ਵਿਦਿਆਰਥਣ ਮਹਿਫੂਜਾ ਇਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ
ਜਗਤਾਰ ਸਿੰਘ
ਪਟਿਆਲਾ , 27 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਪੇ-ਅਧਿਆਪਕ ਮੀਟਿੰਗ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਪ੍ਰਸ਼ਾਸ਼ਨਿਕ ਕੰਮ ਕਾਜ ਤੋਂ ਜਾਣੂ ਕਰਵਾਉਂਣ ਲਈ ਦਿਤੇ ਆਦੇਸ਼ਾਂ ਦੇ ਮੱਦੇਨਜ਼ਰ ਸਰਕਾਰੀ ਸਮਾਰਟ ਸਕੂਲ ਮਾਡਲ ਟਾਊਨ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਫੂਜਾ ਇੱਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਪੰਜਾਬ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਬਣੀ ਇਕ ਦਿਨ ਲਈ DC (ਵੀਡੀਓ ਵੀ ਦੇਖੋ)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ (ਟੀਮ ਪਟਿਆਲਾ) ਵਲੋਂ ਸ਼ੁਰੂ ਕੀਤੇ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਹਰ ਮਹੀਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਮੁਤਾਬਿਕ ਅਤੇ ਉਨ੍ਹਾਂ ਦੇ ਰੋਲ ਮਾਡਲ ਵਿਭਾਗਾਂ ਨਾਲ ਜੋੜਿਆ ਜਾਵੇਗਾ ਤਾਂ ਕਿ ਸਾਡੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਨਾ ਮਿਲ ਸਕੇ ਅਤੇ ਉਹ ਆਪਣੇ ਸੁਪਨੇ ਸਾਕਾਰ ਕਰ ਸਕਣ।
ਵਿਦਿਆਰਥਣ ਮਹਿਫੂਜਾ ਨੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇੰਦਰਪੁਰਾ ਦੇ ਵਸਨੀਕ ਵਿਦਿਆਰਥਣ ਦੇ ਪਿਤਾ ਮੱਖਣ ਖਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਸਮੇਤ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।