ਅਕਾਲੀ ਦਲ ਅਤੇ ਕਾਂਗਰਸ ਦੇ ਸਮੇਂ ਤੇ ਬੇਅਦਬੀ ਕਰਨ ਵਾਲੇ ਨੂੰ ਬਣਾ ਦਿੱਤਾ ਜਾਂਦਾ ਸੀ ਪਾਗਲ - ਧਾਲੀਵਾਲ
ਗੁਰਪ੍ਰੀਤ ਸਿੰਘ
- ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਨਾਮ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਆਉਣਾ ਸੀ ਸੰਭਵ - ਧਾਲੀਵਾਲ
ਅੰਮ੍ਰਿਤਸਰ, 25 ਅਪ੍ਰੈਲ 2023 - ਪੰਜਾਬ ਵਿੱਚ ਲਗਾਤਾਰ ਹੀ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੀ ਦੀਆਂ ਬੇਅਦਬੀਆਂ ਦੇ ਦੌਰਾਨ ਰੁਕਣ ਦਾ ਨਾਂ ਨਹੀਂ ਲੈ ਰਹੇ ਓਥੇ ਹੀ ਬੀਤੇ ਦਿਨ ਪੰਜਾਬ ਵਿੱਚ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਤੋਂ ਬਾਅਦ ਪੰਜਾਬ ਦੀ ਮੌਜੂਦਾ ਸਰਕਾਰ ਕੋਲੋਂ ਹੁਣ ਲੋਕ ਵੱਲੋਂ ਸਵਾਲ ਪੁੱਛਣਾ ਸ਼ੁਰ ਕਰ ਦਿੱਤੇ ਗਏ ਹਨ ਅਤੇ ਹੁਣ ਸਰਕਾਰ ਦੇ ਕੈਬਨਿਟ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਵਾਂਗੂੰ ਜੋ ਲੋਕ ਬੇਅਦਬੀ ਕਰਦੇ ਹਨ ਉਹਨਾਂ ਨੂੰ ਪਾਗਲ ਕਹਿ ਕੇ ਆਪਣਾ ਪੱਲਾ ਨਹੀਂ ਝਾੜਦੇ ਬਲਕਿ ਉਨ੍ਹਾਂ ਨੂੰ ਸਖਤ ਸਖ਼ਤ ਕਾਰਵਾਈ ਕਰਵਾਉਣ ਲਈ ਕਿਹਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਅਕਾਲੀ ਦਲ ਅਤੇ ਕਾਂਗਰਸ ਦੇ ਸਮੇਂ ਤੇ ਬੇਅਦਬੀ ਕਰਨ ਵਾਲੇ ਨੂੰ ਬਣਾ ਦਿੱਤਾ ਜਾਂਦਾ ਸੀ ਪਾਗਲ - ਧਾਲੀਵਾਲ (ਵੀਡੀਓ ਵੀ ਦੇਖੋ)
ਪੰਜਾਬ ਵਿਚ ਹੋ ਰਹੀਆਂ ਬੇਅਦਬੀਆਂ ਦੇ ਦੌਰ ਤੋਂ ਬਾਅਦ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹੁਣ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਅੱਜ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੀਆਂ ਦੂਸਰੀਆਂ ਸਰਕਾਰਾਂ ਪੰਜਾਬ ਵਿੱਚ ਜਦੋਂ ਦੂਸਰਿਆਂ ਸਰਕਾਰਾਂ ਹੁੰਦੀਆਂ ਸਨ ਉਸ ਵੇਲੇ ਉਹਨਾਂ ਨੂੰ ਪਾਗਲ ਕਰਾਰ ਦੇ ਕੇ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਨ ਤੋਂ ਰੋਕਿਆ ਜਾਂਦਾ ਸੀ ਲੇਕਿਨ ਹੁਣ ਮਾਣ ਸਰਕਾਰ ਵੱਲੋਂ ਇਹਨਾਂ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਓਹਦੇ ਨਾਲ ਹੀ ਬਹਿਬਲ ਕਲਾਂ ਗੋਲੀ ਕਾਂਡ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਆਉਣ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਇਹਨਾਂ ਦਾ ਨਾਮ ਇਸ ਗੋਲੀਕਾਂਡ ਵਿੱਚ ਜ਼ਰੂਰ ਆਵੇਗਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਆਸ਼ਵਾਸਨ ਦਿੱਤਾ ਗਿਆ ਸੀ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ।
ਇਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਦੇ ਹਿਰਦੇ ਇਕ ਵਾਰ ਫਿਰ ਤੋਂ ਵਲੂੰਧਰੇ ਗਏ ਹਨ ਅਤੇ ਹੁਣ ਪੰਜਾਬ ਦੀ ਮੌਜੂਦਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਗੱਲ ਵੀ ਕਹਿ ਰਹੀ ਹੈ ਲੇਕਿਨ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਉੱਪਰ ਦਿੱਤੀ ਟਿੱਪਣੀ ਕੀਤੀ ਗਈ ਹੈ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਨਾਮ ਆਉਣ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਇਹ ਦਾ ਨਾਮ ਆਉਣਾ ਤਾਂ ਸੰਭਵ ਸੀ ਇਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਵੀ court ਵਿੱਚ ਜ਼ਰੂਰ ਕੀਤੀ ਜਾਵੇਗੀ।