ਬੇਅਦਬੀ ਦੇ ਦੋਸ਼ੀ 'ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਨੇ ਮੌਕੇ 'ਤੇ ਹੀ ਕੀਤਾ ਕਾਬੂ
ਹਰੀਸ਼ ਕਾਲੜਾ
ਮੋਰਿੰਡਾ, 27 ਅਪ੍ਰੈਲ 2023 - ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ'ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ 2 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਤਾਂ ਉਸ 'ਤੇ ਹਮਲਾ ਕਰਕੇ ਉਸ ਨੂੰ ਜਾਨੋ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਮੋਰਿੰਡਾ ਬੇਅਦਬੀ ਦੇ ਦੋਸ਼ੀ 'ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਨੇ ਮੌਕੇ 'ਤੇ ਹੀ ਕੀਤਾ ਕਾਬੂ (ਵੀਡੀਓ ਵੀ ਦੇਖੋ)
ਅਸਲ 'ਚ ਜਦੋਂ ਅਦਾਲਤ 'ਚ ਦੋਸ਼ੀ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇੱਕ ਵਕੀਲ ਨੇ ਬੇਅਦਬੀ ਦੇ ਦੋਸ਼ੀ 'ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ ਗਿਆ।
ਜਿਸ ਵਕੀਲ ਵੱਲੋਂ ਬੇਅਦਬੀ ਦੇ ਦੋਸ਼ੀ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹ ਸਿਵਲ ਕੱਪੜਿਆਂ 'ਚ ਸੀ ਅਤੇ ਉਹ ਮੋਰਿੰਡਾ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਉੱਥੇ ਹੀ ਅਦਾਲਤ ਵੱਲੋਂ ਦੋਸ਼ੀ ਜਸਵੀਰ ਸਿੰਘ ਨੂੰ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਸੋਮਵਾਰ ਨੂੰ ਮੋਰਿੰਡਾ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ 'ਚ ਸਿੱਖ ਨੌਜਵਾਨ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਮੁਤਾਬਕ ਨੌਜਵਾਨਾਂ ਨੇ ਪਹਿਲਾਂ ਗ੍ਰੰਥੀ 'ਤੇ ਹਮਲਾ ਕੀਤਾ ਅਤੇ ਬਾਅਦ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਉਕਤ ਨੌਜਵਾਨ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਸੀ ।