ਗੰਨ ਕਲਚਰ 'ਤੇ ਸਰਕਾਰ ਸਖ਼ਤ, ਹਥਿਆਰਾਂ ਨਾਲ ਕੀਤੀ ਸੀ ਪੋਸਟ ਸਾਂਝੀ, ਹੋਇਆ ਪਰਚਾ ਦਰਜ (ਵੀਡੀਓ ਵੀ ਦੇਖੋ)
ਚੰਡੀਗੜ੍ਹ, 22 ਨਵੰਬਰ 2022 - ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵੀਡੀਓ: ਗੰਨ ਕਲਚਰ 'ਤੇ ਸਰਕਾਰ ਸਖ਼ਤ, ਹਥਿਆਰਾਂ ਨਾਲ ਕੀਤੀ ਸੀ ਪੋਸਟ ਸਾਂਝੀ, ਹੋਇਆ ਪਰਚਾ ਦਰਜ
ਜਾਗੋ ਦੇ ਪ੍ਰੋਗਰਾਮ 'ਚ ਹਥਿਆਰਾਂ ਦੀ ਵੀਡੀਓ ਵਾਇਰਲ, 6 'ਤੇ ਪਰਚਾ ਦਰਜ
ਕਮਲਜੀਤ ਸਿੰਘ ਸੰਧੂ
ਬਰਨਾਲਾ, 22 ਨਵੰਬਰ 2022 - ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਵਿੱਚ ਜ਼ਿਲ੍ਹਾ ਬਰਨਾਲਾ ਦੇ ਕਸਬਾ ਤਪਾ ਦੇ ਪਿੰਡ ਘੁੰਨਸ ਵਿੱਚ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸ਼ਾਮਲ 6 ਨੌਜਵਾਨਾਂ ਖਿਲਾਫ ਪਰਚਾ ਦਰਜ ਕੀਤਾ ਹੈ।
ਤਪਾ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸ਼ਾਮਲ ਕੁਝ ਨੌਜਵਾਨਾਂ ਨੇ ਹਥਿਆਰਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ ਸੀ, ਜਿਸ ਤੋਂ ਬਾਅਦ ਪੁਲੀਸ ਵੱਲੋਂ 4 ਨਾਮਜਦ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ 'ਚ ਪੁਲਸ ਹੁਣ ਤੱਕ 3 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ, ਜਦਕਿ ਉਨ੍ਹਾਂ ਕਿਹਾ ਕਿ ਜਾਗੋ 'ਚ ਨੌਜਵਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਦੇ ਮਾਲਕਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ। ਜੇਕਰ ਕੋਈ ਹਥਿਆਰ ਗੈਰ-ਕਾਨੂੰਨੀ ਪਾਇਆ ਗਿਆ ਤਾਂ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ, ਜਦਕਿ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਲੈਸ ਲੋਕਾਂ ਨੂੰ ਦੇਖ ਕੇ ਨੌਜਵਾਨ ਪੀੜ੍ਹੀ ਹਥਿਆਰਾਂ ਵੱਲ ਆਕਰਸ਼ਿਤ ਹੋ ਰਹੀ ਹੈ ਅਤੇ ਰੋਕਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੁਲਿਸ ਵੱਲੋਂ ਇਸ ਮਾਮਲੇ 'ਚ 6 ਲੋਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਦੇ ਮਾਲਕਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਇਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਦੇ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਫਾਇਰਿੰਗ 'ਚ ਵਰਤੇ ਗਏ ਸਾਰੇ ਹਥਿਆਰ ਲਾਇਸੈਂਸੀ ਸਨ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਨਜਾਇਜ਼ ਅਸਲਾ ਪਾਇਆ ਗਿਆ ਤਾਂ ਅਸਲਾ ਐਕਟ ਤਹਿਤ ਵੱਖਰੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਪੰਜਾਬ ਸਰਕਾਰ ਵੱਲੋਂ ਸਪੱਸ਼ਟ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਗਲਤ ਢੰਗ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਗਾਇਕ ਆਪਣੇ ਗੀਤਾਂ 'ਚ ਹਥਿਆਰਾਂ ਦੀ ਵਰਤੋਂ ਕਰੇਗਾ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੀਤਾਂ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਵਰਤੋਂ ਨੌਜਵਾਨ ਪੀੜ੍ਹੀ ਨੂੰ ਗੁੰਮਰਾਹ ਕਰਦੀ ਹੈ ਅਤੇ ਉਨ੍ਹਾਂ ਨੂੰ ਹਥਿਆਰ ਚੁੱਕਣ ਦੀ ਲੋੜ ਮਹਿਸੂਸ ਹੁੰਦੀ ਹੈ ਜੋ ਸਮਾਜ ਲਈ ਗਲਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਕੀ ਤਿੰਨ ਵਿਅਕਤੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।