ਇੰਡੀਆ ਤੋਂ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ- ਪਕਿਸਤਾਨ ਜਾ ਕੇ ਹੋਏ ਖੱਜਲ ਖੁਆਰ - ਸੜਕ ਕਿਨਾਰੇ ਬੈਠਣ ਲਈ ਹੋਏ ਮਜਬੂਰ-ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਰੀ ਕੀਤਾ ਸਪਸ਼ਟੀਕਰਨ
ਨਨਕਾਣਾ ਸਾਹਿਬ, 6 ਨਵੰਬਰ 2022 -ਇੰਡੀਆ ਤੋਂ SGPC ਦੇ ਜਥੇ ਰਾਹੀਂ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ- ਪਕਿਸਤਾਨ ਜਾ ਕੇ ਹੋਏ ਖੱਜਲ ਖੁਆਰ ਹੋਏ ਹਨ - ਸੜਕ ਕਿਨਾਰੇ ਬੈਠਣ ਲਈ ਹੋਏ ਮਜਬੂਰ ਨਨਕਾਣਾ ਸਾਹਿਬ ਵਿਖੇ ਭੋਜਨ ਅਤੇ ਪਾਣੀ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਸ਼ਰਧਾਲੂ ਸੜਕ ਕਿਨਾਰੇ ਉਡੀਕ ਕਰਨ ਲਈ ਮਜਬੂਰ ਹਨ। ਇਸ ਸਬੰਧੀ ਇਸ ਸਬੰਧੀ ਇੱਕ ਯਾਤਰੀ ਨੇ ਵਿਡੀਉ ਬਣਾ ਕੇ ਭੇਜੀ ਹੈ ਜੋ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂ ਸੜਕ ਕਿਨਾਰੇ ਉਡੀਕ ਕਰਨ ਲਈ ਹੋਏ ਮਜ਼ਬੂਰ (ਵੀਡੀਓ ਵੀ ਦੇਖੋ)
ਇੰਡੀਆ ਤੋਂ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ- ਪਕਿਸਤਾਨ ਜਾ ਕੇ ਹੋਏ ਖੱਜਲ ਖੁਆਰ - ਸੜਕ ਕਿਨਾਰੇ ਬੈਠਣ ਲਈ ਹੋਏ ਮਜਬੂਰ
ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਇਹ ਬਿਆਨ ਜਾਰੀ ਕੀਤਾ ਗਿਆ ਅਤੇ ਨਾਲ ਹੀ ਬਿਸ਼ਨ ਸਿੰਘ ਦੀ ਇੱਕ ਆਡੀਓ ਵੀ ਮੀਡੀਆ ਨੂੰ ਭੇਜੀ ਗਈ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਪਾਕਿਸਤਾਨ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਕੁਝ ਮੈਂਬਰਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਸ਼ਰਧਾਲੂ ਖੱਜਲ ਖੁਆਰ ਹੋ ਰਹੇ ਹਨ।
ਮਾਮਲਾ ਧਿਆਨ ਵਿੱਚ ਆਉਂਦੇ ਹੀ, ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਗਿਆ। ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਵਾਹਗਾ ਰੇਲਵੇ ਸਟੇਸ਼ਨ 'ਤੇ ਮੌਜੂਦ ਹਨ, ਜਿੱਥੇ ਸੰਗਤ ਲਈ ਲੰਗਰ, ਪਾਣੀ ਅਤੇ ਚਾਹ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਉੱਤੇ ਪਰੇਡ ਸ਼ੁਰੂ ਹੋਣ ਨਾਲ ਅੱਜ ਪਹੁੰਚੇ ਵੱਡੇ ਜਥੇ ਲੈ ਕੇ ਜਾਣ ਦਾ ਕੰਮ ਕੁਝ ਸਮੇਂ ਲਈ ਪ੍ਰਭਾਵਿਤ ਹੋਇਆ ਸੀ। ਸ. ਬਿਸ਼ਨ ਸਿੰਘ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਲਿਜਾਣ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ।
ਫਿਰ ਵੀ ਅਸੀਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੇ ਹਾਂ ਕਿ ਭਾਰਤ ਤੋਂ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਨੂੰ ਅਜਿਹੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
-ਸ. ਪ੍ਰਤਾਪ ਸਿੰਘ
ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।
ਜਿਸ 'ਚ ਦੱਸਿਆ ਜਾ ਰਿਹਾ ਹੈ ਕਿ ਭਾਰਤ ਤੋਂ ਆਈ ਸਿੱਖ ਸੰਗਤ ਲਈ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਸ਼ਰਧਾਲੂ ਸੜਕ 'ਤੇ ਬੈਠ ਕੇ ਉਡੀਕ ਕਰ ਰਹੇ ਹਨ। ਵੀਡੀਓ 'ਚ ਦੋਸ਼ ਲਾਏ ਜਾ ਰਹੇ ਹਨ ਕਿ ਸੰਗਤ ਲਈ ਪਾਣੀ ਅਤੇ ਲੰਗਰ ਦਾ ਕੋਈ ਵੀ ਪ੍ਰਬੰਧ ਨਹੀਂ ਹੈ।