ਚੰਡੀਗੜ੍ਹ ਵੈਲਫੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ 17 ਸਤੰਬਰ ਨੂੰ ਮੈਗਾ ਸਿਹਤ ਜਾਂਚ ਕੈਂਪ ਨਾਲ ਕੀਤੀ ਜਾਵੇਗੀ 'ਸੇਵਾ ਪਖਵਾੜੇ' ਦੀ ਸ਼ੁਰੂਆਤ
ਹਰਜਿੰਦਰ ਸਿੰਘ ਭੱਟੀ
- 'ਸੇਵਾ ਪਖਵਾੜੇ' ਦੇ ਅਧੀਨ 17 ਸਤੰਬਰ ਤੋਂ 2 ਅਕਤੂਬਰ ਤੱਕ ਸਮਾਜ ਭਲਾਈ, ਸਿਹਤ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਸਬੰਧੀ ਕੀਤੀਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
- ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਮੁੱਖ ਸਰਪ੍ਰਸਤ ਸ. ਸਤਨਾਮ ਸਿੰਘ ਸੰਧੂ ਨੇ ਕੈਂਪ ਦਾ ਪੋਸਟਰ ਅਤੇ ਰਜਿਸਟ੍ਰੇਸ਼ਨ ਪੋਰਟਲ ਕੀਤਾ ਜਾਰੀ
- ਕੈਂਪ ਦੌਰਾਨ 300 ਡਾਕਟਰਾਂ ਦੀ ਨਿਗਰਾਨੀ ਅਧੀਨ ਕੈਂਸਰ ਜਾਂਚ ਸਮੇਤ ਕੀਤੇ ਜਾਣਗੇ 10 ਤਰਾਂ ਦੇ ਟੈਸਟ
ਚੰਡੀਗੜ੍ਹ, 2 ਸਤੰਬਰ 2022 - ਕੇਂਦਰ ਸਰਕਾਰ ਦੇ ਫਿਟ ਇੰਡੀਆ ਮੂਵਮੈਂਟ ਅਤੇ ਆਯੂਸ਼ਮਾਨ ਭਾਰਤ ਮਿਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਮਾਨਵਤਾ ਦੀ ਸੇਵਾ ਨੂੰ ਸਮਰਪਿਤ 'ਸੇਵਾ ਦਿਵਸ' ਮਨਾਉਣ ਲਈ ਚੰਡੀਗੜ੍ਹ ਵੈੱਲਫੇਅਰ ਟਰੱਸਟ, ਐਨ.ਆਈ.ਡੀ ਫਾਊਂਡੇਸ਼ਨ ਅਤੇ ਚੰਡੀਗੜ ਯੂਨੀਵਰਸਿਟੀ ਘੜੂੰਆਂ ਵੱਲੋਂ 'ਸੇਵਾ ਪਖਵਾੜੇ' ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਸੇਵਾ ਪੱਖਵਾੜੇ ਦੀ ਸ਼ੁਰੂਆਤ 17 ਸਤੰਬਰ ਨੂੰ ਚੰਡੀਗੜ ਦੇ ਸੈਕਟਰ-39 ਦੀ ਅਨਾਜ ਮੰਡੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਨਾਲ ਕੀਤੀ ਜਾਵੇਗੀ। ਪਖਵਾੜੇ ਦੀ ਸ਼ੁਰੂਆਤ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਅਤੇ ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਸੰਸਥਾਪਕ ਸ. ਸਤਨਾਮ ਸਿੰਘ ਸੰਧੂ ਵੱਲੋਂ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੀ ਕੀਤੀ ਗਈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
PM Modi ਦੇ ਜਨਮ ਦਿਨ 'ਤੇ Chandigarh' ਚ ਜੋ ਹੋਵੇਗਾ ਓਹ ਲੋਕਾਂ ਲਈ ਨਿਆਮਤ ਸਾਬਤ ਹੋਵੇਗਾ (ਵੀਡੀਓ ਵੀ ਦੇਖੋ)
ਰਜਿਸਟ੍ਰੇਸ਼ਨ ਪੋਰਟਲ ਜਾਰੀ ਕਰਦਿਆਂ ਸ. ਸਤਨਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਪੰਦਰਵਾੜੇ ਦੇ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਸਿਹਤ ਸੰਭਾਲ, ਵਾਤਾਵਰਣ ਸੁਰੱਖਿਆ ਸਮੇਤ ਹੋਰਨਾਂ ਸਮਾਜ ਭਲਾਈ ਖੇਤਰਾਂ ਸਬੰਧੀ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾਣਗੀਆਂ।ਮੁਫ਼ਤ ਮੈਗਾ ਹੈਲਥ ਕੈਂਪ ਦੇ ਨਾਲ-ਨਾਲ ਪੰਦਰਵਾੜੇ ਦੌਰਾਨ ਪੀ.ਜੀ.ਆਈ, ਰੋਟਰੀ ਕਲੱਬ ਅਤੇ 32 ਸਰਕਾਰੀ ਹਸਪਤਾਲ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕਂੈਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਰੋਟਰੀ ਕਲੱਬ ਚੰਡੀਗੜ ਸੈਂਟਰਲ ਦੇ ਸਹਿਯੋਗ ਨਾਲ ਪ੍ਰੋਸਥੈਟਿਕ ਅੰਗ ਫ਼ਿਟਿੰਗ ਕੈਂਪ ਦਾ ਆਯੋਜਨ ਵੀ ਕਰਵਾਇਆ ਜਾਵੇਗਾ, ਜਿਥੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਨਕਲੀ ਅੰਗ ਫਿੱਟ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵੱਖੋ-ਵੱਖਰੇ ਦਿਨ ਯੂ.ਟੀ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਚੰਡੀਗੜ 'ਚ ਕੋਵਿਡ ਵੈਕਸੀਨ ਬੂਸਟਰ ਡੋਜ਼ ਕੈਂਪ ਤੋਂ ਇਲਾਵਾ ਰੁੱਖ ਲਗਾਓ, ਸਾਫ਼-ਸਫ਼ਾਈ ਮੁਹਿੰਮ ਅਤੇ ਪਾਣੀ ਬਚਾਓ ਸਬੰਧੀ ਜਾਗਰੂਕਤਾ ਅਭਿਆਨ ਵਿੱਢੇ ਜਾਣਗੇ। ਉਨਾਂ ਦੱਸਿਆ ਕਿ ਸੱਭਿਆਚਾਰਕ ਵਭਿੰਨਤਾ ਪੱਖੋਂ ਸ਼ਹਿਰ ਚੰਡੀਗੜ ਪ੍ਰਮੁੱਖ ਸ਼ਹਿਰਾਂ ਵਿਚੋਂ ਇੱਕ ਹੈ, ਜਿੱਥੇ ਵੱਖੋ-ਵੱਖਰੇ ਸੂਬਿਆਂ ਤੋਂ ਲੋਕ ਰਹਿੰਦੇ ਹਨ।ਸੱਭਿਆਚਾਰਕ ਵਭਿੰਨਤਾ 'ਤੇ ਧਿਆਨ ਕੇਂਦਰਤ ਕਰਦਿਆਂ 'ਏਕ ਭਾਰਤ ਸ਼੍ਰੇਸ਼ਠ ਭਾਰਤ' ਅਧੀਨ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਜਾਵੇਗਾ, ਜਿਥੇ ਦੇਸ਼ ਦੇ ਵੱਖ-ਵੱਖ ਸੱਭਿਆਚਾਰਾਂ ਸਬੰਧੀ ਪੋਸ਼ਾਕਾਂ, ਲੋਕ ਨਾਚਾਂ ਆਦਿ ਦੀ ਝਲਕ ਵੇਖਣ ਨੂੰ ਮਿਲੇਗੀ।ਇਸੇ ਤਰਾਂ ਪੰਦਰਵਾੜੇ ਦੌਰਾਨ ਆਤਮ ਨਿਰਭਰ ਭਾਰਤ ਮੁਹਿੰਮ ਨੂੰ ਹੋਰ ਉਤਸ਼ਾਹਿਤ ਕਰਨ ਲਈ ਖਾਦੀ ਦੇ ਉਤਪਾਦਾਂ ਸਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ।
ਸ. ਸੰਧੂ ਨੇ ਦੱਸਿਆ ਕਿ 17 ਸਤੰਬਰ ਨੂੰ ਮੁਫ਼ਤ ਚੈੱਕਅਪ ਕੈਂਪ ਦਾ ਲਾਭ ਲੈਣ ਲਈ ਸ਼ਹਿਰ ਵਾਸੀਆਂ ਨੂੰ ਚੰਡੀਗੜ ਵੈੱਲਫੇਅਰ ਟਰੱਸਟ ਦੀ ਵੈੱਬਸਾਈਟ www.chand}{arhwe&faretrust.com 'ਤੇ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਉਨਾਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 1 ਸਤੰਬਰ ਤੋਂ 16 ਸਤੰਬਰ ਤੰਕ ਚੱਲੇਗੀ, ਜਿਸ ਲਈ ਕੋਈ ਰਜਿਸਟ੍ਰੇਸ਼ਨ ਫੀਸ ਅਦਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਇਹ ਕੈਂਪ 17 ਸਤੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਗਾਇਆ ਜਾਵੇਗਾ। ਇਸ ਮੈਗਾ ਹੈਲਥ ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਜਿੱਥੇ ਕੈਂਸਰ ਸਬੰਧੀ 7 ਵੱਖੋ ਵੱਖਰੇ ਟੈਸਟ ਕੀਤੇ ਜਾਣਗੇ ਉਥੇ ਹੀ ਮਾਨਸਿਕ ਰੋਗੀਆਂ, ਦਿਲ, ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਤੋਂ ਇਲਾਵਾ ਬੱਚਿਆਂ ਦੀ ਸਿਹਤ ਜਾਂਚ, ਜਨਰਲ ਲੈਬ ਟੈਸਟ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ।ਕੈਂਪ ਦੌਰਾਨ 300 ਡਾਕਟਰ ਅਤੇ 300 ਤੋਂ ਜ਼ਿਆਦਾ ਮੈਡੀਕੋਜ਼ ਸਮੇਤ ਟਰੱਸਟ ਦੇ 1 ਹਜ਼ਾਰ ਤੋਂ ਵੱਧ ਵਾਲੰਟੀਅਰ ਸਿਹਤ ਸੇਵਾਵਾਂ ਲਈ ਮੌਜੂਦ ਰਹਿਣਗੇ।
ਉਨਾਂ ਦੱਸਿਆ ਕਿ ਇਹ ਕੈਂਪ ਭਾਰਤ ਸਰਕਾਰ ਦੀ ਆਯੂਸ਼ਮਾਨ ਭਾਰਤ ਯੋਜਨਾ ਅਤੇ ਫਿੱਟ ਇੰਡੀਆ ਅੰਦੋਲਨ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਹੈ ਅਤੇ ਸਾਡੇ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਰ ਆਮ ਆਦਮੀ ਤੱਕ ਪਹੁੰਚਯੋਗ ਅਤੇ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦੇ ਦ੍ਰਿਸ਼ਟੀਕੋਣ ਨਾਲ ਜੁੜਿਆ ਹੋਇਆ ਹੈ। ਉਨਾਂ ਦੱਸਿਆ ਕਿ ਸਾਡੇ ਵੱਲੋਂ ਇਹ ਕੈਂਪ ਸੇਵਾ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ।
ਸ. ਸੰਧੂ ਨੇ ਦੱਸਿਆ ਕਿ ਸੇਵਾ ਦਿਵਸ ਮੌਕੇ 17 ਸਤੰਬਰ ਨੂੰ ਵਿਸ਼ਾਲ ਸਿਹਤ ਜਾਂਚ ਕੈਂਪ ਲਗਾ ਕੇ ਵਿਸ਼ਵ ਰਿਕਾਰਡ ਵੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਸਿਹਤ ਸੂਚਕਾਂਕ 2021-22 ਵਿੱਚ ਚੰਡੀਗੜ ਦੂਜੇ ਸਥਾਨ 'ਤੇ ਹੈ ਅਤੇ ਇਹ ਕੈਂਪ ਟਰੱਸਟ ਵੱਲੋਂ ਸ਼ਹਿਰ ਨੂੰ ਸਿਹਤ ਦੇ ਖੇਤਰ ਵਿੱਚ ਸਭ ਤੋਂ ਮੋਹਰੀ ਬਣਾਉਣ ਅਤੇ ਸਿਹਤ ਸੂਚਕਾਂਕ ਵਿੱਚ ਚੰਡੀਗੜ ਦੀ ਰੈਂਕਿੰਗ ਨੂੰ ਬਿਹਤਰ ਬਣਾਉਣ ਲਈ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕੈਂਪ ਦੇ ਅੰਤਰਗਤ ਚੰਡੀਗੜ ਵੈਲਫੇਅਰ ਟਰੱਸਟ ਨਗਰ ਨਿਗਮ ਚੰਡੀਗੜ, ਸਿਹਤ ਵਿਭਾਗ, ਆਯੂਸ਼ ਡਾਇਰੈਕਟੋਰੇਟ ਚੰਡੀਗੜ, ਨੈਸ਼ਨਲ ਰੂਰਲ ਹੈਲਥ ਮਿਸ਼ਨ ਅਤੇ ਪੀ.ਜੀ.ਆਈ ਦੇ ਸਹਿਯੋਗ ਨਾਲ ਕੰਮ ਕਰੇਗੀ।
ਉਨਾਂ ਕਿਹਾ ਕਿ ਸੰਸਥਾ ਹੋਣ ਦੇ ਨਾਤੇ ਅਸੀਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹਾਂ।ਇਸ ਦਿਸ਼ਾ ਵਿੱਚ ਚੰਡੀਗੜ ਯੂਨੀਵਰਸਿਟੀ ਅਤੇ ਚੰਡੀਗੜ ਵੈੱਲਫ਼ੇਅਰ ਟਰੱਸਟ ਵੱਲੋਂ ਪਹਿਲਾਂ ਵੀ ਕਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਡਾ ਉਦੇਸ਼ ਹੈਲਥ ਇੰਡੈਕਸ ਵਿੱਚ ਚੰਡੀਗੜ ਦੀ ਰੈਂਕ ਨੂੰ ਹੋਰ ਉੱਚਾ ਚੁੱਕਣਾ ਅਤੇ ਆਮ ਲੋਕਾਂ ਨੂੰ ਉਨਾਂ ਦੇ ਘਰ ਤੱਕ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ। ਉਨਾਂ ਆਸ ਪ੍ਰਗਟਾਈ ਕਿ ਚੰਡੀਗੜ ਦੇ ਸਮੂਹ ਨਿਵਾਸੀ ਇਸ ਕੈਂਪ ਦਾ ਲਾਭ ਉਠਾਉਣਗੇ ਅਤੇ ਅਸੀਂ ਭਵਿੱਖ ਵਿੱਚ ਵੀ ਅਜਿਹੇ ਮੁਫ਼ਤ ਮੈਗਾ ਸਿਹਤ ਕੈਂਪਾਂ ਦਾ ਆਯੋਜਨ ਕਰਦੇ ਰਹਾਂਗੇ। ਉਨਾਂ ਦੱਸਿਆ ਕਿ ਕੈਂਪ ਦੌਰਾਨ ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਅਤਿ-ਆਧੁਨਿਕ ਮਸ਼ੀਨਾਂ ਨਾਲ ਕੈਂਸਰ ਦੇ ਰੋਗ ਸਬੰਧੀ ਸਕਰੀਨਿੰਗ ਕੀਤੀ ਜਾਵੇਗੀ ਉਥੇ ਹੀ ਸ਼ਹਿਰ ਵਾਸੀਆਂ ਨੂੰ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਅਤੇ ਰੋਕਥਾਮ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
ਉਨਾਂ ਚਿੰਤਾ ਜ਼ਾਹਿਰ ਕਰਦਿਆਂ ਦੱਸਿਆ ਕਿ ਹਰ ਸਾਲ ਵੱਧ ਰਹੇ ਕੇਸਾਂ ਦੇ ਨਾਲ ਚੰਡੀਗੜ ਪੂਰੇ ਦੇਸ਼ ਵਿੱਚ ਕੈਂਸਰ ਦਾ ਸਭ ਤੋਂ ਵੱਧ ਖ਼ਤਰਾ ਹੈ। ਚੰਡੀਗੜ ਵਿੱਚ ਔਰਤਾਂ ਅਤੇ ਮਰਦਾਂ ਵਿੱਚ ਕੈਂਸਰ ਹੋਣ ਦੀ ਦਰ ਸਭ ਤੋਂ ਵੱਧ ਹੈ। ਚੰਡੀਗੜ ਦੀ ਹਰ 1 ਲੱਖ ਅਬਾਦੀ ਵਿੱਚ 105 ਔਰਤਾਂ ਅਤੇ ਹਰ 1 ਲੱਖ ਦੀ ਆਬਾਦੀ ਵਿੱਚੋਂ 93.4 ਮਰਦ ਇਸ ਭਿਆਨਕ ਬਿਮਾਰੀ ਤੋਂ ਪੀੜਤ ਹਨ, ਜਦੋਂ ਕਿ ਰਾਸ਼ਟਰੀ ਕੈਂਸਰ ਦੀ ਦਰ 97.4 ਪ੍ਰਤੀ 1 ਲੱਖ ਔਰਤਾਂ ਵਿੱਚ ਅਤੇ 92.4 ਪ੍ਰਤੀ 1 ਲੱਖ ਮਰਦਾਂ ਵਿੱਚ ਹੈ। ਉਨਾਂ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਔਰਤਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਛਾਤੀ ਦੇ ਕੈਂਸਰ ਲਈ ਆਪਣੇ ਆਪ ਦੀ ਜਾਂਚ ਕਰਨੀ ਚਾਹੀਦੀ ਹੈ, ਜੋ ਕਿ ਵਿਸ਼ਵ ਭਰ ਵਿੱਚ ਇੱਕ ਵਧ ਰਿਹਾ ਵਰਤਾਰਾ ਹੈ। ਉਨਾਂ ਦੱਸਿਆ ਕਿ ਅੱਜ ਹਰ 8 ਵਿੱਚੋਂ ਇੱਕ ਔਰਤ ਛਾਤੀ ਦੇ ਕੈਂਸਰ ਤੋਂ ਪੀੜਤ ਹੈ, ਜੋ ਚਾਰ ਦਹਾਕੇ ਪਹਿਲਾਂ 11 ਵਿੱਚੋਂ 1 ਸੀ। ਅਜਿਹੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਅਸੀਂ ਨਾਗਰਿਕਾਂ ਨੂੰ ਛਾਤੀ ਦੇ ਕੈਂਸਰ, ਕਿਡਨੀ ਕੈਂਸਰ, ਲਿੰਫੋਮਾ, ਬ੍ਰੇਨ ਕੈਂਸਰ, ਪ੍ਰੋਸਟੇਟ ਕੈਂਸਰ, ਹੱਡੀਆਂ ਦੇ ਕੈਂਸਰ ਅਤੇ ਫੇਫੜਿਆਂ ਦੇ ਕੈਂਸਰ ਸਮੇਤ 7 ਕਿਸਮਾਂ ਦੇ ਕੈਂਸਰਾਂ ਦੀ ਮੁਫਤ ਜਾਂਚ ਲਈ ਕੈਂਪ ਦਾ ਆਯੋਜਨ ਕਰਵਾਇਆ ਹੈ।