ਵੀਡੀਓ: Bhagwant Mann ਸਰਕਾਰ ਨੇ 9 ਮਹੀਨਿਆਂ 'ਚ ਕਿੰਨੀਆਂ ਦਿੱਤੀਆਂ ਨੌਕਰੀਆਂ ? ਜਾਣੋ ਸਰਕਾਰੀ ਦਾਅਵੇ
ਚੰਡੀਗੜ੍ਹ, 5 ਜਨਵਰੀ 2023 - .
ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
ਵੀਡੀਓ: Bhagwant Mann ਸਰਕਾਰ ਨੇ 9 ਮਹੀਨਿਆਂ 'ਚ ਕਿੰਨੀਆਂ ਦਿੱਤੀਆਂ ਨੌਕਰੀਆਂ ?, ਜਾਣੋ ਸਰਕਾਰੀ ਦਾਅਵੇ
ਇੱਥੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪਹਿਲੇ ਸਾਲ ਦੌਰਾਨ 25 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੂਰਾ ਕਰ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਿਰਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।