਦੀਲ ਹੋ ਗਈਆ ਜਦੋਂ ਉਸ ਦੀ ਭੈਣ ਆਪਣੇ ਪਰਿਵਾਰ ਪੂਰੇ ਪਰਿਵਾਰ ਸਮੇਤ ਰੱਖੜੀ ਬੰਨ੍ਹ ਕੇ ਵਾਪਸ ਜਾ ਰਹੀ ਸੀ ਤਾਂ ਰਸਤੇ ਵਿਚ ਕਾਰ ਐਕਸੀਡੈਂਟ ਨਾਲ ਉਸ ਦੀ ਮੌਤ ਹੋ ਗਈ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਰੱਖੜੀ ਬੰਨ੍ਹ ਕੇ ਵਾਪਸ ਜਾ ਰਹੀ ਭੈਣ ਤੇ ਉਸ ਦੇ ਪਤੀ ਦੀ ਹਾਦਸੇ ਦੌਰਾਨ ਹੋਈ ਮੌਤ, ਦੋ ਬੱਚੇ ਹੋਏ ਗੰਭੀਰ ਜ਼ਖ਼ਮੀ (ਵੀਡੀਓ ਵੀ ਦੇਖੋ)
ਜਾਣਕਾਰੀ ਦਿੰਦਿਆਂ ਮ੍ਰਿਤਕਾ ਗੁਰਜੀਤ ਕੌਰ ਦੇ ਭਰਾ ਅਤੇ ਮਾਂ ਨੇ ਦੱਸਿਆ ਕਿ ਗੁਰਜੀਤ ਕੌਰ ਆਪਣੇ ਪਤੀ ਸਤਨਾਮ ਸਿੰਘ ਅਤੇ ਆਪਣੇ ਦੋ ਬੱਚਿਆਂ ਦੇ ਨਾਲ ਰੱਖੜੀ ਬੰਨ੍ਹਣ ਲਈ ਕੱਲ੍ਹ ਸ਼ਾਮ ਆਪਣੇ ਪੇਕੇ ਭੈਣੀ ਮੀਆਂ ਖਾਂ ਆਈ ਸੀ ।ਅੱਜ ਤੜਕੇ ਸਾਢੇ ਪੰਜ ਵਜੇ ਜਦੋਂ ਉਹ ਵਾਪਸ ਆਪਣੇ ਪਿੰਡ ਭਾਮੜੀ ਜਾ ਰਹੇ ਸੀ ਤਾਂ ਰਸਤੇ ਵਿਚ ਉਨ੍ਹਾਂ ਦੀ ਕਾਰ ਦਾ ਐਕਸੀਡੈਂਟ ਹੋ ਗਿਆ। ਜਿਸ ਨਾਲ ਗੁਰਜੀਤ ਕੌਰ ਅਤੇ ਉਸ ਦੇ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ।
ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ । ਪਰਿਵਾਰ ਵਾਲਿਆਂ ਨੇ ਦੱਸਿਆ ਕਿ ਦੇਖਣ ਤੇ ਇੰਝ ਲੱਗਦਾ ਹੈ ਕਿ ਜਿਵੇਂ ਉਨ੍ਹਾਂ ਦੀ ਗੱਡੀ ਨੂੰ ਕੋਈ ਵੱਡੇ ਵਾਹਨ ਨੇ ਸਾਈਡ ਮਾਰੀ ਹੋਵੇ ਅਤੇ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਈ ਹੋਵੇ।ਪਰਿਵਾਰ ਨੇ ਦੱਸਿਆ ਕਿ ਕਾਰ ਦੀ ਹਾਲਤ ਇੰਨੀ ਬੁਰੀ ਸੀ ਕਿ ਮੌਕੇ ਤੇ ਮੌਜੂਦ ਲੋਕਾਂ ਅਤੇ ਪੁਲੀਸ ਨੂੰ ਲਾਸ਼ਾਂ ਟਰੈਕਟਰ ਟਰਾਲੀ ਦੇ ਨਾਲ ਬਾਹਰ ਕੱਢਣਾ ਪਿਆ।ਉੱਥੇ ਹੀ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।
ਦੂਜੇ ਪਾਸੇ ਇਸ ਹਾਦਸੇ ਬਾਰੇ ਹਰਚੋਵਾਲ ਦੇ ਚੌਕੀ ਇੰਚਾਰਜ ਵਿਜੇ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਵੇਰੇ ਇਸ ਬਾਰੇ ਜਾਣਕਾਰੀ ਮਿਲੀ ਸੀ ਜਿਸ ਤੇ ਅਸੀਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।ਬਾਕੀ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ