ਜਨ ਸੁਣਵਾਈ ਕੈਂਪ ਲੋਕ ਮਸਲਿਆਂ ਨੂੰ ਹੱਲ ਕਰਨ ਦਾ ਵਧੀਆ ਉਪਰਾਲਾ-ਵਿਧਾਇਕ ਬੁੱਧ ਰਾਮ
- ਵਿਧਾਇਕ ਨੇ ਕੈਂਪ ਦੌਰਾਨ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਮਸਲਿਆਂ ਨੂੰ ਗਹੁ ਨਾਲ ਸੁਣਿਆ, ਯੋਗ ਦਰਖਾਸਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ
- ਪਿੰਡਾਂ ਦੇ ਪੱਧਰ ’ਤੇ ਲੰਬਿਤ ਪਏ ਮਾਮਲਿਆਂ ਦੇ ਹਲ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਜਨ-ਸੁਣਵਾਈ ਕੈਂਪ ਲਗਾਤਾਰ ਲੱਗਦੇ ਰਹਿਣਗੇ-ਡਿਪਟੀ ਕਮਿਸ਼ਨਰ
ਮਾਨਸਾ/ ਅੱਕਾਂਵਾਲੀ, 24 ਫਰਵਰੀ 2023 - ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁਹਿੰਮ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਪੱਧਰ ’ਤੇ ਵਿਸ਼ੇਸ ਕੈਂਪ ਲਗਾ ਕੇ ਲੋਕ ਮਸਲਿਆਂ ਨੂੰ ਸੁਖਾਵੇਂ ਮਾਹੌਲ ’ਚ ਹਲ ਕਰਨ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ ਨੇ ਪਿੰਡ ਅੱਕਾਂਵਾਲੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਜਨ ਸੁਣਵਾਈ ਕੈਂਪ ਲੋਕ ਮਸਲਿਆਂ ਨੂੰ ਹੱਲ ਕਰਨ ਦਾ ਵਧੀਆ ਉਪਰਾਲਾ-ਵਿਧਾਇਕ ਬੁੱਧ ਰਾਮ (ਵੀਡੀਓ ਵੀ ਦੇਖੋ)
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਮਿਲੇ, ਜਿਸਨੂੰ ਲੈ ਕੇ ਲੋਕਾਂ ਦੀ ਕਚਹਿਰੀ ’ਚ ਲਗਾਤਾਰ ਵਿਸ਼ੇਸ਼ ਕੈਂਪਾਂ ਰਾਹੀ ਪਹੁੰਚ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨ-ਸੁਣਵਾਈ ਕੈਂਪਾਂ ਦੌਰਾਨ ਲੋਕਾਂ ਵੱਲੋਂ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਦੇ ਯੋਗ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆ ਹੋਈਆਂ ਹਨ, ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਰਾਜ ਸਰਕਾਰ ਦੀ ਭਲਾਈ ਯੋਜਨਾ ਤੋਂ ਵਾਂਝਾਂ ਨਾ ਰਹੇ।
ਵਿਧਾਇਕ ਬੁੱਧ ਰਾਮ ਨੇ ਕੈਂਪ ਦੌਰਾਨ ਪਿੰਡ ਲਖਮੀਰਵਾਲਾ, ਅੱਕਾਂਵਾਲੀ, ਨੰਗਲਕਲਾਂ, ਆਲਮਪੁਰ ਮੰਦਰਾਂ, ਦਲੇਲਵਾਲਾ, ਜੋਈਆਂ ਅਤੇ ਟਾਹਲੀਆਂ ਆਦਿ ਪਿੰਡਾਂ ਤੋਂ ਆਪਣੀਆਂ ਮੁਸ਼ਕਿਲਾਂ ਲੈ ਕੇ ਆਏ ਲੋਕਾਂ ਨੂੰ ਗਹੁ ਨਾਲ ਸੁਣਿਆ ਅਤੇ ਯੋਗ ਦਰਖਾਸਤਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਅਤੇ ਬਕਾਇਆ ਦਰਖਾਸਤਾਂ ਦਾ ਸਮੇਂ ਨਾਲ ਹਲ ਕਰਨ ਲਈ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀ ਜਿੱਥੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੁੰਦੀ ਹੈ, ਉਥੇ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਮਾਰਨ ਤੋਂ ਵੀ ਛੁਟਕਾਰਾ ਮਿਲਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਪੱਧਰ ’ਤੇ ਲੰਬਿਤ ਪਏ ਮਾਮਲਿਆਂ ਦੇ ਹਲ ਕਰਨ ਅਤੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਅਜਿਹੇ ਕੈਂਪ ਲਗਾਤਾਰ ਲਗਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨਾਲ ਪੰਚਾਇਤਾਂ ਤੇ ਆਮ ਲੋਕਾਂ ਨੂੰ ਪਿੰਡਾਂ ਵਿੱਚ ਰਾਹਤ ਮਿਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ ਵੱਖ ਵਿਭਾਗਾਂ ਦਾ ਇਕ ਥਾਂ ਮੌਜੂਦ ਹੋਣ ਨਾਲ ਪਿੰਡ ਵਿੱਚ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨਾਂ ਦਾ ਹਲ ਵੀ ਯਕੀਨੀ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਨੂੰ ਇਨ੍ਹਾਂ ਕੈਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਐਸ.ਐਸ.ਪੀ. ਮਾਨਸਾ ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਡੀ.ਐਮ ਬੁਢਲਾਡਾ ਪ੍ਰਮੋਦ ਸਿੰਗਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਲੋਕ ਮੌਜੂਦ ਸਨ।