2 ਬਜ਼ੁਰਗ 265 ਫੁੱਟ ਉੱਚੇ ਹਾਈ ਵੋਲਟੇਜ ਬਿਜਲੀ ਟਾਵਰ 'ਤੇ ਚੜ੍ਹੇ
ਅਭਿਸ਼ੇਕ
- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ
- ਸਰਕਾਰ ਅਤੇ ਪ੍ਰਸ਼ਾਸਨ ਹਰ ਵਾਰ ਭਰੋਸਾ ਦੇ ਰਹੇ ਹਨ
ਪਠਾਨਕੋਟ, 20 ਅਕਤੂਬਰ 2022 - ਡੈਮ ਓਸਤੀ ਪਰਿਵਾਰ ਜਿਸ ਦੀ ਜ਼ਮੀਨ ਸਰਕਾਰ ਨੇ ਰਣਜੀਤ ਸਾਗਰ ਡੈਮ ਅਤੇ ਬੈਰਾਜ ਪ੍ਰੋਜੈਕਟ ਲਈ 1993 ਵਿੱਚ ਐਕੁਆਇਰ ਕੀਤੀ ਸੀ ਅਤੇ ਇਹ ਵਾਅਦਾ ਕੀਤਾ ਗਿਆ ਸੀ ਕਿ ਜਿਨ੍ਹਾਂ ਦੀ ਲਈ ਜ਼ਮੀਨ ਗਈ ਹੈ, ਉਨ੍ਹਾਂ ਦੇ ਪਰਿਵਾਰ ਵਿੱਚੋਂ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਮਿਲੇਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਆਪਣੀਆਂ ਮੰਗਾਂ ਨੂੰ ਲੈ ਕੇ 2 ਬਜ਼ੁਰਗ 265 ਫੁੱਟ ਉੱਚੇ ਵੋਲਟੇਜ ਬਿਜਲੀ ਦੇ ਟਾਵਰ 'ਤੇ ਚੜ੍ਹੇ (ਵੀਡੀਓ ਵੀ ਦੇਖੋ)
ਸਰਕਾਰੀ ਨੌਕਰੀ ਮਿਲੀ, ਪਰ ਕਰੀਬ 30 ਸਾਲ ਬੀਤ ਜਾਣ ਦੇ ਬਾਵਜੂਦ ਕੁਝ ਪਰਿਵਾਰ ਰੁਜ਼ਗਾਰ ਲਈ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਸਿਰਫ਼ ਭਰੋਸਾ ਹੀ ਦਿੱਤਾ ਗਿਆ ਸੀ ਪਰ ਕੁਝ ਨਹੀਂ ਕੀਤਾ ਗਿਆ, ਜਿਸ ਕਾਰਨ ਇਨ੍ਹਾਂ ਦੁਖੀ ਪਰਿਵਾਰਾਂ ਦੇ 2 ਬਜ਼ੁਰਗ ਆਪਣੀਆਂ ਮੰਗਾਂ ਨੂੰ ਲੈ ਕੇ 265 ਫੁੱਟ ਉੱਚੇ ਵੋਲਟੇਜ ਬਿਜਲੀ ਟਾਵਰ 'ਤੇ ਚੜ੍ਹੇ ਹਨ।