ਮੁੱਖ ਮੰਤਰੀ ਦੀ ਕੋਠੀ ਅੱਗੇ ਰੁਜ਼ਗਾਰ ਮੰਗਣ ਗਏ ਓਵਰਏਜ਼ ਬੇਰੁਜ਼ਗਾਰਾਂ ਨਾਲ ਧੱਕਾਮੁੱਕੀ
ਦਲਜੀਤ ਕੌਰ
ਸੰਗਰੂਰ, 7 ਅਪ੍ਰੈਲ, 2023: ਓਵਰ ਏਜ਼ ਬੇਰੁਜ਼ਗਾਰ ਯੂਨੀਅਨ ਵੱਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਵਿਚ ਛੋਟ ਦੇ ਕੇ ਭਰਨ ਦੀ ਮੰਗ ਨੂੰ ਲੈਕੇ ਸਥਾਨਕ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੌਰਾਨ ਪੁਲਿਸ ਮੁਲਾਜਮਾਂ ਵੱਲੋ ਜੋਰਦਾਰ ਧੱਕਾ ਮੁੱਕੀ ਕੀਤੀ ਗਈ। ਇਸ ਦੌਰਾਨ ਬੇਰੁਜ਼ਗਾਰ ਕੁੜੀਆਂ ਦੀਆਂ ਚੁੰਨੀਆਂ ਲਾਹੀਆਂ ਗਈਆਂ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਮੁੱਖ ਮੰਤਰੀ ਦੀ ਕੋਠੀ ਅੱਗੇ ਰੁਜ਼ਗਾਰ ਮੰਗਣ ਗਏ ਓਵਰਏਜ਼ ਬੇਰੁਜ਼ਗਾਰਾਂ ਨਾਲ ਧੱਕਾਮੁੱਕੀ (ਵੀਡੀਓ ਵੀ ਦੇਖੋ)
ਵੇਰਕਾ ਮਿਲਕ ਪਲਾਂਟ ਤੋ ਸਵੇਰੇ ਤੋਂ ਇਕੱਠੇ ਹੋਕੇ ਬੇਰੁਜ਼ਗਾਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੱਕ ਰੋਸ ਮਾਰਚ ਕੀਤਾ। ਜਿਉਂ ਹੀ ਇਹ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ ਮੁੱਕੀ ਕੀਤੀ ਗਈ।
ਬੇਰੁਜ਼ਗਾਰ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਰਮਨ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਨੇ ਚੋਣਾਂ ਦੌਰਾਨ ਉਮਰ ਹੱਦ ਛੋਟ ਦੇਣ ਦਾ ਭਰੋਸਾ ਦਿੱਤਾ ਸੀ।
ਪ੍ਰੰਤੂ ਕਰੀਬ ਇੱਕ ਸਾਲ ਬੀਤਣ ਉਪਰੰਤ ਵੀ ਪੂਰਾ ਨਹੀਂ ਕੀਤਾ। ਇਸ ਮੌਕੇ ਪੁਲੀਸ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਬੇਰੁਜ਼ਗਾਰਾਂ ਦਾ ਸਪੀਕਰ ਤੋੜ ਦਿੱਤਾ ਗਿਆ।