ਹਾਈਕੋਰਟ ਨੇ ਮਾਨ ਸਰਕਾਰ ਨੂੰ ਇੱਕ ਹਫ਼ਤੇ ਵਿੱਚ 5 ਕਰੋੜ ਰੁਪਏ ਜਮ੍ਹਾ ਕਰਨ ਦੇ ਨਿਰਦੇਸ਼ ਦਿੱਤੇ (ਆਰਡਰ ਦੀ ਕਾਪੀ ਪੜ੍ਹੋ ਅਤੇ ਵੀਡੀਓ ਦੇਖੋ)
ਹਰਸ਼ਬਾਬ ਸਿੱਧੂ
ਚੰਡੀਗੜ੍ਹ, 19 ਅਕਤੂਬਰ, 2022: ਫਿਰੋਜ਼ਪੁਰ ਵਿੱਚ ਮਾਲਬਰੋਸ ਡਿਸਟਿਲਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਵਿੱਚ 5 ਕਰੋੜ ਰੁਪਏ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਫ਼ਿਰੋਜ਼ਪੁਰ ਦੀ ਮਾਲਬਰੋਸ ਇੰਟਰਨੈਸ਼ਨਲ ਕੰਪਨੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਆਪਣੀ ਪਟੀਸ਼ਨ ਵਿੱਚ ਕੰਪਨੀ ਦਾ ਕਹਿਣਾ ਹੈ ਕਿ ਪਿਛਲੇ 3 ਮਹੀਨਿਆਂ ਤੋਂ ਉਨ੍ਹਾਂ ਦੀ ਕੰਪਨੀ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਹ ਧਰਨਾ ਚੁੱਕਣ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ।
ਹਾਈਕੋਰਟ ਨੇ ਮਾਨ ਸਰਕਾਰ ਨੂੰ ਇੱਕ ਹਫ਼ਤੇ ਵਿੱਚ 5 ਕਰੋੜ ਰੁਪਏ ਜਮ੍ਹਾ ਕਰਨ ਦੇ ਨਿਰਦੇਸ਼ ਦਿੱਤੇ (ਆਰਡਰ ਦੀ ਕਾਪੀ ਪੜ੍ਹੋ ਅਤੇ ਵੀਡੀਓ ਦੇਖੋ)
ਕੰਪਨੀ ਨੇ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਵੱਲੋਂ ਕਿਸੇ ਵੀ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਗਈ ਅਤੇ ਉਨ੍ਹਾਂ ਕੋਲ ਵਾਤਾਵਰਨ ਕਲੀਅਰੈਂਸ ਸਰਟੀਫਿਕੇਟ ਅਤੇ ਹੋਰ ਸਾਰੇ ਦਸਤਾਵੇਜ਼ ਮੌਜੂਦ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕੰਪਨੀ ਧਰਨਾ ਦੇ ਰਹੀ ਹੈ।
ਹਾਈਕੋਰਟ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਅਤੇ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ।
ਮਾਮਲੇ ਦੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।
ਆਰਡਰ ਕਾਪੀ ਇੱਥੇ ਪੜ੍ਹੋ:
https://drive.google.com/file/d/1VE3cYjgirpRHraSsS2TI4gsAUNAgOdUT/view?usp=sharing