ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ, ਕਿਹਾ ਸਾਡਾ ਪਰਿਵਾਰ ਸਿੱਧੂ ਦੇ ਜ਼ਖਮੀ ਦੋ ਸਾਥੀਆਂ ਨਾਲ
- ਸਾਨੂੰ ਉਨ੍ਹਾਂ 'ਤੇ ਕੋਈ ਸ਼ੱਕ ਨਹੀਂ ਹੈ ਅਤੇ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਨਾ ਫੈਲਾਓ
ਮਾਨਸਾ, 21 ਅਗਸਤ 2022 - ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੀ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਸਿੱਧੂ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਜਿਸ ਕਾਰਨ ਸੋਸ਼ਲ ਮੀਡੀਆ 'ਤੇ ਦੋਸ਼ ਲਾਏ ਜਾ ਰਹੇ ਹਨ ਕਿ ਕਾਰ 'ਚ ਸਿੱਧੂ ਮੂਸੇਵਾਲਾ ਦੇ ਦੋਸਤ ਬੈਠੇ ਸਨ ਅਤੇ ਉਨ੍ਹਾਂ ਨੇ ਸਿੱਧੂ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦੋਵੇਂ ਨੌਜਵਾਨ ਸਾਡੇ ਪਰਿਵਾਰਕ ਮੈਂਬਰ ਹਨ ਅਤੇ ਸਾਨੂੰ ਇਨ੍ਹਾਂ ’ਤੇ ਕੋਈ ਸ਼ੱਕ ਨਹੀਂ ਹੈ ਅਤੇ ਸੋਸ਼ਲ ਮੀਡੀਆ ’ਤੇ ਝੂਠੀਆਂ ਅਫਵਾਹਾਂ ਨਾ ਫੈਲਾਈਆਂ ਜਾਣ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ, ਕਿਹਾ ਸਾਡਾ ਪਰਿਵਾਰ ਸਿੱਧੂ ਦੇ ਜ਼ਖਮੀ ਦੋ ਸਾਥੀਆਂ ਨਾਲ (ਵੀਡੀਓ ਵੀ ਦੇਖੋ)
ਸਿੱਧੂ ਮੂਸੇਵਾਲਾ ’ਤੇ ਹੋਏ ਹਮਲੇ ਦੌਰਾਨ ਇੱਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਉਸ ਦੇ ਦੋ ਦੋਸਤਾਂ ’ਤੇ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਪਿੰਡ ਮੂਸੇਵਾਲਾ ਦੇ ਕੁਲਦੀਪ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਦੇਹਾਂਤ ’ਤੇ ਸਾਰਾ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਨੌਜਵਾਨ ਪਰਿਵਾਰਕ ਮੈਂਬਰ ਹਨ ਅਤੇ ਕੁਝ ਲੋਕ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਝੂਠਾ ਪ੍ਰਚਾਰ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।