ਧਮਕੀ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
-- ਸੁਰੱਖਿਆ ਵਿੱਚ ਕੀਤਾ ਜਾਵੇ ਵਾਧਾ 20 ਸੁਰੱਖਿਆ ਕਰਮੀ ਹੋਣ ਤੈਨਾਤ
-- ਈ-ਮੇਲ ਜਰੀਏ ਧਮਕੀਆਂ ਮਿਲਣਾ ਸਰਕਾਰ ਦੀ ਨਾਕਾਮੀ
ਮਾਨਸਾ, 2 ਸਤੰਬਰ 2022 - ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਸਬੰਧੀ ਬੋਲਣ ਨੂੰ ਲੈ ਕੇ ਈ ਮੇਲ ਭੇਜੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਨੂੰ ਚੁੱਪ ਰਹਿਣ ਦੇ ਲਈ ਕਿਹਾ ਗਿਆ ਹੈ ਅਤੇ ਇਸ ਦੇ ਬਦਲੇ ਉਨ੍ਹਾਂ ਦਾ ਕਤਲ ਕਰਨ ਦੀ ਵੀ ਗੱਲ ਕਹੀ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੁਲੀਸ ਨੂੰ ਇਸ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਉੱਧਰ ਸਿੱਧੂ ਮੂਸੇਵਾਲਾ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਖਤਰਾ ਹੋਣ ਦੇ ਚਲਦਿਆਂ ਸੁਰੱਖਿਆ ਦੇ ਵਿਚ ਵਾਧਾ ਕੀਤਾ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਜੇ Sidhu Moosewala ਦੇ ਪਿਤਾ ਨਾਲ ਕੋਈ ਭਾਣਾ ਵਪਾਰ ਗਿਆ ਤਾਂ ਪੰਜਾਬ 'ਚ ਅਜਿਹੀ ਅੱਗ ਲੱਗੇਗੀ ਕਿ ਸਰਕਾਰ ਤੋਂ ਸਾਂਭੀ ਨਹੀਂ ਜਾਣੀ-ਮੂਸੇਵਾਲਾ ਦੇ ਨਜ਼ਦੀਕੀਆਂ ਦੀ ਚੇਤਾਵਨੀ (ਵੀਡੀਓ ਵੀ ਦੇਖੋ)
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਜ਼ਰੀਏ ਸਿੱਧੂ ਤੋਂ ਵੀ ਭਿਆਨਕ ਮੌਤ ਦੇਣ ਦੀ ਧਮਕੀ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਕਾਲਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਹੁਣ ਆਪਣੇ ਪੁੱਤਰ ਲਈ ਇਨਸਾਫ ਮੰਗ ਰਹੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈਮੇਲ ਜ਼ਰੀਏ ਕਤਲ ਕਰ ਦੇਣ ਦੀ ਧਮਕੀ ਭੇਜੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਬਿਲਕੁਲ ਨਾਕਾਮ ਹੈ ਕਿਉਂਕਿ ਸਰਕਾਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਅਜੇ ਵੀ ਚਿੰਤਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਜਾਵੇ ਅਤੇ 20 ਸੁਰੱਖਿਆ ਕਰਮੀਆਂ ਦੀ ਤਾਇਨਾਤੀ ਪੱਕੇ ਤੌਰ ਤੇ ਕੀਤੀ ਜਾਵੇ ਅਤੇ ਇਕ ਪਾਇਲਟ ਗੱਡੀ ਵੀ ਮੁਹੱਈਆ ਕਰਵਾਈ ਜਾਵੇ ਤਾਂ ਕਿ ਪਰਿਵਾਰ ਤੇ ਕੋਈ ਹਮਲਾ ਨਾ ਕਰ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਰੋਜ਼ਾਨਾ ਸੁਰੱਖਿਆ ਕਰਮਚਾਰੀਆਂ ਨੂੰ ਬਦਲ ਕੇ ਭੇਜਿਆ ਜਾਂਦਾ ਹੈ, ਜਿਸ ਕਾਰਨ ਕੋਈ ਗੈਂਗਸਟਰ ਵੀ ਪੁਲਿਸ ਦੀ ਵਰਦੀ ਪਾ ਕੇ ਪਰਿਵਾਰ ਤੇ ਹਮਲਾ ਕਰ ਸਕਦਾ ਹੈ, ਇਸ ਲਈ ਸੁਰੱਖਿਆ ਕਰਮੀਆਂ ਦੀ ਤੈਨਾਤੀ ਪੱਕੇ ਤੌਰ ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਕੁਝ ਹੋ ਜਾਂਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਨ੍ਹਾਂ ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਨਾਲ-ਨਾਲ ਗਵਾਹਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ।