ਭਾਜਪਾ ਨੇ 2024 ਲੋਕ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ: ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਹੁੰਚੇ ਬਠਿੰਡਾ, ਮਨਪ੍ਰੀਤ ਬਾਦਲ ਰਹੇ ਗੈਰਹਾਜ਼ਰ
- ਭਾਜਪਾ ਵਰਕਰਾਂ ਨਾਲ ਬੈਠਕਾਂ ਦਾ ਦੌਰ ਜਾਰੀ
- ਮਨਪ੍ਰੀਤ ਬਾਦਲ ਰਹੇ ਗੈਰਹਾਜ਼ਰ
- ਕੇਂਦਰੀ ਮੰਤਰੀ ਨੇ ਭਗਵੰਤ ਮਾਨ ਸਰਕਾਰ ਤੇ ਸਾਧ ਨਿਸ਼ਾਨਾ
- ਐਸ ਵਾਈ ਐਲ ਦੇ ਮੁੱਦੇ ਤੇ ਦੋਵਾਂ ਸੂਬਿਆਂ ਦੀ ਅਸਹਿਮਤੀ ਦੀ ਭੇਜੀ ਰਿਪੋਰਟ
ਬਠਿੰਡਾ, 24 ਜਨਵਰੀ 2023 - ਭਾਰਤੀ ਜਨਤਾ ਪਾਰਟੀ ਵੱਲੋਂ 2024 ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਦੇ ਚਲਦੇ ਉਨ੍ਹਾਂ ਵੱਲੋਂ ਲਗਾਤਾਰ ਵਰਕਰਾਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਦੇ ਇੰਚਾਰਜ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੱਲੋਂ ਅੱਜ ਬਠਿੰਡਾ ਪਹੁੰਚ ਕੇ ਸੂਬੇ ਦੇ ਅਹੁਦੇਦਾਰਾਂ ਅਤੇ ਭਾਜਪਾ ਵਰਕਰਾਂ ਨਾਲ ਬੈਠਕ ਕੀਤੀ ਗਈ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿ ਗਜਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਰੱਜਵਾਂ ਪਿਆਰ ਦਿੱਤਾ ਅਤੇ ਵੱਡੇ ਬਹੁਮਤ ਨਾਲ ਵਿਧਾਨ ਸਭਾ ਪਹੁੰਚਾਇਆ ਪਰ ਭਗਵੰਤ ਮਾਨ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਭਾਜਪਾ ਨੇ 2024 ਲੋਕ ਸਭਾ ਚੋਣਾਂ ਦੀਆਂ ਖਿੱਚੀਆਂ ਤਿਆਰੀਆਂ: ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਹੁੰਚੇ ਬਠਿੰਡਾ, ਮਨਪ੍ਰੀਤ ਬਾਦਲ ਰਹੇ ਗੈਰਹਾਜ਼ਰ (ਵੀਡੀਓ ਵੀ ਦੇਖੋ)
ਜਿਸ ਕਾਰਨ ਹੁਣ ਲੋਕਾਂ ਵਿੱਚੋਂ ਵੱਡਾ ਰੋਹ ਪੈਦਾ ਹੋ ਗਿਆ ਹੈ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 2024 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਆਰੰਭੀਆਂ ਤਿਆਰੀਆਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹਰ ਸ਼ਹਿਰ ਤੇ ਹਰ ਪਿੰਡ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ ਕੇਂਦਰ ਸਰਕਾਰ ਵੱਲੋਂ ਹੀ ਅਜਿਹੀਆਂ ਯੋਜਨਾਵਾਂ ਲਿਆਈਆਂ ਜਾ ਰਹੀਆਂ ਹਨ ਜਿਸਦਾ ਪੰਜਾਬ ਤਰੱਕੀ ਦੀ ਰਾਹ ਤੇ ਜਾ ਸਕਦਾ ਹੈ ਕਿਸਾਨ ਜਥੇਬੰਦੀਆਂ ਨਾਲ ਸਬੰਧਾਂ ਨੂੰ ਲੈ ਕੇ ਬੋਲਦੇ ਹਾਂ ਗਜਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਵਾਮੀਨਾਥਨ ਰਿਪੋਰਟ ਦੀਆਂ ਕਈ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਬਾਕੀਆਂ ਦੇ ਵਿਚਾਰ ਚਰਚਾ ਜਾਰੀ ਹੈ।
ਮਨਪ੍ਰੀਤ ਬਾਦਲ ਦੀ ਗੈਰਹਾਜਰੀ ਸਬੰਧੀ ਬੋਲਦਿਆਂ ਉਹਨਾਂ ਕਿਹਾ ਕੀ ਹੋਲੀ ਹੋਲੀ ਪਾਰਟੀ ਨੂੰ ਜਾਨਣ ਲੱਗਣਗੇ ਪੰਜਾਬ ਸਿਰ ਚੜ੍ਹੇ ਕਰਜ਼ੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਅੱਜ ਪੰਜਾਬ ਦੇ ਹਾਲਾਤ ਪੈਦਾ ਹੋ ਗਏ ਹਨ ਕਿ ਸਰਕਾਰ ਨੂੰ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੇਣੀਆਂ ਮੁਸ਼ਕਲ ਹੋ ਗਈਆਂ ਹਨ ਪੰਜਾਬ ਦੇ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਬੋਲਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਐਸਵਾਈਐਲ ਦੇ ਮੁੱਦੇ ਤੇ ਬੋਲਦਾ ਨੇ ਕਿਹਾ ਕਿ ਦੋਵੇਂ ਸੂਬਿਆਂ ਨਾਲ ਕੀਤੀ ਬੈਠਕ ਤੋਂ ਬਾਅਦ ਉਨ੍ਹਾਂ ਵੱਲੋਂ ਦੋਵੇਂ ਸੂਬਿਆਂ ਦੀ ਅਸਹਿਮਤੀ ਦੀ ਰਿਪੋਰਟ ਬਣਾ ਕੇ ਭੇਜੀ ਗਈ ਹੈ।