ਲੁਧਿਆਣਾ: ਤਸਕਰੀ ਦੀ ਨੀਅਤ ਨਾਲ ਅਗਵਾ ਕੀਤਾ ਬੱਚਾ ਪੁਲਿਸ ਨੇ 10 ਘੰਟਿਆਂ 'ਚ ਕੀਤਾ ਬਰਾਮਦ, ਪਤੀ-ਪਤਨੀ ਵੀ ਗ੍ਰਿਫ਼ਤਾਰ
ਲੁਧਿਆਣਾ, 18 ਅਪ੍ਰੈਲ, 2023: ਲੁਧਿਆਣਾ ਦੇ ਸਿਵਲ ਹਸਪਤਾਲ 'ਚ ਅੱਜ ਚਾਰ ਦਿਨ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਵੀ ਲਗਾਏ ਗਏ ਸੀ, ਓਧਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ। ਕਰੀਬ 10 ਘੰਟੇ ਬਾਅਦ ਪੁਲਿਸ ਨੇ ਦੋਸ਼ੀ ਪਤੀ-ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬੱਚੇ ਨੂੰ ਵੀ ਸੁਰੱਖਿਅਤ ਬਰਾਮਦ ਕਰ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ,
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਲੁਧਿਆਣਾ: ਤਸਕਰੀ ਦੀ ਨੀਅਤ ਨਾਲ ਅਗਵਾ ਕੀਤਾ ਬੱਚਾ ਪੁਲਿਸ ਨੇ 10 ਘੰਟਿਆਂ 'ਚ ਕੀਤਾ ਬਰਾਮਦ (ਵੀਡੀਓ ਵੀ ਦੇਖੋ)
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਿਵਲ ਹਸਪਤਾਲ 'ਚ 3 ਦਿਨ ਪਹਿਲਾਂ ਇੱਕ ਔਰਤ ਦੀ ਡਲਿਵਰੀ ਹੋਈ ਸੀ, ਜਿਸ ਦੇ ਚਾਰ ਦਿਨ ਦੇ ਬੱਚੇ ਨੂੰ ਕੋਈ ਅਣਪਛਾਤਾ ਵਿਅਕਤੀ ਚੁੱਕ ਕੇ ਲੈ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਇਸ ਸਬੰਧੀ ਸੂਚਨਾ ਦਿੱਤੀ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਦੋਸ਼ੀ ਪਤੀ-ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਦੋਂ ਪੁਲਿਸ ਨੇ ਸੀ.ਸੀ.ਟੀ.ਵੀ. ਦੇ ਆਧਾਰ 'ਤੇ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਜਾਂਚ ਦੇ ਚਲਦਿਆਂ ਬੱਚੇ ਸਮੇਤ ਕਾਬੂ ਕਰ ਲਿਆ ਗਿਆ,ਉਹਨਾਂ ਕਿਹਾ ਕਿ ਬੱਚੇ ਦੀ ਤਸਕਰੀ ਕੀਤੀ ਜਾਣੀ ਸੀ। ਉਹਨਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਦੌਰਾਨ ਹੋਰ ਵੀ ਖੁਲ੍ਹਾਸੇ ਹੋਣ ਦੀ ਉਮੀਦ ਹੈ।