ਜਲੰਧਰ ਲੋਕ ਸਭਾ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਕਿੰਨੀ ਪਈ ਵੋਟ, ਪੜ੍ਹੋ ਖਾਸ ਰਿਪੋਰਟ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 14 ਅਪ੍ਰੈਲ 2023 - ਜਲੰਧਰ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਚੱਲ ਰਹੀਆਂ ਹਨ ਤੇ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਚੋਣ ਹੋਣੀ ਹੈ ਤੇ ਤਿੰਨ ਮੁੱਖ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ ਤੇ ਅੱਜ ਬਾਬੂਸ਼ਾਹੀ ਡਾਟ ਕਾਮ ਦੇ ਦਰਸ਼ਕਾਂ ਨੂੰ ਦੱਸਦੇ ਹਾਂ ਕਿ 2022 ਵਿੱਚ ਜਲੰਧਰ ਲੋਕ ਸਭਾ ਦੇ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਕਿੰਨੀ ਵੋਟ ਪਾਈ ਸੀ।
33709 ਕਰਤਾਰਪੁਰ ( ਬਸਪਾ )
35985 ਫਿਲੋਰ
34,987 ਆਦਮਪੁਰ
39,999 ਨਕੋਦਰ
39,582 ਸ਼ਾਹਕੋਟ
27,387 ਜਲੰਧਰ ਕੈਂਟ
4,125 ਜਲੰਧਰ ਵੈਸਟ ( ਬਸਪਾ )
10,907 ਜਲੰਧਰ ਸੈਂਟਰਲ
6,153 ਜਲੰਧਰ ਨੋਰਥ ( ਬਸਪਾ )
232,834 ਵੋਟਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪਾਈਆਂ ਸਨ।
ਹੁਣ ਗੱਲ ਕਰਦੇ ਹਾਂ 2019 ਵਿੱਚ ਲੋਕ ਸਭਾ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ 366221 ਵੋਟਾਂ ਪਾਈਆਂ ਸਨ। ਦੱਸਣਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਸੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਬਸਪਾ ਨਾਲ ਹੋ ਗਿਆ ਸੀ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਪੂਰੀ ਹਵਾ ਸੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਥੋਂ ਜਲੰਧਰ ਲੋਕ ਸਭਾ ਦੇ ਕਿਸੇ ਵੀ ਹਲਕੇ ਤੋਂ ਜਿੱਤ ਨਹੀਂ ਦਰਜ਼ ਕੀਤੀ ਤੇ ਜੇਕਰ ਹੁਣ ਜਲੰਧਰ ਜ਼ਿਮਨੀ ਚੋਣ ਵਿੱਚ 2022 ਵਾਲੀ ਗੱਲਬਾਤ ਰਹੀ ਤਾਂ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ ਤੇ ਜੇਕਰ ਲੋਕ ਆਪਣੇ ਆਪ ਨੂੰ ਅੱਕਿਆ ਹੋਇਆ ਮਹਿਸੂਸ ਕਰਦੇ ਹੋਏ ਤਾਂ ਲੋਕਾਂ ਦਾ ਰੁਝਾਨ ਕਿਸ ਪਾਰਟੀ ਵੱਲ ਜਾਂਦਾ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।