ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅੰਮ੍ਰਿਤਪਾਲ ਖਿਲਾਫ ਕੇਸ ਦਰਜ ਕੀਤਾ ਜਾਵੇ : ਹਰਵਿੰਦਰ ਸੋਨੀ
ਅਸੀਂ ਪੁਲਿਸ ਦੇ ਨਾਲ ਹਾਂ, ਮਨੋਬਲ ਡਿੱਗਣ ਨਹੀਂ ਦੇਵਾਂਗੇ
ਰੋਹਿਤ ਗੁਪਤਾ
ਗੁਰਦਾਸਪੁਰ 24 ਫਰਵਰੀ 2023 - ਸ਼ਿਵ ਸੈਨਾ ਬਾਲਾਸਾਹਿਬ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਤੇ 6 ਜ਼ਿਲ੍ਹਿਆਂ ਦੇ ਇੰਚਾਰਜ ਹਰਵਿੰਦਰ ਸੋਨੀ ਨੇ ਪੰਜਾਬ ਦੇ ਵਿਗੜ ਰਹੇ ਹਾਲਾਤਾਂ 'ਤੇ ਚਰਚਾ ਕਰਦਿਆਂ ਕਿਹਾ ਕਿ ਜਨਤਾ ਨੇ ਅਜਿਹੇ ਬਦਲਾਅ ਦੀ ਆਸ ਰੱਖ ਕੇ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਪਾਈਆਂ ਸੀ,ਪੰਜਾਬ ਵਿੱਚ ਜੋ ਸ਼ਰੇਆਮ ਗੁੰਡਾਗਰਦੀ ਸ਼ੁਰੂ ਹੋ ਗਈ ਹੈ ਉਹ ਬਹੁਤ ਚਿੰਤਾਜਨਕ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅੰਮ੍ਰਿਤਪਾਲ ਖਿਲਾਫ ਕੇਸ ਦਰਜ ਕੀਤਾ ਜਾਵੇ : ਹਰਵਿੰਦਰ ਸੋਨੀ (ਵੀਡੀਓ ਵੀ ਦੇਖੋ)
ਸੋਨੀ ਨੇ ਕਿਹਾ ਕਿ ਵਿਡੰਬਨਾ ਇਹ ਹੈ ਕਿ ਸਰਕਾਰ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਰਹੀ ਜਿਸ ਕਾਰਨ ਪੁਲਿਸ ਦਿਨੋਂ ਦਿਨ ਬੇਵੱਸ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਦਾ ਮਨੋਬਲ ਲਗਾਤਾਰ ਡਿੱਗਦਾ ਜਾ ਰਿਹਾ ਹੈ ਜੋ ਕਿ ਪੰਜਾਬ ਲਈ ਬਹੁਤ ਖਤਰਨਾਕ ਹੈ।
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਅਜਨਾਲਾ ਵਿਖੇ ਧਰਮ ਦੀ ਆੜ 'ਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਪੁਲਿਸ ਥਾਣੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੁਲਿਸ ਮੁਲਾਜ਼ਮਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਅੰਮ੍ਰਿਤ ਪਾਲ ਅਤੇ ਉਸ ਦੇ ਸਾਥੀਆਂ ਤੇ ਬੇਅਦਬੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦੇ ਕੇਸ ਦਰਜ ਕਰਨ ਦੇ ਕਮ ਦੇ ਣ। ਅਕਾਲ ਤਖ਼ਤ ਦੇ ਪਰਮੁੱਖ ਜੱਥੇਦਾਰ ਹਰਪ੍ਰੀਤ ਸਿੰਘ ਵਲੋਂ ਵੀ ਅੰਮ੍ਰਿਤਪਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। .
ਸੋਨੀ ਨੇ ਕਿਹਾ ਕਿ ਸ਼ਿਵ ਸੈਨਾ ਬਾਲਸਾਹਿਬ ਠਾਕਰੇ ਹਰ ਸਮੇਂ ਪੁਲਿਸ ਦੇ ਨਾਲ ਹੈ ਅਤੇ ਪੁਲਿਸ ਦਾ ਮਨੋਬਲ ਕਦੇ ਵੀ ਡਿੱਗਣ ਨਹੀਂ ਦੇਵੇਗੀ।
ਸੋਨੀ ਨੇ ਕਿਹਾ ਕਿ ਉਹ ਜ਼ੋਰਦਾਰ ਢੰਗ ਨਾਲ ਕਹਿੰਦੇ ਹਨ ਕਿ ਅੰਮ੍ਰਿਤਪਾਲ ਭਿੰਡਰਾਂਵਾਲੇ ਦੀ ਭਾਵਨਾ ਨੂੰ ਲੈ ਕੇ ਲੋਕਾਂ ਦੇ ਬੱਚਿਆਂ ਨੂੰ ਮਰਵਾਉਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਸਾਨੂੰ ਸਾਰਿਆਂ ਨੂੰ ਮਿਲ ਕੇ ਰੋਕਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ ਭਾਵੇਂ ਉਹ ਹਿੰਦੂ ਹੋਵੇ ਜਾਂ ਸਿੱਖ ਅਤੇ ਧਰਮ ਦੀ ਆੜ ਵਿੱਚ ਕਿਸੇ ਵੱਲੋਂ ਕੀਤੀ ਜਾਂਦੀ ਗੁੰਡਾਗਰਦੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ, ਇਸ ਲਈ ਅਸਲ ਸਿੱਖਾਂ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਸਿੱਖੀ ਸਿਧਾਂਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਦੀ ਰਾਖੀ ਕੀਤੀ ਜਾ ਸਕੇ।