ਵੀਡੀਓ: Mohali ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ: ਮੇਰੇ ਹਲਕੇ 'ਚ ਪਰਾਲੀ ਖ਼ਰੀਦੀ ਜਾ ਰਹੀ ਹੈ, ਹੋਰਾਂ ਥਾਵਾਂ 'ਤੇ ਵੀ ਅਜਿਹਾ ਹੋਵੇਗਾ - MLA Kuljit Randhawa
ਚੰਡੀਗੜ੍ਹ, 4 ਅਕਤੂਬਰ 2022 - ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵੀਡੀਓ: Mohali ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ: ਮੇਰੇ ਹਲਕੇ 'ਚ ਪਰਾਲੀ ਖ਼ਰੀਦੀ ਜਾ ਰਹੀ ਹੈ, ਹੋਰਾਂ ਥਾਵਾਂ 'ਤੇ ਵੀ ਅਜਿਹਾ ਹੋਵੇਗਾ - MLA Kuljit Randhawa
Mohali 'ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ: ਮੇਰੇ ਹਲਕੇ 'ਚ ਪਰਾਲੀ ਖ਼ਰੀਦੀ ਜਾ ਰਹੀ ਹੈ, ਹੋਰਾਂ ਥਾਵਾਂ 'ਤੇ ਵੀ ਅਜਿਹਾ ਹੋਵੇਗਾ - MLA Kuljit Randhawa (ਵੀਡੀਓ ਵੀ ਦੇਖੋ)
- ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਉਦਘਾਟਨ
- ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ : ਕੁਲਜੀਤ ਸਿੰਘ ਰੰਧਾਵਾ
ਐਸ.ਏ.ਐਸ ਨਗਰ,4 ਅਕਤੂਬਰ 2022 - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਫ਼ਸਲਾਂ ਦੀ ਰਹਿੰਦ ਖੂੰਹਦ ਅਤੇ ਸੁਚੱਜੀ ਵਰਤੋਂ ਅਤੇ ਵੱਖ-ਵੱਖ ਫਸਲਾਂ ਬਾਰੇ ਨਵੀਨਤਮ ਤਕਨਾਲੋਜੀ ਦੀ ਕਿਸਾਨਾ ਨੂੰ ਜਾਣਕਾਰੀ ਦੇਣ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਕੁਲਜੀਤ ਸਿੰਘ ਰੰਧਾਵਾ ਹਲਕਾ ਵਿਧਾਇਕ ਡੇਰਾ ਬੱਸੀ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਹਾੜੀ ਦੀਆਂ ਫਸਲਾਂ ਅਤੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਜਿਲ੍ਹਾ ਪੱਧਰ ਦਾ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਦਾ ਆਯੋਜਨ ਮੰਗਲਵਾਰ ਨੂੰ ਕਿਸਾਨ ਵਿਕਾਸ ਚੈਂਬਰ, ਐਰੋਸਿਟੀ, ਬਲਾਕ ਸੀ, ਏਅਰਪੋਰਟ ਚੌਂਕ, ਮੋਹਾਲੀ ਵਿਖੇ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇੱਕ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ । ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੰਚਾਰੂ ਢੰਗ ਨਾਲ ਖਰੀਦ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ।
ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਸਾਨਾਂ ਨੂੰ ਛੋਟੇ ਖੇਤੀ ਸੰਦ , ਯੂਰੀਆ, ਡੀ ਏ ਪੀ ਅਤੇ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਅਤੇ ਝੋਨੇ ਦੀ ਫਸਲ ਨੂੰ ਬੌਣੇ ਵਾਇਰਸ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਲਈ ਕਿਸਾਨਾਂ ਨੂੰ ਭਰੋਸਾ ਵੀ ਦਿੱਤਾ l
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਬਚਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਤੀ ਬਲਾਕ 5 ਲੱਖ ਰੁਪਏ ਦੀਆਂ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮਾਸਟਰ ਸੀਡਰ ਅਤੇ ਸੁਪਰ ਸੀਡਰ ਨੂੰ ਪਹਿਲ ਦੇ ਆਧਾਰ ਤੇ ਦਿੱਤਾ ਜਾਵੇਗਾ। ਇਹ ਮਸ਼ੀਨਾਂ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮੁਫਤ ਦਿੱਤੀਆ ਜਾ ਰਹੀਆ ਹਨ ।
ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ,ਐਸ ਡੀ ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ.ਜਸਵੰਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਡਾ ਗੁਰਬਚਨ ਸਿੰਘ ,ਡਿਪਟੀ ਡਾਇਰੈਕਟਰ ਟ੍ਰੇਨਿੰਗ ਕ੍ਰਿਸ਼ੀ ਵਿਗਿਆਨ ਕੇਂਦਰ, ਡਾ ਬਲਬੀਰ ਸਿੰਘ ਖੱਦਾ,ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।