ਹੁਣ ਤਾਂ ਇਹ ਸਾਬਤ ਹੋ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ: ਮਲਵਿੰਦਰ ਸਿੰਘ ਕੰਗ
ਜੇਕਰ ਬਾਜਵਾ ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਤੋਂ ਖੁਸ਼ ਹਨ, ਤਾਂ ਗੋਆ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਕਰਨਾਟਕ 'ਚ ਵੀ ਕਾਂਗਰਸ ਦੀ ਸਰਕਾਰ ਡਿੱਗਣ 'ਤੇ ਉਹ ਖੁਸ਼ ਹੋਏ ਹੋਣਗੇ: ਕੰਗ
ਆਪ੍ਰੇਸ਼ਨ ਲੋਟਸ ਨੂੰ ਸਫਲ ਬਣਾਉਣ ਲਈ ਜੋ ਭਾਜਪਾ ਦਾ ਸਾਥ ਦੇਵੇਗਾ ਪੰਜਾਬ ਦੇ ਉਸਨੂੰ ਲੋਕ ਕਦੇ ਮੁਆਫ ਨਹੀਂ ਕਰਨਗੇ: ਕੰਗ
ਚੰਡੀਗੜ੍ਹ, 26 ਅਕਤੂਬਰ 2022 : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ 'ਚ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਨੂੰ ਸਫਲ ਬਣਾਉਣ ਲਈ ਕਾਂਗਰਸ ਅਤੇ ਇਸ ਦੇ ਸਾਰੇ ਵੱਡੇ ਆਗੂ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੇ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਹੁਣ ਤਾਂ ਇਹ ਸਾਬਤ ਹੋ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ: ਮਲਵਿੰਦਰ ਸਿੰਘ ਕੰਗ (ਵੀਡੀਓ ਵੀ ਦੇਖੋ)
ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿਚ ਕਾਂਗਰਸੀ ਵਰਕਰਾਂ ਨੂੰ ਇਕ ਖੁਸ਼ਖਬਰੀ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਮਹਾਰਾਸ਼ਟਰ ਵਾਂਗ ਭਾਜਪਾ ਪੰਜਾਬ ਵਿਚ ਵੀ ਸਰਕਾਰ ਡੇਗ ਦੇਵੇਗੀ।
ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬਹੁਤ ਹੈਰਾਨੀ ਹੋਈ, ਪਰ ਇਹ ਸਾਬਤ ਹੋ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ। ਬਾਜਵਾ ਪੰਜਾਬ ਵਿੱਚ ਭਾਜਪਾ ਦੇ ਏਜੰਟ ਵਜੋਂ ਕੰਮ ਕਰ ਰਿਹਾ ਹੈ, ਜਿਸਦਾ ਇੱਕੋ ਇੱਕ ਉਦੇਸ਼, ਤਿੰਨ ਕਰੋੜ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਅਸਥਿਰ ਕਰਨਾ, ਹੈ।
ਕੰਗ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਵਿਰੋਧੀ ਪਾਰਟੀ ਦੇ ਨੇਤਾ ਹਨ ਅਤੇ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣ, ਨਾ ਕਿ ਭਾਜਪਾ ਦੇ ਏਜੰਟ ਦੀ। ਜੇਕਰ ਉਹ ਪੰਜਾਬੀਆਂ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨਗੇ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਕਣ ਵਾਲੇ ਨਹੀਂ ਹਨ। ਅਸੀਂ ਰਾਜਨੀਤੀ ਵਿੱਚ ਸੇਵਾ ਕਰਨ ਆਏ ਹਾਂ, ਕਾਂਗਰਸੀਆਂ ਵਾਂਗ ਵਿਕ ਕੇ ਪੈਸਾ ਕਮਾਉਣ ਲਈ ਨਹੀਂ।