ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਚਲ ਰਹੇ ਨਸ਼ਾ ਛਡਾਊ ਕੇਂਦਰ ਤੇ ਸਿਹਤ ਵਿਭਾਗ ਅਤੇ ਪੁਲਿਸ ਨੇ ਕੀਤੀ ਛਾਪੇਮਾਰੀ
- ਇਲਾਜ ਅਧੀਨ 22 ਮਰੀਜ਼ਾਂ ਅਤੇ ਅੱਠ ਸਟਾਫ ਮੈਂਬਰਾਂ ਨੂੰ ਮੌਕੇ ਤੋਂ ਕੀਤਾ ਕਾਬੂ
- ਪੁਲਿਸ ਪ੍ਰਸ਼ਾਸਨ ਨੇ ਅਣ-ਅਧਿਕਾਰਤ ਨਸ਼ਾ ਛਡਾਊ ਕੇਂਦਰ ਚਲਾਉਣ ਵਾਲੇ ਮਾਲਕ ਖਿਲਾਫ ਸ਼ੁਰੂ ਕੀਤੀ ਕਾਨੂੰਨੀ ਕਾਰਵਾਈ
ਬਠਿੰਡਾ, 3 ਦਸੰਬਰ 2022 - ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਜਿਥ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਲਈ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਲਗਾਤਾਰ ਖੁੱਲ ਰਹੇ ਹਨ ਸਿਹਤ ਵਿਭਾਗ ਅਤੇ ਬਠਿੰਡਾ ਪੁਲਿਸ ਵੱਲੋਂ ਰਾਮਪੁਰਾ ਫੂਲ ਹੋ ਕੇ ਵੇਚ ਛਾਪੇਮਾਰੀ ਕਰਦੇ ਹੋਏ ਇਕ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਵਿੱਚੋਂ 22 ਮਰੀਜ਼ ਅਤੇ 8 ਸਟਾਫ ਮੈਂਬਰਾਂ ਨੂੰ ਕਾਬੂ ਕੀਤਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਚਲ ਰਹੇ ਨਸ਼ਾ ਛਡਾਊ ਕੇਂਦਰ ਤੇ ਸਿਹਤ ਵਿਭਾਗ ਅਤੇ ਪੁਲਿਸ ਨੇ ਕੀਤੀ ਛਾਪੇਮਾਰੀ (ਵੀਡੀਓ ਵੀ ਦੇਖੋ)
ਸਿਹਤ ਵਿਭਾਗ ਦੇ ਡਾਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਮਪੁਰਾ ਫੂਲ ਹਲਕੇ ਵਿਚ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ ਜਿਸ ਤੇ ਉਨ੍ਹਾਂ ਵੱਲੋਂ ਅੱਜ ਪੁਲਿਸ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਹੈ ਮੌਕੇ ਤੇ 22 ਮਰੀਜ਼ਾਂ ਅਤੇ 8 ਨਸ਼ਾ ਛਡਾਊ ਕੇਂਦਰ ਦੇ ਸਟਾਫ ਦੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਸੀ ਖਿਲਾਫ ਕਾਨੂੰਨੀ ਕਾਰਵਾਈ ਕਰਵਾਈ ਜਾ ਰਹੀ ਹੈ।
ਉਧਰ ਐਸਐਸਪੀ ਬਠਿੰਡਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਸਵੇਰੇ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਇਸ ਦੇ ਮਾਲਕ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿਚ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।