ਦੋ ਮਹੀਨਿਆਂ ’ਚ ਪੰਜਾਬ ਪੁਲਿਸ ਵੱਲੋਂ 322.5 ਕਿਲੋ ਹੈਰੋਇਨ ਬਰਾਮਦ, 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰ ਗ੍ਰਿਫਤਾਰ
- ਪੁਲਿਸ ਟੀਮਾਂ ਵੱਲੋਂ 5 ਜੁਲਾਈ ਤੋਂ ਹੁਣ ਤੱਕ 2.73ਕਰੋੜ ਰਪਏ ਦੀ ਡਰੱਗ ਮਨੀ, 167 ਕਿਲੋ ਅਫੀਮ, 145 ਕਿਲੋ ਗਾਂਜਾ,222 ਕਵਿੰਟਲ ਚੂਰਾ-ਪੋਸਤ ਅਤੇ 16.90 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇੇ/ਸ਼ੀਸ਼ੀਆਂ ਬਰਾਮਦ
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 3236 ਐਫ.ਆਈ.ਆਰਜ਼. ਦਰਜ ਕੀਤੀਆਂ
- ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ’ਚ ਭਗੋੜਿਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਗਿ੍ਰਫਤਾਰੀਆਂ ਦੀ ਗਿਣਤੀ 263 ਤੱਕ ਪਹੁੰਚੀ
ਚੰਡੀਗੜ੍ਹ, 6 ਸਤੰਬਰ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਦੋ ਮਹੀਨੇ ਪੂਰੇ ਹੋਣ ਉਪਰੰਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ । ਪੁਲਿਸ ਨੇ ਕੁੱਲ 3236 ਐਫ.ਆਈ.ਆਰਜ਼. ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 328 ਵਪਾਰਕ ਮਾਤਰਾ ਵਾਲੇ ਕੇਸ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਦੋ ਮਹੀਨਿਆਂ ’ਚ ਪੰਜਾਬ ਪੁਲਿਸ ਵੱਲੋਂ 322.5 ਕਿਲੋ ਹੈਰੋਇਨ ਬਰਾਮਦ, 562 ਵੱਡੀਆਂ ਮੱਛੀਆਂ ਸਮੇਤ 4223 ਨਸ਼ਾ ਤਸਕਰ ਗ੍ਰਿਫਤਾਰ (ਵੀਡੀਓ ਵੀ ਦੇਖੋ)
ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਚਲਾ ਕੇ 175 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ , ਜਿਸ ਨਾਲ ਸਿਰਫ ਦੋ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 322.5 ਕਿਲੋ ਹੋ ਗਈ ਹੈ।
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 167 ਕਿਲੋ ਅਫੀਮ, 145 ਕਿਲੋ ਗਾਂਜਾ, 222 ਕੁਇੰਟਲ ਭੁੱਕੀ ਅਤੇ 16.90 ਲੱਖ ਮੈਡੀਕਲ ਨਸ਼ੇ ਜਿਨਾਂ ਵਿੱਚ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਦੋ ਮਹੀਨਿਆਂ ਵਿੱਚ ਗਿ੍ਰਫਤਾਰ ਕੀੇਤੇ ਨਸ਼ਾ ਤਸਕਰਾਂ ਕੋਲੋਂ 2.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਪਿਛਲੇ ਹਫਤੇ ਪੁਲਿਸ ਨੇ 326 ਐਫ.ਆਈ.ਆਰਜ਼, ਜਿਨਾਂ ਵਿੱਚ 42 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕਰਕੇ 418 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 48 ਕਿਲੋ ਹੈਰੋਇਨ, 24 ਕਿਲੋ ਅਫੀਮ, 21 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ 85374 ਗੋਲੀਆਂ/ਕੈਪਸੂਲਾਂ/ਕੈਪਸੂਲ ਨਸ਼ੀਲੀਆਂ ਦਵਾਈਆਂ ਬਰਾਮਦ ਤੋਂ ਇਲਾਵਾ 13.78 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਉਨਾਂ ਕਿਹਾ ਕਿ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 16 ਹੋਰ ਭਗੌੜਿਆਂ ਨੂੰ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 263 ਹੋ ਗਈ ਹੈ ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ-ਨਾਲ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕਰਨ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਨਸ਼ਾ ਤਸਕਰੀ ਵਾਲੇ ਬਦਨਾਮ ਹਾਟਸਪਾਟਾਂ ਅਤੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਪਛਾਣ ਕਰਨ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਿ੍ਰਫਤਾਰ ਕੀਤੇ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।