ਅੰਮ੍ਰਿਤਪਾਲ ਦਾ ਨਾਂਅ ਐਫ ਆਈ ਆਰ 'ਚ ਦਰਜ ਕਰਨ ਦੀ ਪਰਿਵਾਰ ਨੇ ਕੀਤੀ ਮੰਗ, ਪ੍ਰਸ਼ਾਸਨ ਨੇ ਦਿੱਤਾ ਭਰੋਸਾ, ਪਰਿਵਾਰ ਨੇ ਕੀਤਾ ਦਾਅਵਾ
ਅੰਮ੍ਰਿਤਸਰ, 5 ਨਵੰਬਰ 2022 - ਅੰਮ੍ਰਿਤਸਰ ਪ੍ਰਸ਼ਾਸਨ ਅਤੇ ਸੂਰੀ ਦੇ ਪਰਿਵਾਰ ਵਿੱਚ ਸਹਿਮਤੀ ਬਣ ਗਈ ਹੈ। ਬੰਦ ਕਮਰਾ ਮੀਟਿੰਗ ਤੋਂ ਬਾਅਦ ਸਮਰਥਕਾਂ ਸਾਹਮਣੇ ਆਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਸੁਧੀਰ ਸੂਰੀ ਤੇ ਪਰਿਵਾਰਕ ਮੈਂਬਰਾਂ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਸੂਰੀ ਦਾ ਅੰਤਿਮ ਸਸਕਾਰ ਕੱਲ੍ਹ 6 ਨਵੰਬਰ ਨੂੰ ਕੀਤਾ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ
ਅੰਮ੍ਰਿਤਪਾਲ ਦਾ ਨਾਂਅ ਹੋਵੇਗਾ ਐਫ ਆਈ ਆਰ 'ਚ, ਸੂਰੀ ਦੇ ਪਰਿਵਾਰ ਨੇ ਕੀਤਾ ਦਾਅਵਾ (ਵੀਡੀਓ ਵੀ ਦੇਖੋ)
ਸੂਰੀ ਪਰਿਵਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਦਾਅਵਾ ਕੀਤਾ ਹੈ ਉਨ੍ਹਾਂ ਨੇ ਲਿਖਤੀ ਰੂਪ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਐਫ ਆਈ ਆਰ 'ਚ ਅੰਮ੍ਰਿਤਪਾਲ ਸਿੰਘ ਦਾ ਨਾਂਅ ਸ਼ਾਮਿਲ ਕੀਤਾ ਜਾਵੇ। ਜਿਸ ਤੋਂ ਬਾਅਦ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕੇ ਅੰਮ੍ਰਿਤਪਾਲ ਨੂੰ ਜਾਂਚ 'ਚ ਸ਼ਾਮਿਲ ਕੀਤਾ ਜਾਵੇਗਾ। ਇਸ ਤੋਂ ਬਿਨਾਂ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੀ ਪ੍ਰਸ਼ਾਸਨ ਨੇ ਜ਼ਿੰਮੇਵਾਰੀ ਲਈ ਹੈ।
ਇਸ ਤੋਂ ਬਿਨਾਂ ਸੁਧੀਰ ਸੂਰੀ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸੁਧੀਰ ਸੂਰੀ ਨੂੰ ਸ਼ਹੀਦੀ ਦਾ ਦਰਜਾ ਦਿਵਾਉਣ ਲਈ ਪ੍ਰਸ਼ਾਸਨ ਵੱਲੋਂ ਪੱਤਰ ਭੇਜਿਆ ਜਾਵੇਗਾ।