ਇਨਸਾਫ਼ ਨਜ਼ਰ ਨਹੀਂ ਆ ਰਿਹਾ : ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
ਮਾਨਸਾ, 16 ਅਕਤੂਬਰ 2022 : ਪਿੰਡ ਸਿੱਧੂ ਮੂਸੇਵਾਲਾ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਸਿੱਧੂ ਦੀ ਮੌਤ ਨੂੰ ਕਰੀਬ ਪੰਜ ਮਹੀਨੇ ਬੀਤ ਚੁੱਕੇ ਹਨ ਅਤੇ ਅਸੀਂ ਹੁਣ ਤੱਕ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੂਰੇ ਅਨੁਸ਼ਾਸਨ ਅਤੇ ਸੰਜਮ ਨਾਲ ਸਹਿਯੋਗ ਦਿੱਤਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਇਨਸਾਫ਼ ਨਜ਼ਰ ਨਹੀਂ ਆ ਰਿਹਾ, Moose Wala ਦੀ ਕਿਵੇਂ ਰਾਤੋਂ-ਰਾਤ ਵੱਧਦੀ ਸੀ Fan Following, ਪਿਤਾ ਨੇ ਦੱਸੀ ਕੱਲੀ-ਕੱਲੀ ਗੱਲ (ਵੀਡੀਓ ਵੀ ਦੇਖੋ)
ਉਨ੍ਹਾਂ ਕਿਹਾ ਕਿ ਸ਼ਾਇਦ ਇਹੀ ਕਾਰਨ ਹੈ ਕਿ ਇਸ ਮਾਮਲੇ ਵਿੱਚ ਅਦਾਲਤ ਦਾ ਕੰਮ ਕੁਝ ਦੇਰੀ ਨਾਲ ਚੱਲ ਰਿਹਾ ਹੈ ਅਤੇ ਫੈਸਲਾ ਆਉਣ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਕਤਲ ਕਰਨ ਵਾਲੇ ਸਾਰੇ ਪੁਲਿਸ ਦੀ ਗ੍ਰਿਫ਼ਤ 'ਚ ਆ ਚੁੱਕੇ ਹਨ ਪਰ ਸਾਜ਼ਿਸ਼ਕਰਤਾ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਵਿਦੇਸ਼ 'ਚ ਬੈਠੇ ਹਨ | ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲਿਆਂ ਪ੍ਰਤੀ ਨਾ ਤਾਂ ਸਰਕਾਰ ਅਤੇ ਨਾ ਹੀ ਪ੍ਰਸ਼ਾਸਨ ਗੰਭੀਰ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨਸਾਫ਼ ਲੈਣ ਲਈ ਤੁਹਾਡੇ ਲੋਕਾਂ ਨਾਲ ਜ਼ਰੂਰ ਗੱਲ ਕਰ ਰਹੇ ਹਾਂ, ਪਰ ਇਨਸਾਫ਼ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਮੈਂ ਸਿੱਧੂ ਮੂਸੇਵਾਲਾ ਦੀ ਮੌਤ ਦਾ ਕੋਈ ਫਾਇਦਾ ਨਹੀਂ ਉਠਾਉਣਾ ਚਾਹੁੰਦਾ ਪਰ ਮੈਂ ਚਾਹੁੰਦਾ ਹਾਂ ਕਿ ਕਿਸੇ ਵੀ ਘਰ ਦਾ ਨੌਜਵਾਨ ਨਾ ਮਰੇ।