ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰਾਂ ਨੂੰ ਹਰਾ-ਭਰਾ ਬਣਾਉਣ ਲਈ ਮੇਰਾ ਸ਼ਹਿਰ-ਮੇਰਾ ਮਾਨ ਜਾਗਰੂਕਤਾ ਮੁਹਿੰਮ ਦੀ ਸੂਬੇ ਵਿੱਚ ਹੰਗਾਂਮੀ ਸ਼ੁਰੂਆਤ (ਵੀਡੀਓ ਵੀ ਦੇਖੋ)
ਮੋਹਾਲੀ, 26 ਅਗਸਤ 2022 - ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਇਸ ਵਿੱਚ ਇਕ ਕਦਮ ਹੋਰ ਪੁਟਦਿਆਂ ਹੋਇਆ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅੱਜ ਐਸ.ਏ.ਐਸ. ਨਗਰ ਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੀਆਂ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਵਿੱਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰਾਂ ਨੂੰ ਹਰਾ-ਭਰਾ ਬਣਾਉਣ ਲਈ ਮੇਰਾ ਸ਼ਹਿਰ-ਮੇਰਾ ਮਾਨ ਜਾਗਰੂਕਤਾ ਮੁਹਿੰਮ ਦੀ ਸੂਬੇ ਵਿੱਚ ਹੰਗਾਂਮੀ ਸ਼ੁਰੂਆਤ (ਵੀਡੀਓ ਵੀ ਦੇਖੋ)
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਨਿੱਜਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਫ਼ਾਈ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਸੂਬੇ ਦੇ ਵਸਨੀਕਾਂ ਨੂੰ ਵਧੀਆ ਜੀਵਨ ਪ੍ਰਦਾਨ ਕੀਤਾ ਜਾਵੇ। ਉਹਨਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰਾਂ ਨੂੰ ਸਾਫ਼ ਸੁਥਰਾ ਅਤੇ ਹਰਾ-ਭਰਾ ਰੱਖਣਾ ਹੈ।
ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਕਿਸੇ ਵੀ ਮੁਹਿੰਮ ਨੂੰ ਸਫ਼ਲ ਕਰਨ ਵਿੱਚ ਕਮਿਊਨਿਟੀ ਦੀ ਭਾਗੀਦਾਰੀ/ਹਿਸੇਦਾਰੀ ਜਰੂਰੀ ਹੈ। ਕਮਿਊਨਿਟੀ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਮੁਹਿੰਮ ਸਫ਼ਲ ਨਹੀਂ ਹੋ ਸਕਦੀ ਹੈ। ਉਹਨਾਂ ਨੇ ਦੱਸਿਆ ਕਿ ਸੂਬੇ ਦੀਆਂ ਸਾਰੀਆਂ ਯੂ.ਐਲ.ਬੀ. ਵਿੱਚ ਮੇਰਾ ਸ਼ਹਿਰ-ਮੇਰਾ ਮਾਨ ਮੁਹਿੰਮ ਦੀ ਹੰਗਾਂਮੀ ਸ਼ੁਰੂਆਤ ਕੀਤੀ ਗਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰਾਂ ਨੂੰ ਹਰਾ-ਭਰਾ ਬਣਾਉਣ ਲਈ ਮੇਰਾ ਸ਼ਹਿਰ-ਮੇਰਾ ਮਾਨ ਜਾਗਰੂਕਤਾ ਮੁਹਿੰਮ ਦੀ ਸੂਬੇ ਵਿੱਚ ਹੰਗਾਂਮੀ ਸ਼ੁਰੂਆਤ (ਵੀਡੀਓ ਵੀ ਦੇਖੋ)
ਡਾ. ਨਿੱਜਰ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਯੂ.ਐਲ.ਬੀ. ਦੇ ਸਾਰੇ ਭਾਗੀਦਾਰਾਂ ਨੂੰ ਸ਼ਾਮਲ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਹਰ ਸ਼ੁਕਰਵਾਰ ਨੂੰ ਹਰੇਕ ਯੂ.ਐਲ.ਬੀ. ਦੇ ਇਕ ਜਾਂ ਦੋ ਵਾਰਡਾਂ ਵਿੱਚ ਕੀਤੀਆਂ ਜਾਣਗੀਆਂ।
ਉਹਨਾਂ ਦੱਸਿਆ ਕਿ ਇਹਨਾਂ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਣ ਲਈ ਕਾਰਜਕ੍ਰਮ ਅਨੁਸਾਰ ਪਹਿਲਾਂ ਅਧਿਕਾਰੀਆਂ ਵੱਲੋਂ ਉਹਨਾਂ ਵਾਰਡਾਂ ਦਾ ਦੌਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਨਿਸ਼ਚਿਤ ਕੀਤੇ ਦਿਨ ਨੂੰ ਲੋੜੀਦੇ ਉਪਕਰਣਾਂ ਦੇ ਨਾਲ ਲੋੜੀਂਦੀ ਮੈਨਪਾਵਰ ਉਸੇ ਦਿਨ ਤਰਜੀਹੀ ਤੌਰ 'ਤੇ ਮੁੱਦਿਆਂ ਨੂੰ ਹੱਲ ਕਰਨ ਲਈ
ਉਪਲਬਧ ਹੋਵੇ।
ਡਾ. ਨਿੱਜਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਨੂੰ ਕਮਿਊਨਿਟੀ ਅਧਾਰਤ ਮੁਹਿੰਮ ਬਣਾਉਣ ਲਈ ਵਾਰਡਾਂ ਦੇ ਲੋਕ, ਕਮਿਊਨਿਟੀ ਲੀਡਰ, ਧਾਰਮਿਕ ਮੁੱਖੀ, ਐਨ.ਜੀ.ਓ./ ਸਮਾਜਿਕ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਰਾਜਨੀਤਿਕ ਨੇਤਾਵਾਂ ਨੂੰ ਸਮੇਂ ਸਿਰ ਹਿੱਸੇਦਾਰਾਂ ਨਾਲ ਵਾਰਡਾਂ ਦੀ ਸਮਾਂ-ਸਾਰਣੀ ਸਾਂਝੀ ਕਰਕੇ ਸ਼ਾਮਲ ਕੀਤਾ ਜਾਣਾ ਯਕੀਨੀ ਕੀਤਾ ਜਾਵੇ। ਉਹਨਾਂ ਅੱਗੇ ਦੱਸਿਆ ਕਿ ਯੂ.ਐਲ.ਬੀਜ਼ ਨੂੰ ਵਾਰਡ ਕਮੇਟੀਆਂ/ਮੁਹੱਲਾ ਕਮੇਟੀਆਂ ਦੇ ਗਠਨ ਨੂੰ ਵੀ ਉਤਸਾਹਿਤ ਕਰਨਾ ਚਾਹੀਦਾ ਹੈ ਜੋ ਆਪਣੇ ਵਾਰਡਾਂ/ਮੁਹੱਲਿਆਂ ਦੀ ਪ੍ਰਭਾਵਸ਼ਾਲੀ ਸਫਾਈ ਨਿਯਮਤ ਤੌਰ 'ਤੇ ਯਕੀਨੀ ਬਣਾਈ ਜਾ ਸਕੇ।