ਜ਼ਿਲ੍ਹਾ ਪ੍ਰਧਾਨ ਦੀ ਤਾਜਪੋਸ਼ੀ ਸਮਾਗਮ ਵਿੱਚ ਪਹੁੰਚੇ ਅਸ਼ਵਨੀ ਨੇ ਸ਼ਰਮਾ ਆਮ ਆਦਮੀ ਪਾਰਟੀ 'ਤੇ ਸਾਧੇ ਨਿਸ਼ਾਨੇ
ਰਿਪੋਰਟਰ --- ਰੋਹਿਤ ਗੁਪਤਾ
ਗੁਰਦਾਸਪੁਰ, 5 ਜਨਵਰੀ 2023 - ਭਾਜਪਾ ਹਾਈਕਮਾਨ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਥਾਪੇ ਗਏ ਨਵ ਨਿਯੁਕਤ ਜਿਲ੍ਹਾ ਪ੍ਰਧਾਨ ਸ਼ਿਵਬੀਰ ਰਾਜਨ ਦਾ ਤਾਜ਼ਪੋਸ਼ੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ,ਭਾਜਪਾ ਆਗੂ ਫਤਹਿਜੰਗ ਸਿੰਘ ਬਾਜਵਾ ਅਤੇ ਜ਼ਿਲ੍ਹੇ ਦੇ ਸਾਰੇ ਮੰਡਲ ਪ੍ਰਧਾਨ ਮਜੂਦ ਰਹੇ। ਇਸ ਮੌਕੇ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਦੇ ਸ਼ਬਦੀ ਹਮਲੇ ਕੀਤੇ ਅਤੇ ਮੁੱਖ ਮੰਤਰੀ ਪੰਜਾਬ ਦੇ ਵੱਲੋਂ ਗੋਲਕਾਂ ਨੂੰ ਲੈ ਕੇ ਦਿੱਤੇ ਕਿ ਬਿਆਨ ਤੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਨੂੰ ਧਾਰਮਿਕ ਮਸਲੇ ਤੇ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਜਿਸ ਨਾਲ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਜ਼ਿਲ੍ਹਾ ਪ੍ਰਧਾਨ ਦੀ ਤਾਜਪੋਸ਼ੀ ਸਮਾਗਮ ਵਿੱਚ ਪਹੁੰਚੇ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ 'ਤੇ ਸਾਧੇ ਨਿਸ਼ਾਨੇ (ਵੀਡੀਓ ਵੀ ਦੇਖੋ)
ਗੁਰਦਾਸਪੁਰ ਜ਼ਿਲੇ ਤੋਂ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਰਾਜਨ ਦੀ ਤਾਜਪੋਸ਼ੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੁੱਤੀ ਹੋਈ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਇਸ ਵਕਤ ਗੈਂਗਸਟਰਾਂ ਦਾ ਰਾਜ ਹੈ ,ਫਿਰੌਤੀ ਮੰਗਣ ਵਾਲਿਆਂ ਦਾ ਰਾਜ ਹੈ ਅਮਨ ਅਤੇ ਸ਼ਾਂਤੀ ਭੰਗ ਕਰਨ ਵਾਲਿਆਂ ਦਾ ਰਾਜ ਹੈ।
ਮੁੱਖ ਮੰਤਰੀ ਪੰਜਾਬ ਦੇ ਵੱਲੋਂ ਗੁਰਦਵਾਰਿਆਂ ਵਿੱਚੋਂ ਗੋਲਕਾਂ ਚੁੱਕੇ ਜਾਣ ਦੇ ਦਿੱਤੇ ਗਏ ਬਿਆਨ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਵਿਅਕਤੀ ਨੂੰ ਧਾਰਮਿਕ ਮਾਮਲਿਆਂ ਤੇ ਗ਼ਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ। ਉਥੇ ਹੀ ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨਾ ਦੇ ਰਹੇ ਧਰਨਾਕਾਰੀਆਂ ਤੇ ਬੋਲਦੇ ਹੋਏ ਕਿਹਾ ਕਿ ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ, ਉਹ ਇਸ ਤੇ ਕੋਈ ਟਿਪਣੀ ਨਹੀਂ ਕਰਨਾ ਚਾਹੁੰਦੇ।