ਵੀਡੀਓ: Rahul Gandhi ਨੂੰ Lok Sabha ਤੋਂ Disqualified ਕਰਨਾ ਠੀਕ ਨਹੀਂ - Daljit Cheema
ਚੰਡੀਗੜ੍ਹ, 24 ਮਾਰਚ 2023 - ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵੀਡੀਓ: Rahul Gandhi ਨੂੰ Lok Sabha ਤੋਂ Disqualified ਕਰਨਾ ਠੀਕ ਨਹੀਂ - Daljit Cheema
ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣਾ ਕਿਸੇ ਵੀ ਤਰੀਕੇ ਸਿਹਤਮੰਦ ਲੋਕਤੰਤਰ ਦੇ ਹਿੱਤ ਵਿਚ ਨਹੀਂ: ਅਕਾਲੀ ਦਲ
ਚੰਡੀਗੜ੍ਹ, 24 ਮਾਰਚ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚੋਂ ਜ਼ਬਰੀ ਅਯੋਗ ਠਹਿਰਾਉਣਾ ਸਿਹਤਮੰਦ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ ਅਤੇ ਇਹ ਕੁਦਰਤੀ ਨਿਆਂ ਦੇ ਸਿਧਾਂਤ ਦੇ ਖਿਲਾਫ ਹੈ।
ਜਿਸ ਕਾਹਲ ਨਾਲ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਇਆ ਗਿਆ ਹੈ, ਉਸ ’ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਵੀ ਮੈਂਬਰ ਨੂੰ ਅਦਾਲਤ ਦੇ ਫੈਸਲੇ ਦੇ 24 ਘੰਟਿਆਂ ਅੰਦਰ ਅਯੋਗ ਠਹਿਰਾਉਣਾ ਸਹੀ ਨਹੀਂ ਹੈ ਖਾਸ ਤੌਰ ’ਤੇ ਉਦੋਂ ਜਦੋਂ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਦੀ ਪ੍ਰਕਿਰਿਆ ਚਲ ਰਹੀ ਹੋਵੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਦੇ ਆਗੂ ਨੂੰ ਅਦਾਲਤ ਦੇ ਹੁਕਮਾਂ ਦੇ ਖਿਲਾਫ ਅਪੀਲ ਵਾਸਤੇ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਲੋਕ ਸਭਾ ਦੇ ਸਪੀਕਰ ਨੂੰ ਇਸ ਤਰੀਕੇ ਸ੍ਰੀ ਗਾਂਧੀ ਨੂੰ ਅਯੋਗ ਠਹਿਰਾਉਣ ਲਈ ਆਪਣੀ ਤਾਕਤ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਉਹਨਾਂ ਕਿਹਾ ਕਿ ਇਸ ਤੋਂ ਇਹ ਪ੍ਰਭਾਵ ਗਿਆ ਹੈ ਕਿ ਕੇਂਦਰ ਸਰਕਾਰ ਪੱਖਪਾਤ ਕਰ ਰਹੀ ਹੈ ਤੇ ਤਾਨਾਸ਼ਾਹੀ ਤਰੀਕੇ ਨਾਲ ਚਲ ਰਹੀ ਹੈ।
ਡਾ. ਚੀਮਾ ਨੇ ਕਿਹਾ ਕਿ ਸੰਸਦੀ ਰਵਾਇਤਾਂ ਦੀ ਹਰ ਕੀਮਤ ’ਤੇ ਰਾਖੀ ਹੋਣੀ ਚਾਹੀਦੀ ਹੈ ਤੇ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਹੈ ਵਿਰੋਧੀ ਧਿਰ ਨੂੰ ਕਿਸੇ ਵੀ ਤਰੀਕੇ ਦਬਾਇਆ ਜਾ ਸਕਦਾ ਹੈ।
ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਅਕਾਲੀ ਦਲ ਨੇ ਹਰ ਮਾਮਲੇ ’ਤੇ ਸਿਧਾਂਤਕ ਸਟੈਂਡ ਲਿਆ ਹੈ ਭਾਵੇਂ ਉਹ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੀਆਂ ਨੀਤੀਆਂ ਦੇ ਖਿਲਾਫ ਹੀ ਕਿਉਂ ਨਾ ਹੋਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਸਿਹਤ ਮੰਤਰੀ ਨੂੰ ਤਿੰਨ ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਵੀ ਫੈਸਲੇ ਦੇ ਖਿਲਾਫ ਅਪੀਲ ਵਾਸਤੇ ਚੋਖਾ ਸਮਾਂ ਦਿੱਤਾ ਗਿਆ। ਉਹਨਾਂ ਕਿਹਾ ਕਿ ਹੋਰ ਰਾਜਾਂ ਤੋਂ ਅਜਿਹੇ ਉਦਾਹਰਣ ਮਿਲ ਰਹੇ ਹਨ ਜਿਹਨਾਂ ਤੋਂ ਸੰਕੇਤ ਮਿਲਦਾ ਹੈ ਕਿ ਇਸ ਵਿਵਸਥਾ ਨੂੰ ਲਾਗੂ ਕਰਨ ਵਿਚ ਇਕਸਾਰਤਾ ਨਹੀਂ ਅਪਣਾਈ ਜਾ ਰਹੀ।