ਵੀਡੀਓ: ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਨੰਬਰਦਾਰ ਐਸੋਸੀਏਸ਼ਨ ਨੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ, 10 ਅਕਤੂਬਰ 2022 - ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਵੀਡੀਓ: ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਨੰਬਰਦਾਰ ਐਸੋਸੀਏਸ਼ਨ ਨੇ ਕੀਤਾ ਰੋਸ ਪ੍ਰਦਰਸ਼ਨ
ਨੰਬਰਦਾਰ ਐਸੋਸੀਏਸ਼ਨ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਅੱਗੇ ਰੋਸ ਪ੍ਰਦਰਸ਼ਨ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 10 ਅਕਤੂਬਰ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਵੱਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਗੱਲ ਸੂਬਾ ਪ੍ਰਧਾਨ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਪਰਮਿੰਦਰ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਆਪਣੇ ਹੱਕਾਂ ਦੀ ਲੜਾਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ। ਇਸ ਸੰਘਰਸ਼ ਪਿਛਲੀਆਂ ਸਰਕਾਰ ਦੇ ਕਾਰਜ਼ਕਾਲ ਦੌਰਾਨ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਜਦੋਂ ਆਮ ਆਦਮੀ ਪਾਰਟੀ ਸੱਤਾ 'ਚ ਨਹੀਂ ਆਈ ਸੀ, ਉਸ ਵੇਲੇ ਪਾਰਟੀ ਨੇ ਸਾਡੇ ਨਾਲ ਕੁੱਝ ਵਾਅਦੇ ਕੀਤੇ ਸਨ ਅਤੇ ਕਿਹਾ ਕਿ ਸਾਡੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪਹਿਲੀ ਮੰਗ ਇਹ ਕੀਤੀ ਸੀ ਕਿ ਜੋ ਸਾਡੇ ਪਿਤਾ ਦੀ ਨੰਬਰਦਾਰੀ ਹੈ ਉਹੀ ਸਾਨੂੰ ਮਿਲਣੀ ਚਾਹੀਦੀ ਹੈ, ਮਾਣ ਭੱਤੇ 'ਚ ਵਾਧਾ ਕੀਤਾ ਜਾਵੇ ਅਤੇ ਟੋਲ ਪਲਾਜ਼ਾ 'ਤੇ ਜੋ ਸਾਡੀ ਪਰਚੀ ਕੱਟੀ ਜਾਂਦੀ ਹੈ ਉਹ ਵੀ ਬੰਦ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਾਨੂੰ ਤਹਿਸੀਲਾਂ 'ਚ ਬੈਠਣ ਲਈ ਇਕ ਕਮਰਾ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ 6 ਮਹੀਨੇ ਹੋ ਗਏ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅਤੇ ਅਸੀਂ ਸਮੇਂ-ਸਮੇਂ 'ਤੇ ਮਾਲ ਮੰਤਰੀ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰ ਚੁੱਕੇ ਹਾਂ ਪਰ ਉਹ ਸਾਰੀਆਂ ਬੇ-ਸਿੱਟਾ ਹੀ ਰਹੀਆਂ ਹਨ। ਜਿਸ ਕਾਰਨ ਅੱਜ ਅਸੀਂ ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਾਂ।
ਇਸ ਮੌਕੇ ਨੰਬਰਦਾਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਵੀ ਕਿਸੇ ਅਧਿਕਾਰੀ ਜਾਂ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਸਾਨੂੰ ਲਿਖਤੀ ਤੌਰ 'ਤੇ ਭਰੋਸਾ ਨਹੀਂ ਦਿੱਤਾ ਗਿਆ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ ਅਤੇ ਮੁੱਖ ਪਟਿਆਲਾ ਸੜਕ ਨੂੰ ਵੀ ਬੰਦ ਕਰ ਦੇਵਾਂਗੇ। ਇਸ ਦੀ ਜ਼ਿੰਮੇਵਾਰੀ ਆਮ ਆਮਦੀ ਪਾਰਟੀ ਦੀ ਹੋਵੇਗੀ ਅਤੇ ਜੋ ਲੋੜ ਪਈ ਤਾਂ ਅਸੀਂ ਮਰਨ ਵਰਤ 'ਤੇ ਵੀ ਬੈਠਾਂਗੇ।