ਬੱਸੀ ਪਠਾਣਾਂ ਐਨਕਾਊਂਟਰ ਮਾਮਲਾ: ਤੀਜੇ ਗੈਂਗਸਟਰ ਦੀ ਵੀ ਮੌ+ਤ
ਫ਼ਤਿਹਗੜ੍ਹ ਸਾਹਿਬ, 22 ਫਰਵਰੀ 2023: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੁੱਧਵਾਰ ਨੂੰ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ। ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਗੈਂਗਸਟਰਾਂ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਦੋ ਗੈਂਗਸਟਰ ਮਾਰੇ ਗਏ ਸਨ। ਜਦਕਿ ਇੱਕ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਗੈਂਗਸਟਰਾਂ ਵੱਲੋਂ ਚਲਾਈਆਂ ਗੋਲੀਆਂ ਵਿੱਚ 2 ਪੁਲਿਸ ਮੁਲਾਜ਼ਮ ਵੀ ਜਖ਼ਮੀ ਹੋ ਗਏ ਹਨ। ਇਨਕਾਊਂਟਰ ਵਾਲੀ ਥਾਂ 'ਤੇ ਏਜੀਟੀਐਫ ਮੁਖੀ ਪ੍ਰਮੋਦ ਬਾਨ ਖੁਦ ਮੌਕੇ ਉਪਰ ਹਾਜ਼ਰ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬੱਸੀ ਪਠਾਣਾਂ ਐਨਕਾਊਂਟਰ ਮਾਮਲਾ: ਤੀਜੇ ਗੈਂਗਸਟਰ ਦੀ ਵੀ ਮੌ+ਤ (ਵੀਡੀਓ ਵੀ ਦੇਖੋ)
ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ ਫਤਿਹਗੜ੍ਹ ਸਾਹਿਬ 'ਚ ਕੁਝ ਗੈਂਗਸਟਰ ਲੁਕੇ ਹੋਏ ਹਨ। ਜਿਸ ਤੋਂ ਬਾਅਦ ਫੋਰਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਇਸ ਦਾ ਪਤਾ ਲੱਗਦਿਆਂ ਹੀ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ।
ਜਿਸ 'ਚ 2 ਗੈਂਗਸਟਰ ਮਾਰੇ ਗਏ ਸਨ, ਜਿਨ੍ਹਾਂ 'ਚੋਂ ਇਕ ਤੇਜਿੰਦਰ ਤੇਜਾ ਹੈ, ਜੋ ਫਿਲੌਰ 'ਚ ਇਕ ਪੁਲਸ ਕਾਂਸਟੇਬਲ ਦੇ ਕਤਲ 'ਚ ਸ਼ਾਮਲ ਸੀ। ਇਸ ਆਪਰੇਸ਼ਨ ਦੀ ਅਗਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਕੀਤੀ। ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ ਨੇ ਦੱਸਿਆ ਕਿ ਜਨਵਰੀ ਮਹੀਨੇ ਵਿੱਚ ਪੰਜਾਬ ਪੁਲੀਸ ਦੇ ਕਾਂਸਟੇਬਲ ਕੁਲਦੀਪ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਸ ਨੂੰ ਮਾਰਨ ਵਾਲੇ ਗਰੋਹ ਦਾ ਮੁਖੀ ਤੇਜਿੰਦਰ ਸਿੰਘ ਤੇਜਾ ਸੀ। ਤੇਜਾ ਖਿਲਾਫ 38 ਤੋਂ ਵੱਧ ਮਾਮਲੇ ਦਰਜ ਹਨ।
AGTF ਦੀ ਟੀਮ ਇਸ ਦਾ ਪਿੱਛਾ ਕਰ ਰਹੀ ਸੀ। ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਪੁਲੀਸ ਟੀਮ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ ਹੈ। ਇਸ ਤੋਂ ਬਾਅਦ ਕਰਾਸ ਫਾਇਰਿੰਗ ਹੋਈ। ਕਾਰ 'ਚ 3 ਲੋਕ ਸਵਾਰ ਸਨ। ਜਿਨ੍ਹਾਂ ਤਿੰਨ ਦੀ ਮੌਤ ਹੋ ਚੁੱਕੀ ਹੈ। ਉਸ ਨੇ ਦੱਸਿਆ ਕਿ ਤੇਜਾ ਆਪਣਾ ਵੱਖਰਾ ਗੈਂਗ ਚਲਾਉਂਦਾ ਹੈ। ਉਹ ਨਵਾਂਸ਼ਹਿਰ ਦੇ ਇਲਾਕੇ ਵਿੱਚ ਲੁਕਿਆ ਰਹਿੰਦਾ ਸੀ।