ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਯਕੀਨੀ- ਵਿਧਾਇਕ ਰਹਿਮਾਨ
- ਵਿਧਾਇਕ ਰਹਿਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਘਰ-ਘਰ ਵੋਟਾਂ ਮੰਗੀਆਂ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 27 ਅਪ੍ਰੈਲ 2023,- ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਵਿਧਾਇਕ ਅਤੇ ਵਿਧਾਨ ਸਭਾ ਪੁਟੀਸ਼ਨ ਕਮੇਟੀ ਦੇ ਚੇਅਰਮੈਨ ਡਾ ਮੁਹੰਮਦ ਜਮੀਲ ਉਰ ਰਹਿਮਾਨ ਨੇ ਜਲੰਧਰ ਜ਼ਿਮਨੀ ਲੋਕ ਸਭਾ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਘਰ-ਘਰ ਵੋਟਾਂ ਮੰਗੀਆਂ ।
ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਹਰ ਕੋਈ ਪ੍ਰਸੰਸਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਨਸ਼ਿਆਂ ਦੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਭ੍ਰਿਸ਼ਟਾਚਾਰੀਆਂ ਵਿਰੁੱਧ ਮੁਹਿੰਮ ਜਾਰੀ ਹੈ ਅਤੇ ਲੋਕਾਂ ਨੂੰ ਬਿਜਲੀ ਬਿੱਲਾਂ ਵਿੱਚ 600 ਯੂਨਿਟ ਮਾਫ਼ ਕਰਕੇ ਉਨ੍ਹਾਂ ਦਾ ਆਰਥਿਕ ਬੋਝ ਘੱਟ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਰਿਹਾ ਹੈ। ਇਸ ਕਰਕੇ ਪੰਜਾਬ ਦੇ ਲੋਕ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਭਾਰੀ ਬਹੁਮਤ ਨਾਲ ਜਿੱਤ ਹੋਵੇਗੀ।ਕਿਉਂਕਿ ਪੰਜਾਬ ਵਾਸੀਆਂ ਨੂੰ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੀਤੇ ਵਾਦਿਆਂ ਤੇ ਪੂਰਨ ਵਿਸ਼ਵਾਸ ਅਤੇ ਚੋਣ ਪ੍ਰਚਾਰ ਕਰਦਿਆਂ ਵਾਰਡ ਵਾਸੀਆਂ ਦਾ ਭਰਪੂਰ ਪਿਆਂਰ ਮਿਲ ਰਿਹਾ ਹੈ।