ਰੋਜ਼ ਹੋ ਰਹੀਆਂ ਚੋਰੀਆਂ ਤੋਂ ਅੱਕ ਕੇ ਲੋਕਾਂ ਨੇ ਕੀਤਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਦਾ ਘਿਰਾਓ
- ਕਿਹਾ,, ਹੁਣ ਨਿੱਤ ਦਿਨ ਚੋਰੀਆਂ ਕਾਰਨ ਹੋ ਹਿਹਾ ਨੁਕਸਾਨ ਬਰਦਾਸ਼ਤ ਤੋਂ ਬਾਹਰ
ਪੱਤਰਕਾਰ,,, ਰੋਹਿਤ ਗੁਪਤਾ
ਗੁਰਦਾਸਪੁਰ, 9 ਫਰਵਰੀ 2023 - ਆਏ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਨੇੜਲੇ ਇਲਾਕਿਆਂ ਵਿਚ ਵਿੱਚ ਖਾਸਕਰ ਪਿੰਡਾਂ ਵਿੱਚ ਚੋਰਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਖੇਤਾਂ ਵਿੱਚ ਲੱਗੀਆਂ ਕਿਸਾਨਾਂ ਦੀਆਂ ਕੀਮਤੀ ਮੋਟਰਾਂ ਲਗਾਤਾਰ ਚੋਰੀ ਹੋਣ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਤਲੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਦਾ ਘਿਰਾਉ ਕਰ ਦਿੱਤਾ। ਰੋਸ ਪ੍ਰਦਰਸ਼ਨ ਕਰ ਰਹੇ ਪਿੰਡ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਸੂਚਿਤ ਕਰਨ ਤੇ ਵੀ ਚੋਰੀਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ,ਜਿਸ ਨਾਲ ਲੋਕਾਂ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ ਪਰ ਪੁਲਿਸ ਦੀ ਸਿਹਤ ਤੇ ਕੋਈ ਅਸਰ ਨਹੀਂ ਹੋ ਰਿਹਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਰੋਜ਼ ਹੋ ਰਹੀਆਂ ਚੋਰੀਆਂ ਤੋਂ ਅੱਕ ਕੇ ਲੋਕਾਂ ਨੇ ਕੀਤਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਦਾ ਘਿਰਾਓ (ਵੀਡੀਓ ਵੀ ਦੇਖੋ)
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹਿਲਾ ਜ਼ਿਲਾ ਪ੍ਰਧਾਨ ਦਵਿੰਦਰ ਕੌਰ ਨੇ ਸਾਥੀ ਆਗੂਆਂ ਨਾਲ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪੇਂਡੂ ਖੇਤਰਾਂ ਖ਼ਾਸ ਕਰ ਕਸਬਾ ਪੁਰਾਣਾ ਸ਼ਾਲਾ ਅਤੇ ਦੀਨਾਨਗਰ ਹਲਕੇ ਵਿੱਚ ਰੋਜ ਲੋਕਾਂ ਦੇ ਘਰਾਂ ਵਿਚ ਚੋਰੀਆਂ ਹੋ ਰਹੀਆਂ ਹਨ।ਲਗਾਤਾਰ ਲੁੱਟਾਂ ਖੋਹਾਂ ਕੀਤੀਆਂ ਜਾ ਰਹੀਆਂ ਹਨ, ਹਰ ਰੋਜ਼ ਕਿਸਾਨਾਂ ਦੀਆਂ ਖੇਤਾਂ ਵਿੱਚੋਂ ਮੋਟਰਾਂ ਚੋਰੀ ਕੀਤੀਆਂ ਜਾ ਰਹੀਆਂ ਹਨ,ਜਿਸ ਸਬੰਧੀ ਬਾਰ ਬਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਨਾਲ ਸਬੰਧਤ ਥਾਣਿਆਂ ਦੇ ਮੁਖੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ ਲੇਕਿਨ ਚੋਰਾਂ ਨੂੰ ਫੜਨ ਅਤੇ ਚੋਰੀਆਂ ਦੀ ਰੋਕਥਾਮ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਰੋਜ਼ਾਨਾ ਹੋ ਰਹੀਆਂ ਚੋਰੀਆਂ ਅਤੇ ਲੁੱਟਾ-ਖੋਹਾਂ ਕਰਨ ਲੋਕਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ।ਉਨ੍ਹਾਂ ਕਿਹਾ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬੇ ਹੋਏ ਹਨ ਅਤੇ ਹੁਣ ਚੋਰੀਆਂ ਨਾਲ਼ ਵੀ ਉਹਨਾਂ ਦਾ ਨੁਕਸਾਨ ਹੋ ਰਿਹਾ ਹੈ।ਜਿਸ ਦੀ ਭਰਪਾਈ ਕੌਣ ਕਰੇਗਾ?
ਉਨ੍ਹਾਂ ਕਿਹਾ ਕਿ ਜੇਕਰ ਇਸਤਰਾਂ ਹੀ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਟਰਾਲੀਆਂ ਭਰ ਕੇ ਕਿਸਾਨ ਅਤੇ ਆਮ ਲੋਕ ਗੁਰਦਾਸਪੁਰ ਸ਼ਹਿਰ ਆਉਣਗੇ ਅਤੇ ਸੜਕਾਂ ਤੇ ਬੈਠ ਜਾਣਗੇ ਜਿਸ ਦਾ ਜ਼ਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਨੂੰਨ ਵਿਵਸਥਾ ਲਈ ਦਾਅਵੇ ਕੀਤੇ ਸਨ ਪਰ ਕਨੂੰਨ ਵਿਵਸਥਾ ਦੇ ਮਾਮਲੇ ਵਿਚ ਪੰਜਾਬ ਸਰਕਾਰ ਫੇਲ ਸਾਬਤ ਹੁੰਦੀ ਨਜ਼ਰ ਆ ਰਹੀ ਹੈ।