ਬਰਨਾਲਾ: ਸਾਬਕਾ ਐਮਸੀ ਦੀ ਧੀ ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼, ਪੜ੍ਹੋ ਕੀ ਹੈ ਮਾਮਲਾ ?
ਬਰਨਾਲਾ, 29 ਅਗਸਤ 2022 - ਬਰਨਾਲਾ 'ਚ ਸਾਬਕਾ MC ਦੇ ਲੜਕੇ ਨੇ ਆਪਣੇ ਆਪ 'ਤੇ ਤੇਲ ਪਾ ਲਿਆ ਅਤੇ ਲੜਕੀ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਲੜਕੀ ਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਵੀਡੀਓ 'ਚ ਕੀਟਨਾਸ਼ਕ ਪੀ ਰਹੀ ਇਕ ਲੜਕੀ ਆਪਣੇ ਪਰਿਵਾਰ 'ਤੇ ਦੋਸ਼ ਲਗਾ ਰਹੀ ਹੈ ਕਿ ਉਹ ਉਸ ਨੂੰ ਧਮਕੀਆਂ ਦੇ ਰਹੀ ਹੈ, ਉਹ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਗਲੀ ਬਣਾਉਣ ਲਈ ਧੱਕਾ ਕਰਨ ਦਾ ਦੋਸ਼ ਲਗਾ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬਰਨਾਲਾ: ਸਾਬਕਾ ਐਮਸੀ ਦੀ ਧੀ ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼, ਪੜ੍ਹੋ ਕੀ ਹੈ ਮਾਮਲਾ ? (ਵੀਡੀਓ ਵੀ ਦੇਖੋ)
ਇਸ ਸਬੰਧੀ ਗੱਲਬਾਤ ਕਰਦਿਆਂ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖ਼ਲ ਬੇਅੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਗਲੀ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਨਗਰ ਪ੍ਰੀਸ਼ਦ ਬਰਨਾਲਾ ਉਨ੍ਹਾਂ ਨਾਲ ਧੱਕਾ ਕਰ ਰਹੇ ਹਨ। ਸਾਰੀ ਗਲੀ ਦਾ ਐਸਟੀਮੇਟ ਪਾਸ ਹੋ ਚੁੱਕਾ ਹੈ ਪਰ ਉਸ ਦੇ ਘਰ ਨੂੰ ਜਾਂਦੀ ਗਲੀ ਨੂੰ ਛੱਡ ਕੇ ਅੱਧੀ ਗਲੀ ਬਣਾਈ ਜਾ ਰਹੀ ਹੈ। ਜਿਸ ਕਾਰਨ ਉਹ ਤੰਗ ਆ ਕੇ ਸਪਰੇਅ ਪੀਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਧੱਕਾ ਕਰਨਾ ਬੰਦ ਕੀਤਾ ਜਾਵੇ ਅਤੇ ਅੱਧੀ ਗਲੀ ਦੀ ਥਾਂ ਪੂਰੀ ਗਲੀ ਬਣਾਈ ਜਾਵੇ।
ਫੋਨ ’ਤੇ ਗੱਲਬਾਤ ਕਰਦਿਆਂ ਥਾਣਾ ਧਨੌਲਾ ਦੀ ਪੁਲੀਸ ਨੇ ਦੱਸਿਆ ਕਿ ਇਸ ਸਬੰਧੀ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ। ਇਸ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।