CM ਮਾਨ ਦੇ ਗੁਰਦੁਆਰਿਆਂ ਦੀ ਗੋਲਕ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ 'ਤੇ SGPC ਦਾ ਵਿਰੋਧ, ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਵਿੱਚ ਦਿੱਤੇ ਜਾ ਰਹੇ ਮੰਗ ਪੱਤਰ (ਵੀਡੀਓ ਵੀ ਦੇਖੋ)
ਰਿਪੋਰਟਰ -- ਰੋਹਿਤ ਗੁਪਤਾ
ਗੁਰਦਾਸਪੁਰ, 5 ਜਨਵਰੀ 2023 - ਸੰਗਰੂਰ ਵਿਖੇ ਗੁਰੂਦੁਆਰਾ ਮਸਤੂਆਣਾ ਸਾਹਿਬ ਵਿਖੇ ਨਵੇਂ ਸਾਲ ਦੀ ਸ਼ੁਰੂਆਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਸੰਬੋਧਨ ਵਿਚ ਗੁਰੂ ਦੀ ਗੋਲਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਮੈਂਬਰਾਂ ਖਿਲਾਫ਼ ਦਿੱਤੇ ਗਏ ਬਿਆਨ ਤੋਂ ਬਾਅਦ ਐਸਜੀਪੀਸੀ ਮੈਂਬਰਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਜਿਸ ਕਰਕੇ ਅੱਜ ਐਸਜੀਪੀਸੀ ਮੈਂਬਰਾਂ ਵੱਲੋਂ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਆਪਣੇ ਇਸ ਬਿਆਨ ਤੇ ਮੁਆਫੀ ਮੰਗੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
CM ਮਾਨ ਦੇ ਗੁਰਦੁਆਰਿਆਂ ਦੀ ਗੋਲਕ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ 'ਤੇ SGPC ਦਾ ਵਿਰੋਧ, ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਵਿੱਚ ਦਿੱਤੇ ਜਾ ਰਹੇ ਮੰਗ ਪੱਤਰ (ਵੀਡੀਓ ਵੀ ਦੇਖੋ)
ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ-ਪੱਤਰ ਦੇਣ ਪਹੁੰਚੇ ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਸੰਗਰੂਰ ਵਿਖੇ ਗੁਰੂਦੁਆਰਾ ਮਸਤੂਆਣਾ ਸਾਹਿਬ ਵਿਖੇ ਮਿਤੀ 01-01-2023 ਨੂੰ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਹੈ ਕਿ ਸੰਗਤਾਂ ਨੂੰ ਗੁਰਦਵਾਰਾ ਸਾਹਿਬ ਦੀ ਗੋਲਕ ਵਿੱਚ ਕੋਈ ਪੈਸਾ ਨਹੀਂ ਪਾਉਣਾ ਚਾਹੀਦਾ ਅਤੇ ਐਸਜੀਪੀਸੀ ਮੈਂਬਰਾਂ ਦੇ ਖਿਲਾਫ ਵੀ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਇਸ ਬਿਆਨ ਤੇ ਮੁਆਫੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਹਨਾਂ ਕਿਹਾ ਕਿ ਗੁਰੂ ਦੀ ਗੋਲਕ, ਲਗਰ, ਸੰਗਤ, ਦਸਵੰਧ ਆਦਿ ਦੇ ਸਿਧਾਂਤ ਅਤੇ ਮਰਯਾਦਾ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੀਆਂ ਆ ਰਹੀਆਂ ਹਨ। ਇਨ੍ਹਾਂ ਸਿੱਖ ਪ੍ਰੰਪਰਾਵਾਂ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੇੜਿਓਂ ਜੁੜੀਆਂ ਹੋਈਆਂ ਹਨ। ਵੱਖ-ਵੱਖ ਗੁਰੂ ਸਾਹਿਬਾਨ ਨੇ ਆਪਣੇ ਸਮੇਂ ਦੌਰਾਨ ਇਨ੍ਹਾਂ ਪ੍ਰੰਪਰਾਵਾਂ ਨੂੰ ਹੋਰ ਦ੍ਰਿੜ੍ਹ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਦੋਂ ਵੀ ਪੰਜਾਬ ਤੇ ਕੋਈ ਆਪਦਾ ਆਈ ਹੈ ਤਾਂ ਵੱਧ ਚੜ੍ਹ ਕੇ ਲੋਕਾਂ ਦੀ ਮਦਦ ਕੀਤੀ ਹੈ। ਪਰ ਮੁੱਖ ਮੰਤਰੀ ਪੰਜਾਬ ਨੇ ਇਹ ਬਿਆਨ ਦੇ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਇਸ ਲਈ ਜਨਤਕ ਤੌਰ ਤੇ ਮਾਫੀ ਮੰਗੇ।