ਬੇ-ਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਗੁਰਦਾਸਪੁਰ ਅੰਦਰ ਕਿਸਾਨਾ ਦੀ ਹਜ਼ਾਰਾ ਏਕੜ ਫ਼ਸਲ ਕੀਤੀ ਬਰਬਾਦ
- ਅਗਲੇ ਦਿਨਾਂ ਵਿਚ ਮੀਂਹ ਦੇ ਅਲਰਟ ਕਾਰਨ ਕਿਸਾਨਾਂ ਦੇ ਸੁੱਕੇ ਸਾਹ
ਰਿਪੋਰਟਰ --- ਰੋਹਿਤ ਗੁਪਤਾ
ਗੁਰਦਾਸਪੁਰ, 17 ਮਾਰਚ 2023 - ਪਿਛਲੇ ਦੋ ਦਿਨ ਤੋਂ ਹੋ ਰਹੀ ਬੇ-ਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦਾ ਬਹੁਤ ਨੁਕਸਾਨ ਕੀਤਾ ਹੈ। ਗੁਰਦਾਸਪੁਰ ਦੇ ਪਿੰਡ ਗੁਨੋਪੁਰ ਵਿੱਚ ਕਿਸਾਨਾ ਦੀ ਕਈ ਏਕੜ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਕਰਕੇ ਕਿਸਾਨ ਭਾਰੀ ਚਿੰਤਾ ਵਿਚ ਦਿਖਾਈ ਦੇ ਰਹੇ ਹਨ।ਕਿਸਾਨਾਂ ਨੇ ਦੱਸਿਆ ਕਿ ਇਸ ਹਲਕੇ ਅੰਦਰ ਹੋ ਰਹੀ ਬਾਰਸ਼ ਨੇ ਹਜਾਰਾਂ ਏਕੜ ਫਸਲ ਖਰਾਬ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਅਜੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋ ਦਿਨ ਹੋਰ ਬਾਰਿਸ਼ ਰਹੇਗੀ ਜਿਸ ਕਰਕੇ ਕਿਸਾਨਾਂ ਨੂੰ ਚਿੰਤਾ ਹੈ ਕਿ ਉਹਨਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਗਰਦਾਵਰੀਆ ਕਰਵਾਕੇ ਬਣਦਾ ਮੁਆਵਜਾ ਕਿਸਾਨਾਂ ਨੂੰ ਦਿੱਤਾ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਬੇ-ਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਗੁਰਦਾਸਪੁਰ ਅੰਦਰ ਕਿਸਾਨਾ ਦੀ ਹਜ਼ਾਰਾ ਏਕੜ ਫ਼ਸਲ ਕੀਤੀ ਬਰਬਾਦ (ਵੀਡੀਓ ਵੀ ਦੇਖੋ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨਾਂ ਨੇ ਦਸਿਆ ਕਿ ਓਹ ਛੋਟੇ ਕਿਸਾਨ ਹਨ ਜਿਨ੍ਹਾਂ ਨੇ ਪੈਸੇ ਉਧਾਰ ਲੈਕੇ ਪੁਤਾ ਵਾਂਗੂ ਆਪਣੀ ਫਸਲ ਪਾਲੀ ਸੀ ਪਰ ਇਸ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ ਹਲਕੇ ਅੰਦਰ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਖਰਾਬ ਹੋ ਚੁੱਕੀ ਹੈ ਅਤੇ ਹੁਣ ਕਿਸਾਨਾਂ ਨੂੰ ਚਿੰਤਾ ਸਤਾ ਰਹੀ ਹੈ ਕਿ ਜਿਸ ਤਰਾਂ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨ ਹੋਰ ਭਾਰੀ ਬਾਰਸ਼ ਹੋ ਸਕਦੀ ਹੈ ਜਿਸ ਨਾਲ ਕਿਸਾਨਾਂ ਦਾ ਹੋਰ ਵੱਡਾ ਨੁਕਸਾਨ ਹੋਵੇਗਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹਲਕੇ ਅੰਦਰ ਜਲਦ ਗਰਦਾਵਰੀਆ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ ।