ਜਲੰਧਰ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਆਗੂਆਂ ਨੇ ਲਿਆ ਫੜ੍ਹਿਆ ‘ਆਪ ਦਾ ਪੱਲਾ
...ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਲੋਕ ਦੇ ਰਹੇ ਹਨ ਭਾਰੀ ਸਮਰਥਨ : ਸੁਸ਼ੀਲ ਕੁਮਾਰ ਰਿੰਕੂ
ਜਲੰਧਰ, 22 ਅਪ੍ਰੈਲ2023 - ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਸਮਰਥਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਪੰਜਾਬ ਦੀ ਮਾਣਯੋਗ ਸਰਕਾਰ ਦੇ ਕੰਮਾਂ-ਕਾਰਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਇੱਥੇ ਸੁਖ ਮਹਿਲ ਹੋਟਲ ਵਿਖੇ ਕਾਂਗਰਸ ਪਾਰਟੀ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕੈਬਿਨੇਟ ਮੰਤਰੀ ਅਮਨ ਅਰੋੜਾ, ਵਿਧਾਇਕ ਰਮਨ ਅਰੋੜਾ, ਦੀਪਕ ਬਾਲੀ ਵਿਸ਼ੇਸ਼ ਤੌਰ ਉੱਥੇ ਹਾਜਰ ਸਨ।
ਇਸ ਮੌਕੇ ਮੌਜੂਦਾ ਕੌਂਸਲਰ ਵਿਕਾਸ ਗਿੱਲ ਵਾਸੂ, ਸਾਬਕਾ ਕਾਂਗਰਸੀ ਨੌਜਵਾਨ ਆਗੂ ਵਿਸ਼ਾਲ ਗਿੱਲ, ਧਰਮਿੰਦਰ ਕੁਮਾਰ, ਵਿੱਕੀ ਪਾਲ ਪਦਮ, ਜਗਦੀਸ਼ ਪ੍ਰਧਾਨ, ਰਿਸ਼ਭ ਪ੍ਰਭਾਕਰ, ਸੰਨੀ ਪ੍ਰਭਾਕਰ, ਅਮਿਤ ਗਿੱਲ, ਕਾਲਾ ਧਾਨਕ, ਰਿੱਕੀ ਖੰਨਾ, ਇੰਦਰਜੀਤ ਸਿੰਘ, ਰਜਤ ਤੇਜੀ, ਅਭੀ ਪਦਮ, ਵਿੱਕੀ ਧਾਮੀ ਸਮੇਤ ਸਾਹਿਲ ਸੈਣੀ ਅਤੇ ਹੋਰ ਵੱਡੀ ਗਿਣਤੀ 'ਚ ਸਾਥੀਆਂ ਨੇ 'ਆਪ' ਦਾ ਪੱਲਾ ਫੜ੍ਹਿਆ। ‘ਆਪ ਵਿੱਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਪਾਰਟੀ ਨੂੰ ਪੂਰਾ ਸਮਰਥਨ ਦੇਣਗੇ ਅਤੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣਗੇ।
ਇਸ ਮੌਕੇ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਉਹ ਅਤੇ ਪਾਰਟੀ ਵਰਕਰ ਜਲੰਧਰ ਉਪ ਚੋਣ ਲਈ ‘ਆਪ’ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਲਗਾਤਾਰ ਲੋਕਾਂ ਤੱਕ ਪਹੁੰਚਾ ਰਹੇ ਹਨ, ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ 'ਆਪ ਸਰਕਾਰ ਬਣੀ ਹੈ, ਉਦੋਂ ਤੋਂ ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕ ਸੂਬੇ ਦੇ ਲੋਕਾਂ ਵਿੱਚ ਵਿਚਰਦਿਆਂ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਪਾਰਟੀ ਵੱਲੋਂ ਕੀਤੇ ਵਾਅਦਿਆਂ ਅਤੇ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸੂਬੇ ਦੇ ਲੋਕ ਭਾਰੀ ਉਤਸ਼ਾਹ ਹੈ, ਜਿਸ ਕਾਰਨ ਜਲੰਧਰ ਉਪ ਚੋਣ ਵਿੱਚ ‘ਆਪ’ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਰਵਾਇਤੀ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਦਾ ‘ਆਪ’ ਵਿੱਚ ਨਿੱਘਾ ਸਵਾਗਤ ਹੈ।