ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਤ ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ
ਸ੍ਰੀ ਆਨੰਦਪੁਰ ਸਾਹਿਬ ਤੋਂ ਚੋਵੇਸ਼ ਲਟਾਵਾ ਦੀ ਰਿਪੋਰਟ
- ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਵਦੀ ਨੂੰ ਸਮਰਪਿਤ ਕੱਢਿਆ ਗਿਆ ਪੈਦਲ ਮਾਰਚ
ਸ੍ਰੀ ਆਨੰਦਪੁਰ ਸਾਹਿਬ, 30 ਅਕਤੂਬਰ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਐਸ.ਜੀ.ਪੀ.ਸੀ ਅਧੀਨ ਚੱਲ ਰਹੀਆਂ ਇਲਾਕੇ ਦੀਆਂ ਨਾਮਵਾਰ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਪਹਿਲੀ ਸ਼ਤਾਵਦੀ ਨੂੰ ਸਮਰਪਿਤ ਅਥਾਹ ਸ਼ਰਧਾ ਨਾਲ ਪੈਦਲ ਮਾਰਚ ਕੱਢਿਆ ਗਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਤ ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ (ਵੀਡੀਓ ਵੀ ਦੇਖੋ)
ਇਸ ਦੌਰਾਨ ਸਵੇਰ ਸਮੇਂ ਕਾਲਜ ਗੁਰਦੁਆਰਾ ਸਾਹਿਬ ਵਿੱਚ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਜਿਸ ਵਿੱਚ ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਨੇ ਹਾਜ਼ਰੀਆਂ ਭਰੀਆਂ।ਇਸ ਮੌਕੇ ਸ਼੍ਰੌਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਡੀ ਕੌਮ ਦੇ ਮਹਾਨ ਯੋਧਿਆਂ ਨੇ ਜ਼ਬਰ ਦਾ ਮੁਕਾਬਲਾ ਕਰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ ਇਸ ਲਈ ਸਾਨੂੰ ਉਹਨਾਂ ਦੇ ਪਾਏ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ ।
ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ.ਜਸਵੀਰ ਸਿੰਘ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਵਿਿਦਆਰਥੀਆਂ ਨੂੰ ਸ਼ਹੀਦਾਂ ਦੀ ਸ਼ਹਾਦਤ ਨੂੰ ਸਤਿਕਾਰ ਭੇਂਟ ਕਰਨ ਲਈ ਪ੍ਰੇਰਿਆ ਅਤੇ ਪੈਦਲ ਮਾਰਚ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਅਧੀਨ ਸਮੂਹ ਸਟਾਫ ਅਤੇ ਵਿਿਦਆਰਥੀਆਂ ਵੱਲੋਂ ਪੈਦਲ ਮਾਰਚ ਦਾ ਪ੍ਰਾਰੰਭ ਕੀਤਾ ਗਿਆ ਜੋ ਕਿ ਪੰਜ ਪਿਆਰਾ ਬਾਗ,ਗੁ.ਸ਼ਹੀਦੀ ਬਾਗ, ਭਗਤ ਰਵਿਦਾਸ ਚੌਂਕ, ਮੇਨ ਮਾਰਕਿਟ ਅਤੇ ਗੁ.ਸੀਸ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਿਆ ਜਿੱਥੇ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਭਾਈ ਜੋਗਿੰਦਰ ਸਿੰਘ ਵੱਲੋਂ ਪੈਦਲ ਮਾਰਚ ਦਾ ਸਵਾਗਤ ਕਰਦਿਆਂ ਅਰਦਾਸ ਕੀਤੀ ਗਈ।
ਇਹ ਪੈਦਲ ਮਾਰਚ ਖਾਲਸਾਈ ਸ਼ਾਨੋ-ਸ਼ੌਕਤ ਨਾਲ ਭਰਪੂਰ ਸੀ ਜਿਸ ਵਿੱਚ ਕਾਲਜ ਅਤੇ ਸਕੂਲ ਦੇ ਵਿਿਦਆਰਥੀਆਂ ਨੇ ਕੇਸਰੀ ਨਿਸ਼ਾਨ ਅਤੇ ਝੰਡੇ ਫੜੇ ਹੋਏ ਸਨ ਅਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਹਨਾਂ ਦੁਆਰਾ ਜੋਸ਼ਮਈ ਤੇ ਵੈਰਾਗਮਈ ਤਰੀਕੇ ਨਾਲ਼ ਸ਼ਬਦ ਵੀ ਪੜ੍ਹੇ ਗਏ।