ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਹਟਾਏ ਗਏ ਨਾਜਾਇਜ਼ ਕਬਜ਼ੇ, ਨਜਾਇਜ਼ ਕਬਜ਼ਾ ਕਰਨ ਵਾਲਿਆਂ ਦਾ ਸਾਮਾਨ ਕੀਤਾ ਗਿਆ ਜ਼ਬਤ
ਪੱਤਰਕਾਰ ਰੋਹਿਤ ਗੁਪਤਾ
ਗੁਰਦਾਸਪੁਰ, 9 ਫਰਵਰੀ 2023 - ਨਗਰ ਕੌਂਸਲ ਗੁਰਦਾਸਪੁਰ ਵੱਲੋਂ ਅੱਜ ਸ਼ਹਿਰ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਜਿਨ੍ਹਾਂ ਲੋਕਾਂ ਵੱਲੋਂ ਨਜਾਇਜ਼ ਤੌਰ ਉੱਤੇ ਸੜਕਾਂ ਉਪਰ ਆਪਣਾ ਸਮਾਂ ਰੱਖਿਆ ਗਿਆ ਸੀ ਉਹ ਸਾਰਾ ਸਮਾਨ ਵੀ ਜ਼ਬਤ ਕੀਤਾ ਗਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਹਟਾਏ ਗਏ ਨਾਜਾਇਜ਼ ਕਬਜ਼ੇ, ਕਬਜ਼ਾ ਕਰਨ ਵਾਲਿਆਂ ਦਾ ਸਾਮਾਨ ਕੀਤਾ ਗਿਆ ਜ਼ਬਤ (ਵੀਡੀਓ ਵੀ ਦੇਖੋ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਇੰਸਪੈਕਟਰ ਜੋਤੀ ਸਰੂਪ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਖਤ ਹਦਾਇਤਾਂ ਦਿੱਤੀਆਂ ਗਈਆਂ ਸੀ ਕਿ ਸ਼ਹਿਰ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ ਜਾਣ, ਜਿਸ ਤੋਂ ਬਾਅਦ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਸ਼ਹਿਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਾਰੇ ਨਜਾਇਜ਼ ਕਬਜ਼ੇ ਹਟਾਏ ਜਾਣ ਪਰ ਕੁਝ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ੇ ਨਹੀਂ ਹਟਾਏ ਗਏ ਜਿਸ ਕਰਕੇ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਅੱਜ ਫੇਰ ਆਪਣੀਆਂ ਦੁਕਾਨਾਂ ਦਾ ਸਾਮਾਨ ਸੜਕ ਕਿਨਾਰੇ ਰੱਖਣ ਵਾਲੇ ਦੁਕਾਨਦਾਰਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ।
ਕੁਝ ਦੁਕਾਨਦਾਰਾਂ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ ਅਤੇ 40 ਦੇ ਕਰੀਬ ਲੋਕਾਂ ਨੂੰ ਨੋਟਿਸ ਵੀ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਜਾਇਜ ਕਬਜੇ ਹੋਣ ਕਰਕੇ ਲੋਕਾਂ ਨੂੰ ਕਾਫੀ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ਹਿਰ ਵਿਚ ਟਰੈਫਿਕ ਦੀ ਸਮੱਸਿਆ ਵੀ ਕਾਫੀ ਜ਼ਿਆਦਾ ਆਉਂਦੀ ਹੈ ਅਤੇ ਜਾਮ ਲੱਗ ਜਾਂਦਾ ਹੈ। ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਟ੍ਰੈਫਿਕ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਆਪਣੀਆਂ ਦੁਕਾਨਾਂ ਦਾ ਸਮਾਨ ਦੁਕਾਨਾਂ ਦੀ ਹੱਦ ਵਿਚ ਰੱਖਣ ਅਤੇ ਨਗਰਪਾਲਿਕਾ ਨੂੰ ਸਹਿਯੋਗ ਦੇਣ।