ਕਾਂਗਰਸ ਆਗੂ 'ਤੇ ਬਲਾਕ ਸੰਮਤੀ ਮੈਂਬਰ ਰਾਜ ਰਾਣੀ ਨੇ ਫੜਿਆ ਆਪ ਦਾ ਝਾੜੂ
- 'ਆਪ' ਦੀਆਂ ਨੀਤੀਆਂ 'ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਲੈਕੇ ਜਲੰਧਰ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ
- 'ਆਪ' ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਤਹਿਤ ਕੀਤੀਆਂ ਜਾ ਰਹੀਆਂ ਮੀਟਿੰਗ ਧਾਰ ਰਹੀਆਂ ਰੈਲੀਆਂ ਦਾ ਰੂਪ
- ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ 'ਤੇ 'ਆਪ' ਸਟੇਟ ਸਕੱਤਰ ਰਾਜਵਿੰਦਰ ਕੋਰ ਥਿਆੜਾ ਨੇ ਕਰਾਇਆ ਪਾਰਟੀ ਵਿੱਚ ਸ਼ਾਮਲ, ਕੀਤਾ ਸਵਾਗਤ
- ਜਲੰਧਰ ਜ਼ਿਮਨੀ ਚੋਣ ਨੂੰ ਲੈਕੇ 'ਆਪ' ਉਮੀਦਵਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਕੀਤਾ ਦਾਅਵਾ
ਜਲੰਧਰ, 28 ਅਪਰੈਲ
ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਦੇ ਲੋਕਾਂ ਦੇ ਆਮ ਆਦਮੀ ਪਾਰਟੀ ਨੂੰ ਭਰਵਾ ਸਮਰਥਨ ਮਿਲ ਰਿਹਾ ਹੈ। ਜਿਵੇਂ ਜਿਵੇ ਚੋਣ ਦਾ ਦਿਨ ਨੇੜੇ ਆ ਰਿਹਾ ਹੈ, ਇਥੋਂ ਦੇ ਲੋਕਾਂ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹਲਕੇ ਦੇ ਲੋਕਾਂ ਨੇ ਪੁਰਾਣੀਆਂ ਰਿਵਾਇਤੀ ਪਾਰਟੀਆਂ ਨੂੰ ਪੂਰੀ ਤਰਾਂ ਨਾਲ ਨਕਾਰ ਦਿੱਤਾ ਹੈ।
ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਲਈ ਜਲੰਧਰ ਹਲਕੇ ਦੇ ਲੋਕ ਪੂਰਾ ਮੰਨ ਬਣਾ ਚੁਕੇ ਹਨ। ਜਲੰਧਰ ਜ਼ਿਮਨੀ ਚੋਣ ਨੂੰ ਲੈਕੇ 'ਆਪ' ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਪੂਰੀ ਰਫ਼ਤਾਰ ਵਿੱਚ ਹੈ।
'ਆਪ' ਵਲੋਂ ਜਲੰਧਰ ਜ਼ਿਮਨੀ ਚੋਣ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਪਾਰਟੀ ਨੂੰ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਛੋਟੀਆਂ ਛੋਟੀਆਂ ਮੀਟਿੰਗਾਂ ਵੀ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਰਹੀਆਂ ਹਨ। 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਹੱਕ ਵਿੱਚ ਸੁਖਵਿੰਦਰ ਸਿੰਘ ਸੁਖ ਸੰਧੂ ਦੀ ਅਗਵਾਈ ਹੇਠ ਹਲਕਾ ਜਲੰਧਰ ਕੈਂਟ ਦੇ ਪਿੰਡ ਫੋਲੜੀਵਾਲ ਵਿਚ ਕੀਤੀ ਗਈ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਲੋਕਾਂ ਨੇ 'ਆਪ' ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਸਲਾਘਾਂ ਕੀਤੀ ਅਤੇ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਸੁਖਵਿੰਦਰ ਸਿੰਘ ਸੁੱਖਾ ਦੀ ਅਗਵਾਈ ਹੇਠ ਹਲਕਾ ਜਲੰਧਰ ਕੈਂਟ ਦੇ ਪਿੰਡ ਫੋਲੜੀਵਾਲ ਵਿਚ ਕੀਤੀ ਗਈ ਮੀਟਿੰਗ ਦੌਰਾਨ ਬਲਾਕ ਸੰਮਤੀ ਮੈਂਬਰ ਰਾਜ ਰਾਣੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪਣੇ ਅਨੇਕਾਂ ਸਾਥੀਆਂ 'ਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਵਲ ਆਮ ਆਦਮੀ ਪਾਰਟੀ ਹੀ ਖੁਸ਼ਹਾਲ ਬਣਾ ਸਕਦੀ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ 'ਆਪ' ਸਟੇਟ ਸਕੱਤਰ ਰਾਜਵਿਦਰ ਕੋਰ ਥਿਆੜਾ ਨੇ ਉਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।
ਇਸ ਮੌਕੇ ਸੁਰਿੰਦਰ ਸਿੰਘ ਸੋਢੀ, ਰਜੇਸ਼ ਭੱਟੀ, ਵਿਧਾਇਕ ਹਰਦੀਪ ਮੁੰਡੀਆ, ਵਿਧਾਇਕ ਪੱਪੀ ਪਰਾਸ਼ਰ, ਅਮਰੀਕ ਬਾਗੜ, ਮੰਗਲ ਸਿੰਘ, ਸਤਨਾਮ ਸਿੱਘ ਸੁਖ ਸੰਧੂ ਵੀ ਹਾਜ਼ਰ ਸਨ।