ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਚੰਡੀਗੜ੍ਹ, 15 ਸਤੰਬਰ 2022 - ਕਬੂਤਰਬਾਜ਼ੀ ਦੇ ਮਾਮਲੇ ਵਿੱਚ ਫਸੇ ਦਲੇਰ ਸਿੰਘ ਮਹਿੰਦੀ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਅੱਜ ਉਸ ਨੂੰ ਸੁਣਾਈ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਸਜ਼ਾ ਖ਼ਿਲਾਫ਼ ਦਲੇਰ ਮਹਿੰਦੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਅਪੀਲ ਨੂੰ ਸਵੀਕਾਰ ਕਰ ਲਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ 'ਤੇ ਕਲਿੱਕ ਕਰੋ....
ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ (ਵੀਡੀਓ ਵੀ ਦੇਖੋ)
ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ਵਿੱਚ ਪਟਿਆਲਾ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ, ਉਸੇ ਸਜ਼ਾ ਦੇ ਫੈਸਲੇ ਨੂੰ ਦਲੇਰ ਮਹਿੰਦੀ ਨੇ ਹਾਈਕੋਰਟ ਵਿੱਚ ਅਪੀਲ ਦਾਇਰ ਕਰਕੇ ਚੁਣੌਤੀ ਦਿੱਤੀ ਸੀ, ਅੱਜ ਹਾਈਕੋਰਟ ਉਸਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਉਸਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।