ਪਹਿਲੀ ਵਾਰ ਨਹੀਂ ਸਗੋਂ ਕਈ ਵਾਰੀ Parole ਤੇ ਰਿਹਾ ਹੋਏ ਹਨ Bandi Sikh Gurdip Singh Khera-ਹੁਣ ਸੁਣੋ ਕੀ ਕਹਿੰਦੇ ਨੇ ਰਿਹਾਈ ਮੋਰਚੇ ਬਾਰੇ
- ਪਿਛਲੇ 32 ਵਰ੍ਹਿਆਂ ਤੋਂ ਸਜ਼ਾ ਕੱਟ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਪਰੋਲ ਤੇ ਪਹੁੰਚੇ ਆਪਣੇ ਪਿੰਡ ਜੱਲੂਪੁਰ ਖੇੜਾ
- ਕੌਮੀ ਇਨਸਾਫ ਮੋਰਚੇ ਤੇ ਸਿਰਫ ਬੰਦੀ ਸਿੰਘਾਂ ਦੀ ਰਿਹਾਈ ਦੀ ਹੋਣੀ ਚਾਹੀਦੀ ਹੈ ਗੱਲ - ਗੁਰਦੀਪ ਸਿੰਘ ਖੇੜਾ
- ਕੇਵਲ ਭਾਰਤ ਸਰਕਾਰ ਕਰ ਸਕਦੀ ਹੈ ਬੰਦੀ ਸਿੰਘਾਂ ਦੀ ਰਿਹਾਈ
ਅੰਮ੍ਰਿਤਸਰ, 11 ਫਰਵਰੀ 2023 - ਲੰਮੇ ਚਿਰ ਤੋਂ ਜੇਲਾਂ ਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਜਿੱਥੇ ਇੱਕ ਪਾਸੇ ਚੰਡੀਗੜ੍ਹ ਮੋਹਾਲੀ ਬਾਰਡਰ ਤੇ ਸਿੱਖ ਜਥੇਬੰਦੀਆਂ ਵੱਲੋਂ ਮੋਰਚਾ ਖੋਲਿਆ ਹੋਇਆ ਹੈ ਉਥੇ ਹੀ ਅੱਜ ਪਿਛਲੇ 32 ਵਰ੍ਹਿਆਂ ਦੀ ਸਜ਼ਾ ਭੁਗਤ ਰਹੇ ਬਾਅਦ ਗੁਰਦੀਪ ਸਿੰਘ ਖੈੜਾ ਮੁੜ ਪਰੋਲ ਤੇ ਬਾਹਰ ਆਏ ਹਨ । ਉਨ੍ਹਾਂ ਵੱਲੋਂ ਗੱਲ ਕਰਦੇ ਹੋਏ ਦੱਸਿਆ ਕਿ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਬੰਦੀ ਸਿੰਘ ਰਿਹਾਅ ਹੋ ਸਕਣ ਉਨ੍ਹਾਂ ਵੱਲੋਂ ਸਿਰਫ਼ ਤੇ ਸਿਰਫ਼ ਸਾਡੇ ਉਤੇ ਸਿਆਸਤ ਕੀਤੀ ਜਾ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਪਹਿਲੀ ਵਾਰ ਨਹੀਂ ਸਗੋਂ ਕਈ ਵਾਰੀ Parole ਤੇ ਰਿਹਾ ਹੋਏ ਹਨ Bandi Sikh Gurdip Singh Khera-ਹੁਣ ਸੁਣੋ ਕੀ ਕਹਿੰਦੇ ਨੇ ਰਿਹਾਈ ਮੋਰਚੇ ਬਾਰੇ (ਵੀਡੀਓ ਵੀ ਦੇਖੋ)
ਪੰਜਾਬ ਦੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਜਿਥੇ ਇਕ ਪਾਸੇ ਕੌਮੀ ਇਨਸਾਫ ਮੋਰਚਾ ਚੱਲ ਰਿਹਾ ਹੈ ਦੂਸਰੇ ਪਾਸੇ ਅੱਜ ਪਿਛਲੇ 32 ਵਰ੍ਹਿਆਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਆਪਣੇ ਜੱਦੀ ਪਿੰਡ ਜਲੂਪੁਰ ਖੈੜਾ ਕਸਬਾ ਰਈਆ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਰਕਾਰਾਂ ਵੱਲੋਂ ਹਮੇਸ਼ਾ ਬੰਦੀ ਸਿੰਘਾਂ ਦੇ ਉੱਪਰ ਸਿਆਸਤ ਕੀਤੀ ਜਾਂਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਦੇ ਅੱਗੇ ਬੋਲਦੇ ਹੋਏ ਕਿਹਾ ਕਿ ਸਾਰੀਆਂ ਸਰਕਾਰੀ ਏਜੰਸੀਆਂ ਵਿੱਚ ਉਹਨਾ ਦੇ ਰਵਈਏ ਦਾ ਰਿਕਾਰਡ ਸਹੀ ਦਰਜ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਪੈਰੋਲ ਤੇ ਬਾਹਰ ਆ ਚੁੱਕੇ ਹਨ ਉਹ ਰਹਿ ਰਹੇ ਹਨ, ਸਰਕਾਰੀ ਰਿਕਾਰਡ ਉਨ੍ਹਾਂ ਦੇ ਹੱਕ ਵਿਚ ਅੰਕਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਸੂਬੇ ਦੀਆਂ ਸਰਕਾਰਾਂ ਦੇ ਮੁਖੀਆਂ ਜਿਨ੍ਹਾਂ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹਨ ਵੱਲੋਂ ਬੰਦੀ ਸਿੰਘਾਂ ਨੂੰ ਰਿਹਾ ਕਰ ਦੀ ਸਲਾਹ ਭੇਜੀ ਜਾ ਚੁੱਕੀ ਹੈ ਅਤੇ ਇਹ ਲਿਖਿਆ ਜਾ ਚੁੱਕਾ ਹੈ ਕਿ ਇਨ੍ਹਾਂ ਬੰਦੀ ਸਿੰਘਾਂ ਦੇ ਬਾਹਰ ਆਉਣ ਦੇ ਨਾਲ ਸਮਾਜ ਨੂੰ ਕਿਸੇ ਤਰ੍ਹਾਂ ਦਾ ਵੀ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ ਸੈਂਟਰ ਸਰਕਾਰ ਹੀ ਬੰਦੀ ਸਿੰਘਾਂ ਦੀ ਰਿਹਾਈ ਕਰ ਸਕਦੀ ਹੈ। ਇਸ ਲਈ ਉਹਨਾਂ ਨੇ ਮੌਜੂਦਾ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਨੂੰ ਜਲਦੀ ਰਿਹਾਅ ਕਰਨ ਦੀ ਅਪੀਲ ਵੀ ਕੀਤੀ ਹੈ।