ਏਆਈਜੀ ਆਸ਼ੀਸ਼ ਕਪੂਰ ਨੂੰ ਭੇਜਿਆ Police Custody 'ਚ
ਮੋਹਾਲੀ, 7 ਅਕਤੂਬਰ 2022 - ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਵੀਰਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਅਸ਼ੀਸ਼ ਕਪੂਰ ਨੂੰ ਮੰਗਲਵਾਰ (11 ਅਕਤੂਬਰ) ਤੱਕ ਪੁਲੀਸ ਕਸਟਡੀ 'ਚ ਭੇਜ ਦਿੱਤਾ ਗਿਆ ਹੈ। ਉਸ ਨੂੰ ਸ਼ੁੱਕਰਵਾਰ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਏ.ਆਈ.ਜੀ ਆਸ਼ੀਸ਼ ਕਪੂਰ ਨੂੰ ਭੇਜਿਆ Police Custody 'ਚ (ਵੀਡੀਓ ਵੀ ਦੇਖੋ)
ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਅਸ਼ੀਸ਼ ਕਪੂਰ, ਪੀਪੀਐਸ, ਜੋ ਹੁਣ ਕਮਾਂਡੈਂਟ, ਚੌਥੀ ਆਈਆਰਬੀ, ਪਠਾਨਕੋਟ ਵਜੋਂ ਤਾਇਨਾਤ ਸਨ, ਨੂੰ ਇੱਕ ਕਰੋੜ ਰੁਪਏ ਦੀ ਰਿਸ਼ਵਤ ਵੱਖ-ਵੱਖ ਚੈੱਕਾਂ ਰਾਹੀਂ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 7, 7-ਏ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ 420, 120-ਬੀ ਤਹਿਤ ਕੇਸ ਦਰਜ ਕੀਤਾ ਹੈ।