ਰੋਜ਼ਗਾਰ ਲਈ 2 ਮਹੀਨੇ ਪਹਿਲਾਂ ਮਲੇਸ਼ੀਆ ਗਏ ਨੌਜਵਾਨ ਦੀ ਭੇਦ-ਭਰੇ ਹਲਾਤਾਂ 'ਚ ਮੌਤ
- ਇਕਲੌਤੇ ਪੁੱਤਰ ਦੀ ਮੌਤ ਦੀ ਖਬਰ ਨਾਲ ਪਰਿਵਾਰ ਦਾ ਬੁਰਾ ਹਾਲ
ਰਾਕੇਸ਼ ਭੱਟੀ
ਹੁਸ਼ਿਆਰਪੁਰ, 4 ਦਸੰਬਰ 2022 - ਜਿਥੇ ਸਾਡੇ ਦੇਸ਼ ਵਿਚ ਰੁਜਗਾਰ ਨਾ ਮਿਲਣ ਕਾਰਨ ਸਾਡੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਦਾ ਰੁੱਖ ਕਰ ਰਹੀ ਹੈ। ਉਥੇ ਹੀ ਚੰਗੇ ਭਵਿੱਖ ਦੀ ਆਸ ਵਿਚ ਗਏ ਸਾਡੇ ਕਈ ਨੌਜਵਾਨਾਂ ਨਾਲ ਅਣਹੋਣੀ ਵੀ ਵਾਪਰ ਜਾਂਦੀ ਹੈ। ਹੁਣ ਅਜਿਹਾ ਹੀ ਇਕ ਮਾਮਲਾ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ)ਦਾ ਸਾਹਮਣੇ ਆਇਆ ਹੈ। ਇਥੋਂ ਦਾ ਇਕ 20 ਸਾਲਾਂ ਨੌਜਵਾਨ ਭਾਰਤ ਸਿੰਘ ਜੋਕਿ ਅਪਣੀ ਮਾਂ ਅਤੇ ਭੈਣਾਂ ਦਾ ਇਕਲੌਤਾ ਸਹਾਰਾ ਸੀ। ਘਰ ਦਾ ਗੁਜਾਰਾ ਚਲਾਉਣ ਲਈ ਕਰੀਬ 2 ਮਹੀਨੇ ਪਹਿਲਾਂ ਮਲੇਸ਼ੀਆ ਗਿਆ ਸੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
2 ਮਹੀਨੇ ਪਹਿਲਾਂ ਮਲੇਸ਼ੀਆ ਗਏ ਪੰਜਾਬੀ ਨੌਜਵਾਨ ਦੀ ਭੇਦ-ਭਰੇ ਹਲਾਤਾਂ 'ਚ ਮੌਤ (ਵੀਡੀਓ ਵੀ ਦੇਖੋ)
ਕੁੱਝ ਦਿਨ ਪਹਿਲਾਂ ਸਵੇਰ ਸਮੇਂ ਪਰਿਵਾਰ ਨੂੰ ਉਸ ਦੀ ਮੌਤ ਦੀ ਖਬਰ ਮਿਲਦੀ ਹੈ ਕਿ ਉਨ੍ਹਾਂ ਦੇ ਲੜਕੇ ਨੇ ਆਤਮ ਹੱਤਿਆ ਕਰ ਲਈ ਹੈ।ਪਰ ਪਰਿਵਾਰ ਦਾ ਕਹਿਣਾ ਹੈ ਕਿ ਉਸੇ ਦਿਨ ਹੀ ਇਕ ਘੰਟਾ ਪਹਿਲਾਂ ਉਨ੍ਹਾਂ ਦੀ ਲੜਕੇ ਨਾਲ ਗੱਲ ਹੋਈ ਸੀ ਤੇ ਉਹ ਹੱਸ ਹੱਸ ਕੇ ਗੱਲਾਂ ਕਰ ਰਿਹਾ ਸੀ ਅਤੇ ਕਹਿ ਰਿਹਾ ਸੀ ਕਿ ਮੇਰਾ ਕੰਮ ਕਾਰ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਮੇਰਾ ਮਾਲਕ ਜਲਦ ਹੀ ਮੈਨੂੰ ਮਲੇਸ਼ੀਆ ਦੇ ਵਿੱਚ ਪੱਕਾ ਕਰਵਾ ਦੇਵੇਗਾ, ਪਰ ਸਵੇਰੇ ਦਿਨ ਚੜਦੇ ਇਹ ਬੁਰੀ ਖਬਰ ਮਿਲਦੀ ਹੈ ਕਿ ਤੁਹਾਡੇ ਬੇਟੇ ਨੇ ਆਤਮ ਹੱਤਿਆ ਕਰ ਲਈ ਹੈ।
ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਅਜਿਹਾ ਨਹੀ ਕਰ ਸਕਦਾ ਤੇ ਕਿਸੇ ਸਾਜਿਸ਼ ਦੇ ਤਹਿਤ ਉਸ ਦਾ ਕਤਲ ਕੀਤਾ ਗਿਆ ਹੈ।ਹੁਣ ਸਾਨੂੰ ਮਲੇਸੀਆ ਦੀ ਕੋਈ ਸੰਸਥਾ ਫੋਨ ਕਰਕੇ ਕਹਿ ਰਹੀ ਹੈ ਕਿ ਮ੍ਰਿਤਕ ਦੇਹ ਨੂੰ ਪੂਰੀ ਤਰ੍ਹਾਂ ਨਾਲ ਕੋਰੋਨਾ ਹੋ ਚੁੱਕਾ ਹੈ ਤੇ ਲਾਸ ਨੂੰ ਭਾਰਤ ਨਹੀ ਭੇਜਿਆ ਜਾ ਸਕਦਾ ਹੈ। ਪਰਿਵਾਰ ਨੇ ਅਵਿਨਾਸ਼ ਰਾਏ ਖੰਨਾ ਅਤੇ ਮੀਡੀਆ ਦੇ ਜਰੀਏ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਲੜਕੇ ਦੀ ਲਾਸ਼ ਨੂੰ ਮਲੇਸ਼ੀਆ ਤੋਂ ਭਾਰਤ ਲਿਆਂਦਾ ਜਾਵੇ ਅਤੇ ਉਸ ਦੀ ਮੌਤ ਦੀ ਜਾਂਚ ਵੀ ਕਰਵਾਈ ਜਾਵੇ।