ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 1 ਹਫਤੇ 'ਚ 5 ਕਰੋੜ ਰੁਪਏ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼
ਫ਼ਿਰੋਜ਼ਪੁਰ ਵਿੱਚ ਮਾਲਬਰੋਸ ਇੰਟਰਨੈਸ਼ਨਲ ਕੰਪਨੀ ਦੀ ਫੈਕਟਰੀ ਅੱਗੇ ਧਰਨਾ ਦੇਣ ਦਾ ਮਾਮਲਾ
ਕੰਪਨੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 19 ਅਕਤੂਬਰ 2022 : ਕੰਪਨੀ ਦਾ ਕਹਿਣਾ ਹੈ ਕਿ ਪਿਛਲੇ 3 ਮਹੀਨਿਆਂ ਤੋਂ ਉਨ੍ਹਾਂ ਦੀ ਕੰਪਨੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਸ ਧਰਨੇ ਨੂੰ ਚੁੱਕਣ 'ਚ ਨਾਕਾਮ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ।
ਕੰਪਨੀ ਨੇ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਵੱਲੋਂ ਕਿਸੇ ਵੀ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਗਈ ਅਤੇ ਉਨ੍ਹਾਂ ਕੋਲ ਵਾਤਾਵਰਨ ਕਲੀਅਰੈਂਸ ਸਰਟੀਫਿਕੇਟ ਅਤੇ ਹੋਰ ਸਾਰੇ ਦਸਤਾਵੇਜ਼ ਮੌਜੂਦ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕੰਪਨੀ ਧਰਨਾ ਦੇ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 1 ਹਫਤੇ 'ਚ 5 ਕਰੋੜ ਰੁਪਏ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼ (ਵੀਡੀਓ ਵੀ ਦੇਖੋ)
ਹਾਈਕੋਰਟ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਅਤੇ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ। ਮਾਮਲੇ ਦੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।