ਪੁਲਿਸ ਵੱਲੋਂ Fake ਖ਼ਬਰਾਂ ਤੇ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਚੇਤਾਵਨੀ
ਚੰਡੀਗੜ੍ਹ, 19 ਮਾਰਚ 2023- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਅਜੇ ਕਾਇਮ ਹੈ। ਪਰ ਇਸੇ ਵਿਚਾਲੇ ਕਈ ਫ਼ੇਕ ਖ਼ਬਰਾਂ ਅਤੇ ਅਫ਼ਵਾਹਾਂ ਫੈਲ ਰਹੀਆਂ ਹਨ ਕਿ, ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਤੇ ਹੁਣ ਪੰਜਾਬ ਪੁਲਿਸ ਨੇ ਬਿਆਨ ਜਾਰੀ ਕਿਹਾ ਹੈ ਕਿ, ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਵਾਲੇ ਭਾਸ਼ਣਾਂ ਦੀ ਨਿਗਰਾਨੀ ਕਰ ਰਹੇ ਹਾਂ। ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਇਸ ਲਈ ਝੂਠੀਆਂ ਖ਼ਬਰਾਂ ਨਾ ਫੈਲਾਓ।
ਇਸ ਦੇ ਨਾਲ ਹੀ ਬਿਆਨ ਜਾਰੀ ਕਰਦਿਆਂ ਹੋਇਆ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ, ਪੰਜਾਬ ਪੁਲਿਸ ਕਾਨੂੰਨ ਦੇ ਅੰਦਰ ਰਹਿ ਕੇ ਕੰਮ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ ਅਤੇ ਗ੍ਰਿਫਤਾਰ ਨਹੀਂ ਹੋਇਆ। ਅਫਵਾਹਾਂ ਅਤੇ ਝੂਠੀਆਂ ਖਬਰਾਂ 'ਤੇ ਵਿਸ਼ਵਾਸ ਨਾ ਕਰੋ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।
Punjab Police is acting within the law.#AmritpalSingh is still absconding and not yet arrested.
Don't believe the rumours and false news.
Request all citizens to maintain peace & harmony & not panic. pic.twitter.com/BdHRAeVEit
— Punjab Police India (@PunjabPoliceInd) March 19, 2023