ਲੁਧਿਆਣਾ ਪੁਲਸ ਦੇ ਹੱਥ ਲੱਗੀ ਵੱਡੀ ਕਾਮਯਾਬੀ, ਮੁਕਾਬਲੇ ਦੌਰਾਨ ਗੈਂਗਸਟਰ ਅਤੇ ਲੁਟੇਰਾ ਕੀਤਾ ਕਾਬੂ
ਸੰਜੀਵ ਸੂਦ
- ਮੁਲਜ਼ਮ ਦੇ ਪੈਰ ਚ ਲੱਗੀ ਗੋਲੀ
- ਜ਼ਖ਼ਮੀ ਹਾਲਤ ਚ ਅੰਦਰ ਸਿਵਲ ਹਸਪਤਾਲ ਲੁਧਿਆਣਾ ਕਰਵਾਇਆ ਦਾਖ਼ਲ
ਲੁਧਿਆਣਾ, 18 ਨਵੰਬਰ 2022 - ਬੀਤੇ ਦਿਨੀ ਭਾਜਪਾ ਲੀਡਰ ਤੇ ਪਟਰੋਲ ਪੰਪ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਅਤੇ ਏਟੀਐਮ ਲੁਟ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦੇ ਵਿਚ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ ਜਿਸ ਦੀ ਸ਼ਨਾਖਤ ਅਮ੍ਰਿਤ ਰਾਜ ਵਜੋਂ ਹੋਈ ਹੈ। ਇਸ ਮਾਮਲੇ ਦੇ ਵਿੱਚ ਪੁਲਿਸ ਪਹਿਲਾਂ ਹੀ ਭਾਜਪਾ ਆਗੂ ਨੇ ਬੇਦਖਲ ਬੇਟੇ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਸਿਵਲ ਹਸਪਤਾਲ ਵਿੱਚ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲਿਸ ਨਾਲ ਮੁਕਾਬਲੇ ਦੇ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਲੁਧਿਆਣਾ ਪੁਲਸ ਦੇ ਹੱਥ ਲੱਗੀ ਵੱਡੀ ਕਾਮਯਾਬੀ, ਮੁਕਾਬਲੇ ਦੌਰਾਨ ਗੈਂਗਸਟਰ ਅਤੇ ਲੁਟੇਰਾ ਕੀਤਾ ਕਾਬੂ (ਵੀਡੀਓ ਵੀ ਦੇਖੋ)
ਪੁਲਿਸ ਕਮਿਸ਼ਨਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਮ੍ਰਿਤ ਰਾਜ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਥੇ ਪਹਿਲਾਂ ਹੀ ਕਤਲ ਧੋਖਾਧੜੀ ਅਤੇ ਲੁੱਟ ਦੇ ਮਾਮਲੇ ਦਰਜ ਹਨ, ਉਨ੍ਹਾਂ ਕਿਹਾ ਕਿ ਸਾਡੀ ਟੀਮ ਮੁਲਜ਼ਮ ਦੀ ਭਾਲ ਵਿੱਚ ਲਗਾਤਾਰ ਲੱਗੀ ਹੋਈ ਸੀ ਅਤੇ ਆਰ ਕੇ ਰੋਡ ਨੇੜੇ ਸਾਨੂੰ ਜਾਣਕਾਰੀ ਮਿਲੀ ਕਿ ਉਹ ਆਪਣੀ ਕਾਰ ਵਿੱਚ ਸਵਾਰ ਹੈ ਜਿਸ ਤੋਂ ਬਾਅਦ ਕਾਰ ਦਾ ਪਿੱਛਾ ਕੀਤਾ ਗਿਆ।
ਮੁਲਜ਼ਮ ਕਾਲੇ ਰੰਗ ਦੇ ਫਾਰਚੂਨਰ ਵਿਚ ਸਵਾਰ ਸੀ ਉਸ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਵੀ ਮਾਰੀ ਅਤੇ ਫਿਰ ਗੱਡੀ ਤੋਂ ਉਤਰ ਕੇ ਉਸ ਨੇ ਫ਼ਾਇਰਿੰਗ ਕੀਤੀ। ਜਵਾਬੀ ਕਾਰਵਾਈ ਦੇ ਵਿਚ ਪੁਲਿਸ ਨੇ ਹੀ ਵੀ ਫਾਇਰਿੰਗ ਕੀਤੀ ਅਤੇ ਮੁਲਜ਼ਮ ਦੇ ਪੈਰ ਵਿਚ ਗੋਲੀ ਲੱਗ ਗਈ ਅਤੇ ਹੁਣ ਉਸ ਨੂੰ ਲੁਧਿਆਣਾ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮ ਦੇ ਕੋਲ 32 ਬੋਰ ਦੇ ਪਿਸਤੌਲ ਵੀ ਬਰਾਮਦ ਹੋਇਆ ਹੈ। ਉਸ ਵਿੱਚੋਂ ਚਾਰ ਕਾਰਤੂਸ ਚੱਲੇ ਹੋਏ ਸਨ ਉਨ੍ਹਾਂ ਕਿਹਾ ਕਿ ਪੁਲੀਸ ਹੁਣ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰ ਰਹੀ ਹੈ।