ਜਲੰਧਰ ਜ਼ਿਮਨੀ ਚੋਣ: ਕਾਂਗਰਸ ਦੇ ਜ਼ਿਲ੍ਹੇ ਯੂਥ ਸਕੱਤਰ ਨੇ ਆਪਣੇ ਸਾਥੀਆਂ ਸਮੇਤ ਫੜਿਆ 'ਆਪ' ਦਾ ਪੱਲਾ
....ਕਾਂਗਰਸ ਨੂੰ ਅਲਵਿਦਾ ਆਖ 'ਆਪ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ
ਜਲੰਧਰ, 26 ਅਪ੍ਰੈਲ 2023 - ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਇਸੇ ਦੌਰਾਨ ਰਵਾਇਤੀ ਪਾਰਟੀਆਂ ਛੱਡ ਇਸ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਵੀ ਹਰ ਦਿਨ ਵੱਧਦੀ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ'ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਕਸਬਾ ਖੁਰਲਾ ਕਿੰਗਰਾ ਵਿਖੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਨਾਲ ਇੱਕ ਵਿਸ਼ਾਲ ਰੈਲੀ ਕੱਢੀ। ਇਸ ਦੌਰਾਨ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਕਾਂਗਰਸ ਦੇ ਜ਼ਿਲਾ ਯੂਥ ਸਕੱਤਰ ਰਵੀ ਕੁਮਾਰ ਨੇ ਵੀ ਆਪਣੇ ਸਾਥੀਆਂ ਸਮੇਤ ਫੜਿਆ 'ਆਪ' ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।
ਜਿਕਰਯੋਗ ਹੈ ਕਿ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ 'ਆਪ' ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ,ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ੀਪਾ,ਵਿਧਾਇਕ ਹਰਦੀਪ ਸਿੰਘ ਮੁੰਡੀਆ, 'ਆਪ' ਪੰਜਾਬ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ, ਸੁਰਿੰਦਰ ਸਿੰਘ ਸੋਢੀ, ਚੇਅਰਮੈਨ ਮੰਗਲ ਸਿੰਘ ,ਜਗਬੀਰ ਸਿੰਘ ਬਰਾੜ, ਡਾਕਟਰ ਹਰਪਾਲ ਸਿੰਘ, ਅਮਰੀਕ ਬਾਗੜੀ, ਆਤਮ ਪ੍ਰਕਾਸ਼ ਬਬਲੂ, ਇੰਦਰ ਚੱਢਾ, ਸੋਭਾ ਭਗਤ ਹਾਜ਼ਰ ਰਹੇ। ਇਸੇ ਮੌਕੇ ਉਪਰੋਕਤ ਆਗੂਆਂ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਸਕੱਤਰ ਰਵੀ ਕੁਮਾਰ ਸਮੇਤ ਓਮ ਪ੍ਰਕਾਸ਼ ਬੰਧਨ, ਮਿੱਠਾ ਸਿੰਘ,ਪ੍ਰੀਤਮ ਸਿੰਘ ਗੁਰਦੀਪ ਸਿੰਘ ਨੇ ਆਦਮੀ ਪਾਰਟੀ ਦਾ ਹਿੱਸਾ ਬਣਨ ਦਾ ਐਲਾਨ ਕੀਤਾ। ਜਿੰਨ੍ਹਾਂ ਦਾ ਸਵਾਗਤ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਰੈਲੀ ਦੌਰਾਨ 'ਆਪ' ਆਗੂਆਂ ਦਾ ਥਾਂ ਥਾਂ 'ਤੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਯਾਤਰਾ ਦੌਰਾਨ ਆਮ ਲੋਕਾਂ ਵਿੱਚ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲੰਧਰ ਦੇ ਹਰ ਵਰਗ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ। ਇਸ ਵਾਰ ਜਲੰਧਰ ਇੱਕ ਨਵਾਂ ਇਤਿਹਾਸ ਰਚੇਗਾ। ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਦੇ ਸੂਝਵਾਨ ਲੋਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਇਸ ਵਾਰ ਵੀ ਰਵਾਇਤੀ ਪਾਰਟੀਆਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ।