ਅੰਮ੍ਰਿਤਪਾਲ ਦੇ ਮਾਮਲੇ 'ਚ ਦਿੱਲੀ 'ਚ ਹੋਈ ਕਾਰਵਾਈ, ਇੱਕ ਹੋਰ ਕਰੀਬੀ ਨੂੰ ਹਿਰਾਸਤ 'ਚ ਲਿਆ
ਚੰਡੀਗੜ੍ਹ, 23 ਮਾਰਚ 2023 - ਪੰਜਾਬ ਤੋਂ ਫਰਾਰ ਹੋਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਮਾਮਲੇ 'ਚ ਦਿੱਲੀ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਇੱਕ ਸਾਂਝੇ ਆਪ੍ਰੇਸ਼ਨ 'ਚ ਅੰਮ੍ਰਿਤਪਾਲ ਦੇ ਬੇਹੱਦ ਕਰੀਬੀ ਅਮਿਤ ਨਾਂ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਲੋਂ ਵੱਲੋਂ ਸਾਂਝੇ ਆਪ੍ਰੇਸ਼ਨ 'ਚ ਮੁਲਜ਼ਮ ਅਮਿਤ ਨੂੰ ਤਿਲਕ ਵਿਹਾਰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸਪੈਸ਼ਲ ਸੈੱਲ ਦੇ ਸੂਤਰਾਂ ਦੇ ਮੁਤਾਬਕ ਦੋ ਦਿਨ ਪਹਿਲਾਂ ਅਮਿਤ ਸਿੰਘ ਨਾਂ ਦੇ ਵਿਅਕਤੀ ਨੂੰ ਪੰਜਾਬ ਪੁਲਿਸ ਦਿੱਲੀ ਤੋਂ ਚੁੱਕ ਕੇ ਲੈ ਗਈ ਸੀ। ਸੂਤਰਾਂ ਦੇ ਮੁਤਾਬਕ ਅਨੁਸਾਰ ਅਮਿਤ ਸਿੰਘ ਵਾਰਿਸ ਦੇ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ। ਇਸ ਦੇ ਨਾਲ ਹ ਇਹ ਵੀ ਸਾਹਮਣੇ ਆਇਆ ਹੈ ਕਿ ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ ਅਮਿਤ ਸਿੰਘ ਬੀਮਾ ਪਾਲਿਸੀ ਦਾ ਕੰਮ ਕਰਦਾ ਹੈ।
ਹੁਣ ਪੰਜਾਬ ਪੁਲਿਸ ਇਸ ਤੋਂ ਪੁੱਛਗਿੱਛ ਕਰੇਗੀ ਅਤੇ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ। ਪੰਜਾਬ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।