Parkash Singh Badal ਦੇ ਇਤਿਹਾਸ ਦੇ ਪੰਨਿਆਂ 'ਚੋਂ -ਪੰਜੇ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀਆਂ ਯਾਦਗਾਰੀ ਤਸਵੀਰਾਂ
ਚੰਡੀਗੜ੍ਹ, 25 ਅਪ੍ਰੈਲ 2023: ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿੱਚ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ਅਤੇ ਜਿੱਤੀ। ਫਿਰ ਉਹ ਸਭ ਤੋਂ ਛੋਟੀ ਉਮਰ ਦੇ ਸਰਪੰਚ ਬਣੇ। 1957 ਵਿੱਚ ਉਨ੍ਹਾਂ ਨੇ ਪਹਿਲੀ ਵਿਧਾਨ ਸਭਾ ਚੋਣ ਲੜੀ। ਉਹ 1969 ਵਿੱਚ ਫਿਰ ਜਿੱਤੇ। 1969-70 ਤੱਕ ਉਹ ਪੰਚਾਇਤ ਰਾਜ, ਪਸ਼ੂ ਪਾਲਣ, ਡੇਅਰੀ ਆਦਿ ਮੰਤਰਾਲਿਆਂ ਦੇ ਮੰਤਰੀ ਰਹੇ।
ਇਸ ਤੋਂ ਇਲਾਵਾ ਉਹ 1970-71, 1977-80, 1997-2002 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ। ਇਸ ਤੋਂ ਇਲਾਵਾ ਉਹ 1972, 1980 ਅਤੇ 2002 ਵਿਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ। ਉਹਨਾਂ ਦਾ ਮੁੱਖ ਮੰਤਰੀ ਬਣਨ ਦਾ ਸਫਰ ਦੇਖੋ ਤਸਵੀਰਾਂ ਦੀ ਜ਼ੁਬਾਨੀ।