ਜੌਬਨ ਮਸੀਹ ਤੋਂ ਬਾਅਦ ਅੱਤਵਾਦੀ ਗਤੀਵਿਧੀਆਂ ਮਾਮਲੇ ਵਿੱਚ ਸ਼ਾਮਲ ਉਸਦਾ ਪੁੱਤਰ ਅਸ਼ੀਸ਼ ਮਸੀਹ ਵੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਦੀਨਾਨਗਰ ਦੇ ਆਰ ਡੀ ਐਕਸ ਮਾਮਲੇ ਵਿੱਚ ਵੀ ਨਾਮਜ਼ਦ ਸੀ ਅਸ਼ੀਸ਼ ਮਸੀਹ
ਰੋਹਿਤ ਗੁਪਤਾ
ਗੁਰਦਾਸਪੁਰ , 30 ਨਵੰਬਰ 2022 : ਦੋ ਦਰਜਨ ਤੋਂ ਵੱਧ ਅਪਰਾਧਕ ਮਾਮਲਿਆਂ ਵਿਚ ਸ਼ਾਮਲ ਜੋਬਨ ਮਸੀਹ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਉਸ ਦੇ ਪੁੱਤਰ ਅਸ਼ੀਸ਼ ਮਸੀਹ ਨੂੰ ਵੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ। ਅਸ਼ੀਸ਼ ਮਸੀਹ ਤੇ ਵੀ ਕਈ ਮਾਮਲੇ ਦਰਜ ਹਨ ਅਤੇ ਉਹ ਦੀਨਾਨਗਰ ਦੇ ਆਰ ਡੀ ਐਕਸ ਅਤੇ ਗ੍ਰਨੇਡ ਬਰਾਮਦਗੀ ਦੇ ਮਾਮਲੇ ਵਿੱਚ ਵੀ ਨਾਮਜ਼ਦ ਸੀ। ਦੱਸ ਦੇਈਏ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵੱਲੋਂ ਇਸੇ ਸਾਲ ਦੀ 20 ਜਨਵਰੀ ਦੇ ਦਿਨ ਦੀਨਾਨਗਰ ਵਿਚੋ 2 ਅੰਡਰ ਬੈਰਲ ਜਿੰਦਾ ਗਰਨੇਡ, 1 ਗਰਨੇਡ ਲਾਚਰ,9 ਇਲੈਕਟ੍ਰਾਨਿਕ ਡੇਟੋਨੇਟਰ 2 ਟਾਈਮਰ ਸੈੱਟ, 3 ਕਿਲੋ ਆਰਡੀਐਕਸ ਬਰਾਮਦ ਕੀਤਾ ਗਿਆ ਸੀ ਜਿਸ ਵਿੱਚ ਅਸ਼ੀਸ਼ ਮਸੀਹ ਦੀ ਨਾਮਜ਼ਦਗੀ ਤੋਂ ਬਾਅਦ ਗ੍ਰਿਫਤਾਰੀ ਵੀ ਹੋਈ ਸੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਜੌਬਨ ਮਸੀਹ ਤੋਂ ਬਾਅਦ ਅੱਤਵਾਦੀ ਗਤੀਵਿਧੀਆਂ ਮਾਮਲੇ ਵਿੱਚ ਸ਼ਾਮਲ ਉਸਦਾ ਪੁੱਤਰ ਵੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ (ਵੀਡੀਓ ਵੀ ਦੇਖੋ)
ਪੁਲੀਸ ਦੀ ਪੁੱਛਗਿਛ ਤੋਂ ਬਾਅਦ ਉਸ ਨੂੰ ਮਾਨਯੋਗ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਪਰ 3 ਸਤੰਬਰ 2022 ਨੂੰ ਅਸ਼ੀਸ ਸੀ ਉਦੋਂ ਪੁਲੀਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ ਜਦੋਂ ਉਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਮੈਂਟਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਫਰਾਰੀ ਦੇ ਮਾਮਲੇ ਵਿਚ ਚਾਰ ਪੁਲਿਸ ਕਰਮਚਾਰੀਆਂ ਦੇ ਖਿਲਾਫ ਪੁਲਿਸ ਵੱਲੋਂ ਵਿਭਾਗੀ ਕਾਰਵਾਈ ਵੀ ਕੀਤੀ ਗਈ ਸੀ। ਬੀਤੇ ਦਿਨੀਂ ਉਸ ਦੇ ਪਿਤਾ ਜੋਬਨ ਮਸੀਹ ਜੋ ਆਪ ਵੀ 28 ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਹੈ ਨੂੰ ਦਿੱਲੀ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਅਸ਼ੀਸ਼ ਮਸੀਹ ਨੂੰ ਵੀ ਜ਼ਿਲਾ ਪੁਲਿਸ ਵੱਲੋਂ ਪਿੰਡ ਮਾਨ ਕੌਰ ਸਥਿਤ ਵਾਇਟ ਰਿਸੋਰਟ ਤੇ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ।