ਟੈਕਨੀਕਲ ਯੂਨੀਵਰਸਿਟੀ ਦੇ ਕੈਂਪਸ ਨੇੜੇ ਦਰੱਖਤਾਂ ਨੂੰ ਲਗਾਈ ਅੱਗ, ਵਾਤਾਵਰਨ ਪ੍ਰੇਮੀ ਕਰ ਰਹੇ ਕਾਰਵਾਈ ਦੀ ਮੰਗ
- ਹਜ਼ਾਰਾਂ ਦਰਖਤ ਅਤੇ ਜੀਵ-ਜੰਤੂ ਅੱਗ ਵਿੱਚ ਮੱਚੇ
- ਵਾਤਾਵਰਨ ਪ੍ਰੇਮੀਆਂ ਵਿਚ ਭਾਰੀ ਰੋਸ ਟੈਕਨੀਕਲ ਯੂਨੀਵਰਸਿਟੀ ਖ਼ਿਲਾਫ਼ ਕਾਰਵਾਈ ਦੀ ਕਰ ਰਹੇ ਨੇ ਮੰਗ
- ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਰਵਾਈ ਜਾਵੇਗੀ ਮਾਮਲੇ ਦੀ ਜਾਂਚ
ਬਠਿੰਡਾ, 30 ਨਵੰਬਰ 2022 - ਇੱਕ ਪਾਸੇ ਸਰਕਾਰ ਵੱਲੋਂ ਜਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲੂਣ ਤੋਂ ਰੋਕਿਆ ਜਾ ਰਿਹਾ ਹੈ, ਉਥੇ ਹੀ ਦੂਸਰੇ ਪਾਸੇ ਪੜ੍ਹੇ ਲਿਖੇ ਵਰਗ ਵੱਲੋਂ ਸ਼ਰੇਆਮ ਸਰਕਾਰ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਬਠਿੰਡਾ ਦੇ ਬਾਦਲ ਰੋਡ ਤੇ ਸਥਿਤ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਚ ਕੈਂਪਸ ਦੇ ਨੇੜੇ ਹਜ਼ਾਰਾਂ ਦੀ ਗਿਣਤੀ ਦੇ ਵਿਚ ਲੱਗੇ ਓਏ ਬੂਟੇ ਅਤੇ ਜੀਵ-ਜੰਤੂ ਅੱਗ ਦੀ ਭੇਟ ਚੜ੍ਹ ਗਏ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਟੈਕਨੀਕਲ ਯੂਨੀਵਰਸਿਟੀ ਦੇ ਕੈਂਪਸ ਨੇੜੇ ਦਰੱਖਤਾਂ ਨੂੰ ਲਗਾਈ ਅੱਗ, ਵਾਤਾਵਰਨ ਪ੍ਰੇਮੀ ਕਰ ਰਹੇ ਕਾਰਵਾਈ ਦੀ ਮੰਗ (ਵੀਡੀਓ ਵੀ ਦੇਖੋ)
ਇਹ ਅੱਗ ਕਿਸ ਨੇ ਅਤੇ ਕਿਉਂ ਲਗਵਾਈ ਇਹ ਗੱਲ ਹਾਲੇ ਤੱਕ ਸਾਹਮਣੇ ਨਹੀ ਆਈ, ਪਰ ਇਸ ਕਾਰਨ ਲੱਗੇ ਹੋਏ ਕਈ ਕਈ ਸਾਲ ਪੁਰਾਣੇ ਦਰੱਖਤ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ ਅਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਇਨ੍ਹਾਂ ਦਰਖਤਾਂ ਦੇ ਪੱਤੇ ਤੱਕ ਝੁਲਸੇ ਗਏ ਹਨ ਇਸਦੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿਚ ਇਨ੍ਹਾਂ ਦਰੱਖ਼ਤਾਂ ਦੇ ਨੇੜੇ-ਤੇੜੇ ਰਹਿ ਰਹੇ ਜੀਵ ਜੰਤੂ ਇਸ ਅੱਗ ਦੀ ਲਪੇਟ ਵਿਚ ਆਉਣ ਦਾ ਖ਼ਦਸ਼ਾ ਪੈਦਾ ਹੋ ਗਿਆ।
ਉਧਰ ਇਸ ਮਾਮਲੇ ਸੰਬੰਧੀ ਜਦੋਂ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਗੱਲਬਾਤ ਕਰਨਗੇ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਸਬੰਧੀ ਆਦੇਸ਼ ਦੇਣਗੇ ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਕਰਨਾ ਬਹੁਤ ਹੀ ਮੰਦਭਾਗਾ ਹੈ ਇਸ ਨੂੰ ਬਚਾਉਣਾ ਹੈ ਵਿਅਕਤੀ ਦਾ ਫਰਜ਼ ਹੈ। ਇਸ ਤਰ੍ਹਾਂ ਅੱਗ ਲਗਾ ਕੇ ਦਰੱਖਤਾਂ ਨੂੰ ਸਜ਼ਾ ਦੇਣਾ ਬਹੁਤ ਗਲਤ ਹੈ ਅਤੇ ਇਸ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਧਰ ਇਸ ਘਟਨਾ ਦਾ ਪਤਾ ਚਲਦਾ ਹੈ ਵੱਖ ਵੱਖ ਸਮਾਜ ਸੇਵੀਆਂ ਨਾਲ ਸਬੰਧਤ ਲੋਕਾਂ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਅਸਲ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰ ਰਹੀ ਹੈ, ਉਥੇ ਹੀ ਪੜ੍ਹੇ ਲਿਖੇ ਵਰਗ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਜਾਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਵੱਲੋਂ ਯੂਨੀਵਰਸਿਟ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲਤ ਵਿਚ ਵਾਤਾਵਰਨ ਨੂੰ ਖਰਾਬ ਕਰਨ ਵਾਲੇ ਵਿਅਕਤੀਆਂ ਨੂੰ ਨਹੀਂ ਬਖਸ਼ਿਆ ਜਾਵੇਗਾ।